PoliticsPunjab

ਪੰਜਾਬ ਜ਼ਬਰਦਸਤ ਧਮਾਕੇ ਨਾਲ ਕੰਬਿਆ, ਪਤੀ-ਪਤਨੀ ਗੰਭੀਰ ਜ਼ਖ਼ਮੀ

Punjab shaken by powerful explosion, husband and wife seriously injured

ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਮਮਦੋਟ ਦੇ ਪਿੰਡ ਕੜਮਾ ‘ਚ ਇੱਕ ਵੱਡਾ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਧਮਾਕਾ ਘਰ ਦੇ ਅੰਦਰ ਪਈ ਪੌਟਾਸ਼ ਕਾਰਨ ਹੋਇਆ ਦੱਸਿਆ ਜਾ ਰਿਹਾ ਹੈ। ਧਮਾਕਾ ਇੰਨਾ ਵੱਡਾ ਸੀ ਕਿ ਘਰ ਦੇ ਦੋ ਕਮਰਿਆਂ ਦੀਆਂ ਛੱਤਾਂ ਉੱਡ ਗਈਆਂ।

ਧਮਾਕੇ ‘ਚ ਦੁਕਾਨਦਾਰ ਪਤੀ-ਪਤਨੀ ਦੋਵੇਂ ਗੰਭੀਰ ਤੌਰ ‘ਤੇ ਜ਼ਖ਼ਮੀ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ, ਝੁਲਸੀ ਹੋਈ ਪਤਨੀ ਨੂੰ ਫ਼ਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ‘ਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ, ਜਦਕਿ ਪਤੀ ਦਾ ਇਲਾਜ ਸਥਾਨਕ ਸਿਹਤ ਕੇਂਦਰ ‘ਚ ਚਲ ਰਿਹਾ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮਮਦੋਟ ਦੀ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਲ ਦਾ ਜਾਇਜ਼ਾ ਲਿਆ। ਪੁਲਿਸ ਨੇ ਧਮਾਕੇ ਦੇ ਕਾਰਣਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ 

Back to top button