Jalandhar

ਜਲੰਧਰ ’ਚ NRI ਦੇ ਘਰ ਦੇ ਬਾਹਰ ਫਾਇਰਿੰਗ, ਪਿੰਡ ‘ਚ ਦਹਿਸ਼ਤ ਦਾ ਮਹੌਲ

ਜਲੰਧਰ ਦੇ ਥਾਣਾ ਮਕਸੂਦਾਂ ਅਧੀਨ ਆਉਂਦੇ ਪਿੰਡ ਕਾਹਲਵਾਂ ’ਚ ਦੇਰ ਰਾਤ ਤਿੰਨ ਅਣਪਛਾਤੇ ਨੌਜਵਾਨਾਂ ਨੇ ਇਕ ਐੱਨਆਰਆਈ ਦੇ ਘਰ ਦੇ ਬਾਹਰ ਗੋਲੀਆਂ ਚਲਾ ਕੇ ਦਹਿਸ਼ਤ ਫੈਲਾ ਦਿੱਤੀ। ਫਾਇਰਿੰਗ ਸਮੇਂ ਘਰ ’ਚ ਸਿਰਫ਼ ਇਕ ਬਜ਼ੁਰਗ ਵਿਅਕਤੀ ਮੌਜੂਦ ਸੀ, ਜਿਸਨੇ ਹਿੰਮਤ ਦਿਖਾਈ ਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਮੌਕੇ ’ਤੇ ਪਹੁੰਚੀ ਥਾਣਾ ਕਰਤਾਰਪੁਰ ਦੀ ਪੁਲਿਸ ਨੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਤੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ। ਫੁਟੇਜ ’ਚ ਸਾਫ਼ ਦਿਖਾਈ ਦੇ ਰਿਹਾ ਸੀ ਕਿ ਤਿੰਨ ਨੌਜਵਾਨ ਐਕਟਿਵਾ ਸਕੂਟੀ ’ਤੇ ਆਏ ਸਨ। ਉਨ੍ਹਾਂ ਨੇ ਘਰ ਦੇ ਬਾਹਰ ਫਾਇਰਿੰਗ ਕੀਤੀ ਤੇ ਤੁਰੰਤ ਭੱਜ ਗਏ। ਇਸ ਘਟਨਾ ਨਾਲ ਪੂਰੇ ਪਿੰਡ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਅਨੁਸਾਰ ਜਿਸ ਘਰ ਦੇ ਬਾਹਰ ਫਾਇਰਿੰਗ ਕੀਤੀ ਗਈ ਸੀ, ਉਸ ਦੇ ਜ਼ਿਆਦਾਤਰ ਮੈਂਬਰ ਵਿਦੇਸ਼ ’ਚ ਰਹਿੰਦੇ ਸਨ। ਦੱਸਿਆ ਜਾ ਰਿਹਾ ਹੈ ਕਿ ਹਾਲ ਹੀ ’ਚ ਪਰਿਵਾਰ ਨੂੰ ਧਮਕੀ ਭਰੇ ਫੋਨ ਆਏ ਸਨ ਪਰ ਪੁਲਿਸ ਨੇ ਇਸਦੀ ਪੁਸ਼ਟੀ ਨਹੀਂ ਕੀਤੀ ਹੈ। 

Back to top button