Jalandhar

ਸਿਆਸਤ ‘ਚ ਮੱਚੀ ਹਲਚਲ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝੱਟਕਾ, ਚੀਮਾ ਭਾਜਪਾ ‘ਚ ਹੋਏ ਸ਼ਾਮਲ

Political turmoil, big blow to Shiromani Akali Dal, Cheema joins BJP

Political turmoil, big blow to Shiromani Akali Dal, Cheema joins BJP

ਸ਼੍ਰੋਮਣੀ ਅਕਾਲੀ ਦਲ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਨੇ ਅਕਾਲੀ ਦਲ ਪਾਰਟੀ ਛੱਡ ਦਿੱਤੀ ਹੈ। ਇੰਨਾ ਹੀ ਨਹੀਂ, ਉਹ ਅੱਜ ਭਾਜਪਾ ਵਿੱਚ ਵੀ ਸ਼ਾਮਲ ਹੋ ਗਏ ਹਨ। ਜਿਸਦੀ ਪਹਿਲੀ ਤਸਵੀਰ ਵੀ ਸਾਹਮਣੇ ਆ ਗਈ ਹੈ। ਇਸ ਤਸਵੀਰ ਨੇ ਸਾਹਮਣੇ ਆਉਂਦੇ ਹੀ ਸਿਆਸੀ ਜਗਤ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। 

ਜ਼ਿਕਰਯੋਗ ਹੈ ਕਿ ਜਗਦੀਪ ਸਿੰਘ ਚੀਮਾ ਦੀਆਂ ਚਾਰ ਪੀੜ੍ਹੀਆਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੀਆਂ ਹੋਈਆਂ ਹਨ। ਇੰਨਾ ਹੀ ਨਹੀਂ, ਉਨ੍ਹਾਂ ਦੇ ਪਿਤਾ ਰਣਧੀਰ ਸਿੰਘ ਚੀਮਾ ਤਿੰਨ ਵਾਰ ਪੰਜਾਬ ਵਿੱਚ ਕੈਬਨਿਟ ਮੰਤਰੀ ਰਹਿ ਚੁੱਕੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ, ਸੀਨੀਅਰ ਆਗੂ ਜਗਦੀਪ ਸਿੰਘ ਚੀਮਾ ਨੂੰ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਾਰਟੀ ਵਿੱਚ ਸ਼ਾਮਲ ਕੀਤਾ।

Back to top button