Jalandhar
ਅਦਾਲਤ ਦੇ ਇਹ ਫੈਸਲੇ ਨਾਲ AAP ਵਿਧਾਇਕ ਰਮਨ ਅਰੋੜਾ ਹੋ ਗਏ ਵਾਗੋ-ਵਾਗ
Court decision leaves AAP MLA Raman Arora in limbo

Court decision leaves AAP MLA Raman Arora in limbo
ਜਲੰਧਰ ਸੈਂਟਰਲ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਜਲੰਧਰ ਸੈਸ਼ਨ ਕੋਰਟ ਨੇ ਵਿਧਾਇਕ ਰਮਨ ਅਰੋੜਾ ਨੂੰ ਜ਼ਮਾਨਤ ਦੇ ਦਿੱਤੀ ਹੈ। ਜਾਣਕਾਰੀ ਅਨੁਸਾਰ, ਰਾਮਾ ਮੰਡੀ ਥਾਣੇ ਵਿੱਚ ਦਰਜ ਰੰਗਦਾਰੀ ਦੇ ਮਾਮਲੇ ਵਿੱਚ ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਇਹ ਰਾਹਤ ਦਿੱਤੀ ਗਈ ਹੈ।
ਰਮਨ ਅਰੋੜਾ ਦੇ ਵਕੀਲ ਦਰਸ਼ਨ ਸਿੰਘ ਦਿਆਲ ਨੇ ਕਿਹਾ ਕਿ ਰਮਨ ਅਰੋੜਾ ਨੂੰ ਅੱਜ ਤੱਕ ਰਿਹਾਅ ਕਰ ਦਿੱਤਾ ਜਾਵੇਗਾ। ਨਿਆਂਇਕ ਹਿਰਾਸਤ ਵਿੱਚ ਭੇਜੇ ਜਾਣ ਤੋਂ ਬਾਅਦ, ਅਦਾਲਤ ਨੇ ਸੋਮਵਾਰ ਨੂੰ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਸਵੀਕਾਰ ਕਰ ਲਈ। ਅਦਾਲਤ ਨੇ ਹੁਕਮ ਦਿੱਤਾ ਕਿ ਅਰੋੜਾ ਨੂੰ 25 ਹਜ਼ਾਰ ਰੁਪਏ ਦਾ ਜ਼ਮਾਨਤ ਬਾਂਡ ਭਰਨਾ ਪਵੇਗਾ।







