ਗਿਆਨੀ ਹਰਪ੍ਰੀਤ ਸਿੰਘ ਜੀ ਕਾਰਜਕਰਨੀ ਕਮੇਟੀ ਸਮੇਤ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਆਗਮਨ ਪੁਰਬ ਤੇ ਕਰਨਗੇ ਆ ਕੰਮ….
ਗਿਆਨੀ ਹਰਪ੍ਰੀਤ ਸਿੰਘ ਜੀਂ ਕਾਰਜਕਰਨੀ ਕਮੇਟੀ ਸਮੇਤ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਆਗਮਨ ਪੁਰਬ ਤੇ ਕਰਨਗੇ ਆ ਕੰਮ....

ਨਵੇਂ ਅਕਾਲੀ ਦਲ ਦੇ ਪ੍ਰਧਾਨ ਕਾਰਜਕਰਨੀ ਕਮੇਟੀ ਸਮੇਤ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਆਗਮਨ ਪੁਰਬ ਤੇ ਕਰਨਗੇ ਆ ਕੰਮ….
ਸਟਾਫ


ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਨਵ ਨਿਯੁਕਤ ਵਰਕਿੰਗ ਕਮੇਟੀ ਦੇ ਸਮੂਹ ਮੈਂਬਰ ਸਾਹਿਬਾਨ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਜੀ ਅਗਵਾਈ ਹੇਠ 7 ਅਕਤੂਬਰ 2025, ਮੰਗਲਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋਣਗੇ । ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ, ਕੌਮੀ ਏਕਤਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾਵੇਗੀ ।

ਸਮੂਹ ਮੈਂਬਰ ਸਾਹਿਬਾਨ ਮਿਤੀ 7 ਅਕਤੂਬਰ ਨੂੰ ਦੁਪਹਿਰ 12 ਵਜੇ ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣਗੇ, ਜਿੱਥੋਂ ਸਾਰਾ ਜਥਾ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਅਗਵਾਈ ਹੇਠ ਪੈਦਲ ਸ੍ਰੀ ਦਰਬਾਰ ਸਾਹਿਬ ਲਈ ਰਵਾਨਾ ਹੋਵੇਗਾ ਅਤੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਅਰਦਾਸ ਕਰੇਗਾ । ਅਸੀਂ ਚਾਹੁੰਦੇ ਹਾਂ ਕਿ ਗੁਰੂ ਪਾਤਸ਼ਾਹ ਜੀ ਦੀ ਬਖਸ਼ਿਸ਼ ਸਦਕਾ ਪਾਰਟੀ ਹਮੇਸ਼ਾ ਗੁਰੂ ਮਰਿਯਾਦਾ ਅਤੇ ਕੌਮੀ ਸਿਧਾਂਤਾਂ ‘ਤੇ ਕਾਇਮ ਰਹਿੰਦਿਆਂ ਸਦਾ ਪੰਥ, ਕੌਮ ਅਤੇ ਪੰਜਾਬ ਦੀ ਚੜ੍ਹਦੀਕਲਾ ਲਈ ਕਾਰਜਸ਼ੀਲ ਰਹੇ ।
#akalidal #punjab #punjabpolitics #punjabpolitical #punjab #khalsa
#singhsaab









