Jalandhar

ਜਲੰਧਰ ‘ਚ ਕਾਂਗਰਸੀ MP ਚਰਨਜੀਤ ਚੰਨੀ ਦੇ ਗਾਇਬ ਹੋਣ ਦੇ ਲਗੇ ਪੋਸਟਰ

Posters regarding the disappearance of Congress MP Charanjit Channi

Posters regarding the disappearance of Congress MP Charanjit Channi

ਜਲੰਧਰ ਸੰਸਦੀ ਹਲਕੇ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਆਏ ਦਿਨ ਸੁਰਖੀਆਂ ਵਿੱਚ ਰਹਿੰਦੇ ਹਨ। ਇਨ੍ਹੀਂ ਦਿਨੀਂ ਉਹ ਰਾਜਨੀਤਿਕ ਅਤੇ ਜਨਤਕ ਭਾਵਨਾਵਾਂ ਦੇ ਘੇਰੇ ਚ ਹਨ। ਹਾਲਾਤ ਅਜਿਹੇ ਹਨ ਕਿ ਇਲਾਕੇ ਦੇ ਲੋਕ ਉਨ੍ਹਾਂ ਨੂੰ ਲਾਪਤਾ ਸੰਸਦ ਮੈਂਬਰ ਕਹਿ ਰਹੇ ਹਨ। ਦੱਸ ਦਈਏ ਕਿ ਜਲੰਧਰ ਦੇ ਸ਼ਾਹਕੋਟ, ਨਕੋਦਰ ਅਤੇ ਫਿਲੌਰ ਇਲਾਕੇ ਹੜ੍ਹਾਂ ਦਾ ਸਾਹਮਣਾ ਕਰ ਰਹੇ ਹਨ।

ਜਿੱਥੇ ਪੂਰੇ ਪੰਜਾਬ ਵਿੱਚ ਹੜ੍ਹਾਂ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਉੱਥੇ ਹੀ ਜਲੰਧਰ ਵਿੱਚ ਵੀ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ, ਸੈਂਕੜੇ ਘਰ ਨੁਕਸਾਨੇ ਗਏ ਹਨ, ਲੋਕ ਸਰਕਾਰੀ ਮਦਦ ਦੀ ਉਡੀਕ ਕਰ ਰਹੇ ਹਨ ਪਰ ਉਨ੍ਹਾਂ ਦੇ ਸੰਸਦ ਮੈਂਬਰ ਖ਼ੁਦ ਕਿਤੇ ਹੋਰ ਆਪਣੀ ਸਰਗਰਮੀ ਵਿਖਾਉਂਦੇ ਵਿਖਾਈ ਦੇ ਰਹੇ ਹਨ। ਇਸ ਵੇਲੇ ਸਵਾਲ ਇਹ ਖੜ੍ਹੇ ਹੋ ਰਹੇ ਹਨ ਕਿ ਜਿਨ੍ਹਾਂ ਲੋਕਾਂ ਨੇ ਚੰਨੀ ਨੂੰ 2024 ਲੋਕ ਸਭਾ ਚੋਣਾਂ ਵਿੱਚ ਰਿਕਾਰਡ ਤੋੜ ਵੋਟਾਂ ਨਾਲ ਜਿੱਤਾਇਆ। ਉਹ ਅੱਜ ਜਲੰਧਰ ਹਲਕੇ ਦੇ ਲੋਕਾਂ ਦੀ ਸੁਧ ਕਿਉਂ ਨਹੀਂ ਲੈ ਰਹੇ।

ਫੋਟੋਆਂ ਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ

ਮੁੱਖ ਮੰਤਰੀ ਦੇ ਅਹੁਦੇ ਤੱਕ ਪਹੁੰਚੇ ਚੰਨੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਚਮਕੌਰ ਸਾਹਿਬ ਅਤੇ ਭਦੌੜ ਤੋਂ ਇਕੋ ਸਮੇਂ ਲੜੀਆਂ ਸਨ ਪਰ ਦੋਵਾਂ ਥਾਵਾਂ ਤੇ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਜਨਤਾ ਨੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਅਤੇ ਸਪੱਸ਼ਟ ਸੰਦੇਸ਼ ਦਿੱਤਾ ਕਿ ਮੁੱਖ ਮੰਤਰੀ ਹੋਣ ਦੇ ਬਾਵਜੂਦ ਉਨ੍ਹਾਂ ਦੀ ਕਾਰਜਸ਼ੈਲੀ ਤੇ ਭਰੋਸਾ ਨਹੀਂ ਕੀਤਾ ਜਾ ਸਕਦਾ। ਇਨ੍ਹਾਂ ਹਾਲਾਤ ਦੇ ਬਾਵਜੂਦ ਚੰਨੀ ਦਾ ਚਮਕੌਰ ਸਾਹਿਬ ਹਲਕੇ ਨਾਲ ਲਗਾਅ ਖ਼ਤਮ ਨਹੀਂ ਹੋਇਆ ਹੈ। ਇਹੀ ਕਾਰਨ ਹੈ ਕਿ ਉਹ ਹਾਲ ਹੀ ਦੇ ਦਿਨਾਂ ਵਿਚ ਉਸੇ ਹਲਕੇ ਵਿਚ ਲਗਾਤਾਰ ਸਰਗਰਮ ਹਨ। ਉਨ੍ਹਾਂ ਦੀਆਂ ਫੋਟੋਆਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ, ਜਿਸ ‘ਚ ਉਹ ਬੋਰੀਆਂ ਵਿੱਚ ਮਿੱਟੀ ਭਰਦੇ, ਟਰੈਕਟਰ ਚਲਾਉਂਦੇ ਅਤੇ ਰਾਹਤ ਕਾਰਜਾਂ ਦਾ ਹਿੱਸਾ ਬਣਦੇ ਦਿਖਾਈ ਦੇ ਰਹੇ ਹਨ।

ਚੰਨੀ ਨੂੰ ਜਲੰਧਰ ਵਿੱਚ ਸਰਗਰਮ ਰਹਿਣ ਦੀ ਅਪੀਲ

ਜਲੰਧਰ ਦੇ ਲੋਕ ਇਸ ਨੂੰ ‘ਡਰਾਮਾ’ ਦੱਸ ਰਹੇ ਹਨ। ਲੋਕ ਕਹਿੰਦੇ ਹਨ ਕਿ ਜਲੰਧਰ ਦੇ ਲੋਕਾਂ ਨੇ ਐੱਮ. ਪੀ. ਚੰਨੀ ਨੂੰ ਜਿਤਾਇਆ ਪਰ ਉਹ ਅਜੇ ਵੀ ਚਮਕੌਰ ਸਾਹਿਬ ਤੋਂ ਆਪਣੀ ਰਾਜਨੀਤੀ ਚਮਕਾਉਣ ਵਿਚ ਰੁੱਝੇ ਹੋਏ ਹਨ। 

Back to top button