Jalandhar

ਪੰਜਾਬ ਰੋਡਵੇਜ਼ ਦੀ ਸਵਾਰੀਆਂ ਨਾਲ ਭਰੀ ਬੱਸ ਪਲਟੀ ,ਕਈ ਸਵਾਰੀਆਂ ਜ਼ਖਮੀ

Punjab Roadways bus full of passengers overturns, several passengers injured

Punjab Roadways bus full of passengers overturns, several passengers injured

ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇਅ ‘ਤੇ ਸਮਰਾਲਾ ਨੇੜੇ ਇੱਕ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ ਚੰਡੀਗੜ੍ਹ ਤੋਂ ਫਿਰੋਜ਼ਪੁਰ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਕਈ ਸਵਾਰੀਆਂ ਜ਼ਖਮੀ ਹੋ ਗਈਆਂ। ਜਾਣਕਾਰੀ ਮੁਤਾਬਕ ਬੱਸ ਦੀ ਕਮਾਨੀ ਅਚਾਨਕ ਟੁੱਟ ਜਾਣ ਨਾਲ ਬੱਸ ਬੇਕਾਬੂ ਹੋ ਕੇ ਪਲਟ ਗਈ ਅਤੇ ਇਸ ਹਾਦਸੇ ‘ਚ ਬੱਸ ‘ਚ ਸਵਾਰ ਲਗਭਗ 40 ਯਾਤਰੀਆਂ ਨੂੰ ਰਾਹਗੀਰਾਂ ਦੀ ਮਦਦ ਨਾਲ ਸੁਰੱਖਿਅਤ ਬਾਹਰ ਕੱਢਿਆ ਗਿਆ। ਡਾਕਟਰਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੋ ਸਮਰਾਲਾ ਹਸਪਤਾਲ ਵਿੱਚ ਸਵਾਰੀਆਂ ਪਹੁੰਚੀਆਂ ਹਨ। ਉਹ ਬਿੱਲਕੁਲ ਠੀਕ ਠਾਕ ਹਨ ਅਤੇ ਉਨ੍ਹਾਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ।

Back to top button