Punjab
ਦੀਵਾਲੀ ਮੌਕੇ ਪੁੱਤ ਨੇ ਮਾਂ ਦਾ ਚਾਕੂ ਨਾਲ ਗਲਾ ਵੱਢ ਕੇ ਕੀਤਾ ਕਤਲ
Son kills mother by slitting her throat with a knife on Diwali

ਚੰਡੀਗੜ੍ਹ ਵਿਚ ਦੀਵਾਲੀ ਦੀ ਸਵੇਰ ਇਕ ਮਹਿਲਾ ਦਾ ਕਤਲ ਕਰ ਦਿੱਤਾ ਗਿਆ। ਦੋਸ਼ ਹੈ ਕਿ ਉਸ ਦੇ ਪੁੱਤ ਨੇ ਹੀ ਚਾਕੂ ਨਾਲ ਗਲਾ ਵੱਢ ਕੇ ਉਸ ਦਾ ਕਤਲ ਕਰ ਦਿੱਤਾ। ਇਸ ਦੇ ਬਾਅਦ ਮੁਲਜ਼ਮ ਫਰਾਰ ਹੋ ਗਿਆ। ਗੁਆਂਢੀਆਂ ਨੂੰ ਘਰ ਤੋਂ ਮਹਿਲਾਂ ਦੇ ਚੀਕਣ ਦੀ ਆਵਾਜ਼ ਸੁਣਾਈ ਦਿੱਤੀ।
ਗੁਆਢੀ ਮੌਕੇ ‘ਤੇ ਪਹੁੰਚੇ ਤਾਂ ਦਰਵਾਜ਼ਾ ਅੰਦਰ ਤੋਂ ਬੰਦ ਸੀ। ਲੋਕਾਂ ਨੇ ਦਰਵਾਜ਼ਾ ਖੁੱਲ੍ਹਵਾਉਣ ਦੀ ਕੋਸ਼ਿਸ਼ ਕੀਤੀ ਪਰ ਕਿਸੇ ਨੇ ਗੇਟ ਨਹੀਂ ਖੋਲ੍ਹਿਆ। ਇਸ ਦੇ ਬਾਅਦ ਲੋਕ ਛੱਤ ਤੋਂ ਹੋ ਕੇ ਘਰ ਵਿਚ ਪਹੁੰਚੇ ਤਾਂ ਦੇਖਿਆ ਕਿ ਮਹਿਲਾ ਦੀ ਖੂਨ ਨਾਲ ਲੱਥਪੱਥ ਲਾਸ਼ ਪਈ ਸੀ ਤੇ ਮੁਲਜ਼ਮ ਉਥੋਂ ਫਰਾਰ ਹੋ ਚੁੱਕਾ ਸੀ। ਲੋਕਾਂ ਨੇ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ਵਿਚ ਲਿਆ। ਪੁਲਿਸ ਮੁਤਾਬਕ ਮੁਲਜ਼ਮ ਮਾਨਸਿਕ ਤੌਰ ਤੋਂ ਪ੍ਰੇਸ਼ਾਨ ਸੀ







