DIG ਭੁੱਲਰ ਬੋਲੇ, ਸਾਰੇ ਪੱਖ ਰੱਖਾਂਗੇ..ਕੋਰਟ ਇਨਸਾਫ਼ ਕਰੇਗੀ’ ਅਦਾਲਤ ਨੇ ਭੁੱਲਰ ਨੂੰ 14 ਦਿਨ ਨਿਆਂਇਕ ਹਿਰਾਸਤ ‘ਚ ਭੇਜਿਆ
The court sent Bhullar to 14 days judicial custody.

The court sent Bhullar to 14 days judicial custody.
ਚੰਡੀਗੜ੍ਹ/ਮੋਹਾਲੀ, ਐਸ ਪੀ ਚਾਹਲ /ਰਾਮ ਸਿੰਘ ਆਜ਼ਾਦ
ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਅਤੇ ਵਿਚੋਲਿਆਂ ਨੂੰ ਅੱਜ ਚੰਡੀਗੜ੍ਹ ਦੀ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੋਂ ਭੁੱਲਰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ (judicial custody) ਵਿੱਚ ਭੇਜ ਦਿੱਤਾ ਗਿਆ ਹੈ।ਰਿਸ਼ਵਤਖੋਰੀ ਦੇ ਦੋਸ਼ਾਂ ਵਿੱਚ ਘਿਰੇ ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਸ਼ੁੱਕਰਵਾਰ ਨੂੰ ਸੀਬੀਆਈ (CBI) ਅਦਾਲਤ ਵਿੱਚ ਪੇਸ਼ੀ ਦੌਰਾਨ ਬਿਆਨ ਦਿੱਤਾ। ਦੋਸ਼ਾਂ ‘ਤੇ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਕਿਹਾ, “ਅਸੀਂ (ਅਦਾਲਤ ਸਾਹਮਣੇ) ਸਾਰੇ ਪੱਖ ਰੱਖਾਂਗੇ… ਅਦਾਲਤ ਪੂਰਾ ਇਨਸਾਫ਼ ਕਰੇਗੀ।”
ਸੀਬੀਆਈ ਨੇ ਵੀਰਵਾਰ ਨੂੰ ਇੱਕ ਵੱਡੀ ਕਾਰਵਾਈ ਕਰਦਿਆਂ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ 8 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ। ਇਹ ਕਾਰਵਾਈ ਫਤਿਹਗੜ੍ਹ ਸਾਹਿਬ ਦੇ ਇੱਕ ਸਕਰੈਪ ਡੀਲਰ ਦੀ ਸ਼ਿਕਾਇਤ ‘ਤੇ ਕੀਤੀ ਗਈ ਸੀ, ਜਿਸ ਨੇ ਦੋਸ਼ ਲਗਾਇਆ ਸੀ ਕਿ ਭੁੱਲਰ ਪੁਰਾਣੇ ਮਾਮਲੇ ਨੂੰ ਰਫ਼ਾ-ਦਫ਼ਾ ਕਰਨ ਲਈ ਰਿਸ਼ਵਤ ਮੰਗ ਰਹੇ ਸਨ।









