Punjab
AAP ਵਿਧਾਇਕ ਦੇ ਮੁੰਡੇ ਨੇ ਵਿਆਹ ਸਮਾਗਮ ’ਚ ਚਲਾਈਆਂ ਗੋਲੀਆਂ, ਵੀਡੀਓ
AAP MLA's son fires shots at wedding function

AAP MLA’s son fires shots at wedding function
ਲੁਧਿਆਣਾ ਦੇ ਗਿੱਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਪੁੱਤਰ ਨੇ ਇੱਕ ਵਿਆਹ ਸਮਾਗਮ ਵਿੱਚ ਹਵਾਈ ਫਾਇਰਿੰਗ ਕਰਨ ਦੀ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ’ਚ ਦੇਖਿਆ ਜਾ ਸਕਦਾ ਹੈ ਕਿ ਵਿਧਾਇਕ ਦੇ ਪੁੱਤਰ ਨੇ ਵਿਆਹ ਸਮਾਗਮ ਦੌਰਾਨ ਇੱਕ ਤੋਂ ਬਾਅਦ ਫਾਇਰਿੰਗ ਕੀਤੀ। ਹਾਲਾਂਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਲੁਧਿਆਣਾ ਦੇ ਗਿੱਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੇ ਛੋਟੇ ਪੁੱਤਰ ਵੱਲੋਂ ਹਵਾਈ ਫਾਇਰਿੰਗ ਕੀਤੀ ਗਈ। ਇਸ ਦੌਰਾਨ ਉਸਦਾ ਵੱਡਾ ਭਰਾ ਉਸ ਨੂੰ ਰੋਕਦਾ ਹੋਇਆ ਵੀ ਨਜ਼ਰ ਆ ਰਿਹਾ ਹੈ। ਇਸ ਘਟਨਾ ਨਾਲ ਸਬੰਧਤ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਜਿਸਦੇ ਪਿੱਛੇ ਪੰਜਾਬੀ ਗਾਣਾ ਵੀ ਚੱਲ ਰਿਹਾ ਹੈ।







