India

ਪੰਜਾਬ ‘ਚ ਦਿਨ ਦਿਹਾੜੇ ‘ਆਪ’ ਨੇਤਾ ਨੂੰ ਸ਼ਰੇਆਮ ਗੋਲੀਆਂ ਨਾਲ ਭੁੰਨਿਆ

AAP leader shot dead in broad daylight in Punjab

ਹਰਗੋਬਿੰਦਪੁਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ, ਜਿਸ ਨੇ ਲੋਕਾਂ ਵਿਚਾਲੇ ਦਹਿਸ਼ਤ ਮਚਾ ਦਿੱਤੀ ਹੈ। ਦੱਸ ਦੇਈਏ ਕਿ ਘੁਮਾਣ ਕਸਬੇ ਵਿੱਚ, ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦੇ ਪੰਚਾਇਤ ਮੈਂਬਰ ਅਤੇ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਏ। ਇਸ ਵਾਰਦਾਤ ਤੋਂ ਬਾਅਦ ਲੋਕਾਂ ਵਿੱਚ ਡਰ ਦਾ ਮਾਹੌਲ ਹੈ।

ਰਿਪੋਰਟਾਂ ਅਨੁਸਾਰ, APP ਦੇ ਮੌਜੂਦਾ ਪੰਚਾਇਤ ਮੈਂਬਰ ਅਤੇ ਦੁਕਾਨਦਾਰ ਯੂਨੀਅਨ ਦਾ ਪ੍ਰਧਾਨ ਗੁਰਜੀਤ ਸਿੰਘ ਪੁੱਤਰ ਹਜ਼ਾਰਾ ਸਿੰਘ ਨਿਵਾਸੀ ਘੁਮਾਣ ਆਪਣੀ ਦੁਕਾਨ, ਜੰਬਾ ਕਲੈਕਸ਼ਨ ‘ਤੇ ਬੈਠਾ ਸੀ। ਇਸ ਦੌਰਾਨ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ ‘ਤੇ ਆਏ ਅਤੇ ਗੁਰਜੀਤ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਹਮਲਾਵਰ ਮੌਕੇ ਤੋਂ ਭੱਜ ਗਏ।

Back to top button