India

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਸਮਾਗਮ ਤੇ PM ਮੋਦੀ ਤੇ ਰਾਸ਼ਟਰਪਤੀ ਨੂੰ ਭੇਜਿਆ ਜਾਵੇਗਾ ਸੱਦਾ, ਇਹ ਮੰਤਰੀ ਸੂਬਿਆਂਦੇ ਮੁੱਖ ਮੰਤਰੀਆਂ ਨੂੰ ਸੱਦਾ ਪੱਤਰ

Invitations will be sent to PM Modi and President for the 350th martyrdom anniversary of Sri Guru Tegh Bahadur Ji, these ministers will send invitation letters to the Chief Ministers of the states

Invitations will be sent to PM Modi and President for the 350th martyrdom anniversary of Sri Guru Tegh Bahadur Ji, these ministers will send invitation letters to the Chief Ministers of the states

ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਵੱਡੇ ਪੱਧਰ ‘ਤੇ ਮਨਾਏਗੀ। ਸਰਕਾਰ ਨੇ ਇਸ ਸਮਾਗਮ ਲਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਦੇਣ ਦੀਆਂ ਤਿਆਰੀਆਂ ਕੀਤੀਆਂ ਹਨ।

ਮੁੱਖ ਮੰਤਰੀ ਭਗਵੰਤ ਮਾਨ ਸੱਦਾ ਪੱਤਰ ਦੇਣ ਲਈ ਨਿੱਜੀ ਤੌਰ ‘ਤੇ ਦਿੱਲੀ ਜਾਣਗੇ। ਮਿਲੀ ਜਾਣਕਾਰੀ ਮੁਤਾਬਿਕ ਗੁਆਂਢੀ ਸੂਬਾ ਹਰਿਆਣਾ ਸਮੇਤ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਵੀ ਸਮਾਗਮ ਵਿੱਚ ਸੱਦਾ ਦਿੱਤਾ ਜਾਵੇਗਾ। ਸੱਦਾ ਪੱਤਰ ਦੇਣ ਲਈ ਮੰਤਰੀਆਂ ਦੀ ਡਿਊਟੀ ਲਗਾਈ ਗਈ ਹੈ ਜੋ ਵੱਖ ਵੱਖ ਸੂਬਿਆਂ ’ਚ ਜਾ ਕੇ ਮੁੱਖ ਮੰਤਰੀਆਂ ਨੂੰ ਸੱਦਾ ਪੱਤਰ ਦੇਣਗੇ। 

ਕੈਬਨਿਟ ਮੰਤਰੀ ਤੇ ਵਿੱਤ ਮੰਤਰੀ  ਸੂਬਾ ਤੇ ਕੇਂਦਰ ਸ਼ਾਸਿਤ ਪ੍ਰਦੇਸ਼ 
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਬੰਗਾਲ, ਅਸਾਮ ਅਤੇ ਓਡੀਸ਼ਾ
ਕੈਬਨਿਟ ਮੰਤਰੀ ਅਮਨ ਅਰੋੜਾ ਤੇ ਤਰੁਣਪ੍ਰੀਤ ਸੌਂਧ ਦਿੱਲੀ, ਉੱਤਰ ਪ੍ਰਦੇਸ਼, ਗੁਜਰਾਤ ਅਤੇ ਉਤਰਾਖੰਡ
ਕੈਬਨਿਟ ਮੰਤਰੀ ਹਰਜੋਤ ਬੈਂਸ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਹਰਿਆਣਾ , ਹਿਮਾਚਲ, ਜੰਮੂ-ਕਸ਼ਮੀਰ, ਮਹਾਰਾਸ਼ਟਰ ਤੇ ਬਿਹਾਰ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਬੰਗਾਲ, ਅਸਾਮ ਅਤੇ ਓਡੀਸ਼ਾ
ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਹਰਦੀਪ ਸਿੰਘ ਮੁੰਡੀਆ  ਛੱਤੀਸਗੜ੍ਹ ਅਤੇ ਝਾਰਖੰਡ 
ਕੈਬਿਨਟ ਮੰਤਰੀ ਹਰਭਜਨ ਸਿੰਘ ETO ਅਤੇ ਬਰਿੰਦਰ ਕੁਮਾਰ ਗੋਇਲ  ਕੇਰਲ, ਕਰਨਾਟਕ, ਤਾਮਿਲਨਾਡੂ ਅਤੇ ਪੁਡੂਚੇਰੀ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਸ਼ਤਾਬਦੀ ਪੂਰਬ 24 ਨਵੰਬਰ ਤੋਂ 29 ਨਵੰਬਰ ਤੱਕ ਮਨਾਇਆ ਜਾਵੇਗਾ। ਇਸ ਪੰਜਾਬ ਸਰਕਾਰ ਵੱਲੋਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ ਜਿਸਦੇ ਚੱਲਦੇ ਇਹ ਸਾਰੀ ਰੂਪਰੇਖਾ ਤਿਆਰ ਕੀਤੀ ਗਈ ਹੈ। 

Back to top button