Punjab
ਆਪ ਦੇ MLA ਕੁੰਵਰ ਵਿਜੇ ਪ੍ਰਤਾਪ ਦਾ ਅਸਤੀਫ਼ਾ ਮਨਜ਼ੂਰ, ਪੜ੍ਹੋ ਖ਼ਬਰ
AAP MLA Kunwar Vijay Pratap's resignation accepted, read the news

AAP MLA Kunwar Vijay Pratap’s resignation accepted, read the news
ਆਮ ਆਦਮੀ ਪਾਰਟੀ ਤੋਂ ਮੁਅੱਤਲ ਮੌਜੂਦਾ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਵੱਲੋਂ ਪੰਜਾਬ ਵਿਧਾਨ ਸਭਾ ਦੀ ਕਮੇਟੀ ਤੋਂ ਦਿੱਤਾ ਅਸਤੀਫ਼ਾ ਸਪੀਕਰ ਦੇ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ। ਇਸ ਸਬੰਧੀ ਇੱਕ ਸਰਕਾਰੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਹਾਲਾਂਕਿ ਉਹ ਵਿਧਾਇਕ ਵਜੋਂ ਆਪਣੇ ਹਲਕੇ ਦੀ ਸੇਵਾ ਕਰਦੇ ਰਹਿਣਗੇ। ਨੋਟੀਫਿਕੇਸ਼ਨ ਵਿੱਚ ਲਿਖਿਆ ਗਿਆ ਹੈ ਕਿ ਵਿਧਾਨ ਸਭਾ ਦੀ ਕਾਰਜ-ਵਿਧੀ ਅਤੇ ਕਾਰਜ ਸੰਚਾਲਣ ਨਿਯਮਾਂਵਲੀ ਦੇ ਨਿਯਮ 180 ਅਧੀਨ ਕੁੰਵਰ ਵਿਜੈ ਪ੍ਰਤਾਪ ਸਿੰਘ ਐਮ.ਐਲ.ਏ ਨੂੰ ਅਧੀਨ ਵਿਧਾਨ ਕਮੇਟੀ ਦਾ ਮੈਂਬਰ ਨਾਮਜਦ ਕੀਤਾ ਗਿਆ ਸੀ। ਉਨ੍ਹਾਂ ਵੱਲੋਂ ਮਿਤੀ 19.08.2025 ਨੂੰ ਕੀਤੀ ਗਈ ਬੇਨਤੀ ਪ੍ਰਵਾਨ ਕਰਦੇ ਹੋਏ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਮਿਤੀ 05.09.2025 ਤੋਂ ਕੁੰਵਰ ਵਿਜੈ ਪ੍ਰਤਾਪ ਸਿੰਘ ਮੈਂਬਰ ਵਿਧਾਨ ਸਭਾ ਨੂੰ ਅਧੀਨ ਵਿਧਾਨ ਕਮੇਟੀ ਦੇ ਮੈਂਬਰ ਦੀਆਂ ਜਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਗਿਆ







