Jalandhar

ਅੰਬੇਡਕਰ ਸੈਨਾ ਪੰਜਾਬ ਵਲੋਂ ਕਿਸ਼ਨਗੜ੍ਹ ਚੌਕੀ ਇੰਚਾਰਜ ਖਿਲਾਫ ਧਰਨਾ ਪ੍ਰਦਰਸ਼ਨ ਦਾ ਐਲਾਨ

Ambedkar Sena Punjab announces dharna protest against Kishangarh post incharge

ਅੰਬੇਡਕਰ ਸੈਨਾ ਪੰਜਾਬ ਜਲੰਧਰ ਦੇ ਜਨਰਲ ਸਕੱਤਰ ਕੁਲਵਿੰਦਰ ਬੈਂਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਕਿਸ਼ਨਗੜ੍ਹ ਚੌਕੀ ਇੰਚਾਰਜ ਬਲਵੀਰ ਬੁੱਟਰ ਗਰੀਬ ਤੇ ਮਜ਼ਦੂਰ ਲੋਕਾਂ ਨਾਲ ਧੱਕੇਸ਼ਾਹੀ ਕਰ ਰਿਹਾ ਹੈ ਤੇ ਲੋਕਾਂ ’ਤੇ ਝੂਠੇ ਪਰਚੇ ਦੇ ਰਿਹਾ ਹੈ। ਇਸ ਸਬੰਧੀ ਅੰਬੇਡਕਰ ਸੈਨਾ ਪੰਜਾਬ ਜਲੰਧਰ ਦੇ ਪ੍ਰਧਾਨ ਬਲਵਿੰਦਰ ਬੁੱਗਾ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਮਿਲਣ ਲਈ ਜਾ ਰਹੇ ਸਨ ਕਿ ਉਨ੍ਹਾਂ ਦੀ ਅਚਾਨਕ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ, ਜਿਸ ਕਾਰਨ ਸੋਮਵਾਰ 15 ਸਤੰਬਰ ਨੂੰ ਕਿਸ਼ਨਗੜ੍ਹ ਚੌਕੀ ਇੰਚਾਰਜ ਖਿਲਾਫ ਵੱਡੇ ਪੱਧਰ ’ਤੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਕਿਉਂਕਿ ਇਸ ਨੇ ਪਹਿਲਾਂ ਵੀ ਕਈ ਲੋਕਾਂ ’ਤੇ ਨਾਜਾਇਜ਼ ਝੂਠੇ ਪਰਚੇ ਦਰਜ ਕੀਤੇ ਹਨ। ਉਨ੍ਹਾਂ ਕਿਹਾ ਕਿ ਉੱਚ ਅਧਿਕਾਰੀਆਂ ਨੇ ਚੌਕੀ ਇੰਚਾਰਜ ਨੂੰ ਨਹੀਂ ਬਦਲਿਆ ਹੈ। ਉਨ੍ਹਾਂ ਕਿਹਾ ਕਿ ਬੇਗੁਨਾਹ ਤੇ ਆਮ ਲੋਕਾਂ ਨਾਲ ਧੱਕੇਸ਼ਾਹੀ ਕਰ ਕੇ ਨਾਜਾਇਜ਼ ਤੇ ਝੂਠੇ ਪਰਚੇ ਦਰਜ ਕਰਨ ਵਾਲੇ ਚੌਕੀ ਇੰਚਾਰਜ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਾਂਗੇ।

Back to top button