Giani Harpreet Singh will be the president of Shiromani Akali Dal, announcement will be made tomorrow!
ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹੋਣਗੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਹੁਦੇ ਲਈ ਸ਼ਨਿਚਰਵਾਰ ਨੂੰ ਸੀਨੀਅਰ ਆਗੂਆਂ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਮਨਾ ਲਿਆ ਹੈ। ਕੱਲ੍ਹ ਨੂੰ ਭਰਤੀ ਕਮੇਟੀ ਦਾ ਇਜਲਾਸ ਹੋਣ ਜਾ ਰਿਹਾ ਹੈ। ਇਸ ਦੌਰਾਨ ਇਸ ਬਾਰੇ ਐਲਾਨ ਕੀਤਾ ਜਾਵੇਗਾ।
ਹਾਈ ਕੋਰਟ ਨੇ ਐਸਐਸਪੀ ਨੂੰ ਲਗਾਇਆ 20,000 ਰੁਪਏ ਦਾ ਜੁਰਮਾਨਾ, ਮੱਚਿਆ ਹੜਕੰਪ
ਸੂਤਰਾਂ ਮੁਤਾਬਕ ਅਕਾਲੀ ਦਲ ਦੇ ਬਾਗ਼ੀ ਧੜੇ ਵੱਲੋਂ ਬਣਾਈ ਗਈ ਭਰਤੀ ਕਮੇਟੀ ਦੀ ਮੀਟਿੰਗ ਵਿੱਚ ਕੱਲ੍ਹ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਲਈ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਮ ਨੂੰ ਅੰਤਿਮ ਰੂਪ ਦਿੱਤਾ ਜਾ ਸਕਦਾ ਹੈ। ਸਾਰੇ ਅਕਾਲੀ ਆਗੂ ਗਿਆਨੀ ਹਰਪ੍ਰੀਤ ਸਿੰਘ ਦੇ ਨਾਮ ‘ਤੇ ਸਹਿਮਤ ਹੋ ਗਏ ਹਨ।








