ਮੁੱਖ ਮੰਤਰੀ ਪੰਜਾਬ ਵੱਲੋਂ ‘ਮਿਸ਼ਨ ਚੜ੍ਹਦੀਕਲਾ’ ਦੀ ਸ਼ੁਰੂਆਤ
Punjab Chief Minister announces Mission Chardikla

Punjab Chief Minister announces Mission Chardikla
ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਯਤਨਾਂ ਨੂੰ ਤੇਜ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ ਕੀਤੀ ਹੈ। ਇਸ ਮਿਸ਼ਨ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁੜ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਾਸਤੇ ਫੰਡ ਜੁਟਾਉਣ ਲਈ ਆਲਮੀ ਪੱਧਰ ’ਤੇ ਮੁਹਿੰਮ ਚਲਾਈ ਜਾਵੇਗੀ।
’56 ਲੋਕਾਂ ਦੀ ਮੌਤ,ਪੰਜ ਲੱਖ ਏਕੜ ਫਸਲ ਤਬਾਹ’
ਇਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਸਮੇਂ ਵਿੱਚ ਸੂਬਾ ਇਕ ਅਜਿਹੇ ਔਖੇ ਦੌਰ ਵਿੱਚੋਂ ਗੁਜ਼ਰਿਆ ਹੈ ਜਿਸ ਨੂੰ ਸਾਡੀਆਂ ਪੀੜ੍ਹੀਆਂ ਕਦੇ ਵੀ ਭੁਲਾ ਨਹੀਂ ਸਕਣਗੀਆਂ। ਹੜ੍ਹਾਂ ਨੇ ਸਿਰਫ ਪਾਣੀ ਦਾ ਕਹਿਰ ਨਹੀਂ ਢਾਹਿਆ ਸਗੋਂ ਲੱਖਾਂ ਸੁਪਨੇ ਵੀ ਇਸ ਦੇ ਪਾਣੀਆਂ ਵਿੱਚ ਵਹਿ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 2300 ਪਿੰਡ ਡੁੱਬ ਗਏ ਹਨ, 20 ਲੱਖ ਲੋਕ ਪ੍ਰਭਾਵਿਤ ਹੋਏ ਹਨ, ਪੰਜ ਲੱਖ ਏਕੜ ਫਸਲ ਤਬਾਹ ਹੋ ਗਈ ਹੈ, 56 ਕੀਮਤੀ ਜਾਨਾਂ ਚਲੀਆਂ ਅਤੇ 7 ਲੱਖ ਲੋਕ ਬੇਘਰ ਹੋ ਗਏ।
‘3200 ਸਕੂਲ ਬਰਬਾਦ , 19 ਕਾਲਜ ਤਬਾਹ’







