US and Canada deported illegal Indian immigrants, sold their lands abroad
ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਸੰਗਰੂਰ ਤੋਂ ਆਪਣੇ ਚੰਗੇ ਭਵਿੱਖ ਲਈ ਕਨੇਡਾ ਗਈ 27 ਸਾਲਾ ਅਮਨਪ੍ਰੀਤ ਕੌਰ ਨੂੰ ਉੱਥੇ ਕਤਲ ਕਰ ਦਿੱਤਾ ਗਿਆ। ਕਤਲ ਕਰਨ ਵਾਲੇ ਦੀ ਸ਼ਨਾਖਤ ਮਨਪ੍ਰੀਤ ਸਿੰਘ ਉਮਰ 27 ਸਾਲਾ ਜਾਣੀ ਗਈ ਹੈ ਜਿਸ ਨੂੰ ਕੀ ਕਨੇਡਾ ਵਿੱਚ ਮੋਸਟ ਵਾਂਟਿਡ ਕਰ ਦਿੱਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਕਨੇਡਾ ਪੁਲਿਸ ਉਸਦੀ ਭਾਲ ਕਰ ਰਹੀ ਹੈ ਉੱਥੇ ਹੀ ਜੇਕਰ ਸੰਗਰੂਰ ਵਿੱਚ ਅਮਨਪ੍ਰੀਤ ਕੌਰ ਦੇ ਪਰਿਵਾਰ ਨਾਲ ਗੱਲ ਕੀਤੀ ਤਾਂ ਉਹਨਾਂ ਨੇ ਦੱਸਿਆ ਕਿ ਉਹਨਾਂ ਦੀ ਬੇਟੀ ਹੋਣਹਾਰ ਸੀ ਅਤੇ ਕਨੇਡਾ ਦੇ ਵਿੱਚ ਹਸਪਤਾਲ ਵਿੱਚ ਕੰਮ ਕਰ ਰਹੀ ਸੀ ਉਹ ਸੰਗਰੂਰ ਤੋਂ 2021 ਦੇ ਵਿੱਚ ਕਨੇਡਾ ਗਈ ਸੀ ਅਤੇ ਹੁਣ ਉਹ ਕੁਝ ਸਮੇਂ ਦੇ ਵਿੱਚ ਉੱਥੇ ਪੀਆਰ ਹੋਣ ਵਾਲੀ ਸੀ। ਇਸ ਦੇ ਨਾਲ ਹੀ ਅਮਨਪ੍ਰੀਤ ਕੌਰ ਦੇ ਪਿਤਾ ਨੇ ਕਿਹਾ ਕਿ ਉਸਨੇ ਸਾਨੂੰ ਅੱਜ ਤੱਕ ਕਦੇ ਵੀ ਕੋਈ ਅੰਦਰੂਨੀ ਗੱਲ ਨਹੀਂ ਦੱਸੀ ਸੀ ਪਰ ਉਹ ਹਮੇਸ਼ਾ ਸਾਡੇ ਨਾਲ ਖੁਸ਼ ਹੋ ਕੇ ਗੱਲ ਕਰਦੀ ਸੀ ਅਤੇ ਆਪਣੀ ਮਿਹਨਤ ਕਨੇਡਾ ਦੇ ਵਿੱਚ ਕਰਦੀ ਸੀ ਜਿਸ ਨਾਲ ਉਸਨੇ ਕੈਨੇਡਾ ਵਿੱਚ ਕਾਰ ਵੀ ਰੱਖੀ ਹੋਈ ਸੀ ਅਤੇ ਆਪਣੀ ਚੰਗੀ ਜ਼ਿੰਦਗੀ ਜੀਅ ਰਹੀ ਸੀ। ਇਸ ਦੇ ਨਾਲ ਹੀ ਉਹਨਾਂ ਨੇ ਇਹ ਵੀ ਦੱਸਿਆ ਕਿ ਅਮਨਪ੍ਰੀਤ ਕੌਰ ਹਮੇਸ਼ਾ ਉਹਨਾਂ ਨਾਲ ਪਿਆਰ ਨਾਲ ਗੱਲ ਕਰਦੀ ਹ ਤੇ ਉਹ ਭਾਰਤ ਆਉਣ ਦੇ ਲਈ ਬਹੁਤ ਉਤਸਾਹਿਤ ਸੀ ਅਤੇ ਉਸਨੇ ਕਿਹਾ ਸੀ ਕਿ ਉਹ ਜਲਦੀ ਹੀ ਪੀਆਰ ਹੋ ਜਾਵੇਗੀ ਅਤੇ ਉਸ ਤੋਂ ਬਾਅਦ ਉਹ ਪਹਿਲਾਂ ਭਾਰਤ ਆਵੇਗੀ ਉਹਨਾਂ ਨੂੰ ਉਸ ਬੁੱਢੇ ਬਾਰੇ ਕੋਈ ਜਾਣਕਾਰੀ ਨਹੀਂ ਹੈ ਜਿਸ ਨੇ ਉਸ ਦਾ ਕਤਲ ਕੀਤਾ ਹੈ ਅਤੇ ਕਨੇਡਾ ਪੁਲਿਸ ਦੀ ਭਾਲ ਕਰ ਰਹੀ ਹੈ।
