Jalandhar
ਵਾਲਮੀਕੀ ਭਾਈਚਾਰੇ ਵੱਲੋਂ ਜਲੰਧਰ ‘ਚ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਖ਼ਿਲਾਫ਼ ਸ਼ਿਕਾਇਤ ਦਰਜ
Complaint filed against Bollywood actor Akshay Kumar in Jalandhar

Complaint filed against Bollywood actor Akshay Kumar in Jalandhar
ਵਾਲਮੀਕੀ ਭਾਈਚਾਰੇ ਵੱਲੋਂ ਜਲੰਧਰ ਪੁਲਿਸ ਕੋਲ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਅਕਸ਼ੈ ਕੁਮਾਰ ਦੀ ਭਗਵਾਨ ਵਾਲਮੀਕੀ ਦੇ ਰੂਪ ਵਿਚ ਇਕ ਇਤਰਾਜ਼ਯੋਗ ਤਸਵੀਰ ਅਤੇ ਫਰਜ਼ੀ ਫ਼ਿਲਮ ਦਾ ਟਰੇਲਰ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ ਹੈ। ਇਸ ਟਰੇਲਰ ਵਿਚ ਕਈ ਇਤਰਾਜ਼ਯੋਗ ਟਿੱਪਣੀਆਂ ਵੀ ਹਨ, ਜਿਸ ਨਾਲ ਵਾਲਮੀਕੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ। ਵਾਲਮੀਕੀ ਭਾਈਚਾਰੇ ਨੇ ਪੁਲਿਸ ਕੋਲੋਂ ਸੋਸ਼ਲ ਮੀਡੀਆ ’ਤੇ ਵੀਡੀਓ ਅਪਲੋਡ ਕਰਨ ਵਾਲੀ ਕੰਪਨੀ ਵਿਰੁੱਧ ਵੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।









