Uncategorized
Dr.ਸੁਮਨਦੀਪ ਕੌਰ PCS ਸੰਯੁਕਤ ਕਮਿਸ਼ਨਰ ਨੇ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਪਲਾਸਟਿਕ-ਮੁਕਤ ਬਣਾਉਣ ਲਈ ਚਲਾਈ ਜਾਗਰੂਕਤਾ ਮੁਹਿੰਮ

ਜਲੰਧਰ /ਚਾਹਲ
ਮਾਨਯੋਗ ਮੇਅਰ ਸਾਹਿਬ ਜੀ ਅਤੇ ਮਾਨਯੋਗ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਸੁਮਨਦੀਪ ਕੌਰ, ਪੀ.ਸੀ.ਐਸ. ਸੰਯੁਕਤ ਕਮਿਸ਼ਨਰ ਜੀ ਵੱਲੋਂ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਪਲਾਸਟਿਕ-ਮੁਕਤ ਬਣਾਉਣ ਲਈ ਜਾਗਰੂਕਤਾ ਮੁਹਿੰਮ ਚਲਾਈ ਗਈ ਤਾਂ ਜੋ ਸ਼ਰਧਾਲੂਆਂ ਅਤੇ ਲੰਗਰ ਕਮੇਟੀਆਂ ਨੂੰ ਸਿੰਗਲ-ਯੂਜ਼ ਪਲਾਸਟਿਕ ਤੋਂ ਬਚਣ ਅਤੇ ਵਾਤਾਵਰਣ-ਅਨੁਕੂਲ ਵਿਕਲਪ ਅਪਣਾਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਨਗਰ ਨਿਗਮ ਵੱਲੋਂ ਮੇਲੇ ਵਿੱਚ ਆਉਣ ਵਾਲੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਮੇਲੇ ਨੂੰ ਪਲਾਸਟਿਕ ਫਰੀ ਕਰਨ ਸਬੰਧੀ ਅਰੰਭੀ ਗਈ ਇਸ ਮੁਹਿੰਮ ਵਿੱਚ ਨਗਰ ਨਿਗਮ ਦਾ ਸਹਿਯੋਗ ਦੇਣ। ਨਗਰ ਨਿਗਮ ਵੱਲੋਂ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਹੈਲਪ ਲਾਈਨ ਨੰਬਰ 7589389211 ਵੀ ਜਾਰੀ ਕੀਤਾ ਗਿਆ ਹੈ ਜੇਕਰ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਕਿਸਮ ਦੀ ਦਿਕੱਤ ਪੇਸ਼ ਆਉਂਦੀ ਹੈ ਇਸ ਨੰਬਰ ਤੇ ਸੰਪਰਕ ਕਰ ਸਕਦਾ ਹੈ।