ਉੱਥੇ ਹੀ ਅਮਨਪ੍ਰੀਤ ਤੇ ਚਾਚਾ ਦਾ ਕਹਿਣਾ ਹੈ ਕਿ ਕਨੇਡਾ ਦੇ ਵਿੱਚ 20 ਤਰੀਕ ਨੂੰ ਉਸਦੀ ਲਾਪਤਾ ਹੋਣ ਦੀ ਰਿਪੋਰਟ ਲਿਖਵਾਈ ਗਈ ਸੀ ਅਤੇ ਉਸ ਤੋਂ ਬਾਅਦ ਜਦੋਂ ਪੁਲਿਸ ਨੇ ਪੂਰੀ ਛਾਣਬੀਣ ਕੀਤੀ ਤਾਂ ਪਤਾ ਲੱਗਿਆ ਕਿ ਉਸ ਤਾਕਤ ਦਾ ਕਤਲ ਕਰ ਦਿੱਤਾ ਗਿਆ ਹੈ ਅਤੇ ਉਸਦੀ ਲਾਸ਼ ਦੋ ਦਿਨ ਬਾਅਦ ਉਹਨਾਂ ਨੂੰ ਮਿਲੀ ਹੁਣ ਉਹ ਪੰਜਾਬ ਸਰਕਾਰ ਨੂੰ ਵੀ ਅਪੀਲ ਕਰਦੇ ਹਨ ਕਿ ਉਹਨਾਂ ਦੀ ਮਦਦ ਕੀਤੀ ਜਾਵੇ।
ਉੱਥੇ ਹੀ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਅੱਜ ਦੇ ਸਮੇਂ ਦੇ ਵਿੱਚ ਬੱਚੇ ਆਪਣੇ ਭਵਿੱਖ ਲਈ ਵਿਦੇਸ਼ਾਂ ਵਿੱਚ ਜਾ ਰਹੇ ਹਨ ਜੇਕਰ ਸਰਕਾਰ ਇੱਥੇ ਹੀ ਬੱਚਿਆਂ ਲਈ ਵਸੀਲੇ ਪੈਦਾ ਕਰੇ ਤਾਂ ਕਿਸੇ ਨੂੰ ਵੀ ਵਿਦੇਸ਼ਾਂ ਵਿੱਚ ਜਾਣ ਦੀ ਜਰੂਰਤ ਨਾ ਪਵੇ ਅਤੇ ਬੱਚੇ ਆਪਣੇ ਪਰਿਵਾਰ ਦੇ ਨਾਲ ਹੀ ਰਹਿ ਕੇ ਆਪਣੀ ਜ਼ਿੰਦਗੀ ਦੇ ਵਿੱਚ ਤਰੱਕੀ ਕਰ ਸਕਣ ਪਰ ਇਹ ਸਰਕਾਰਾਂ ਦੀ ਨਾਕਾਮੀਆਂ ਹਨ ਕਿ ਇੱਥੇ ਚੰਗਾ ਭਵਿੱਖ ਨਾ ਬਣਨ ਕਰਕੇ ਬੱਚੇ ਵਿਦੇਸ਼ਾਂ ਵੱਲ ਨੂੰ ਜਾ ਰਹੇ ਹਨ
ਵ੍ਹਾਈਟ ਹਾਊਸ ‘ਚ ਵਾਪਸੀ ਤੋਂ ਬਾਅਦ, ਰਾਸ਼ਟਰਪਤੀ ਡੋਨਾਲਡ ਟਰੰਪ ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਕਾਰਵਾਈ ਕਰ ਰਹੇ ਹਨ। ਹਾਲ ਹੀ ‘ਚ ਟਰੰਪ ਪ੍ਰਸ਼ਾਸਨ ਨੇ ਇੱਕ ਹੋਰ ਸਮੂਹ ਨੂੰ ਭਾਰਤ ਭੇਜ ਦਿੱਤਾ। ਦੇਸ਼ ਨਿਕਾਲਾ ਦਿੱਤੇ ਗਏ 35 ਪ੍ਰਵਾਸੀ ਹਰਿਆਣਾ ਦੇ ਕੈਥਲ, ਕਰਨਾਲ ਤੇ ਕੁਰੂਕਸ਼ੇਤਰ ਜ਼ਿਲ੍ਹਿਆਂ ਤੋਂ ਹਨ। ਉਨ੍ਹਾਂ ਨੂੰ ਲੈ ਕੇ ਜਾਣ ਵਾਲਾ ਜਹਾਜ਼ ਸ਼ਨੀਵਾਰ ਦੇਰ ਰਾਤ ਦਿੱਲੀ ਹਵਾਈ ਅੱਡੇ ‘ਤੇ ਪਹੁੰਚਿਆ। ਡਿਪੋਰਟ ਹੋਣ ਵਾਲਿਆਂ ਕੈਥਲ ‘ਚੋਂ ਇੱਕ ਕੈਥਲ ਵਾਸੀ ਨਰੇਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ ਉਡਾਣ ਦੌਰਾਨ ਹੱਥਕੜੀ ਲਗਾਈ ਗਈ ਸੀ।
ਪਹਿਲਾਂ ਵੀ ਭਾਰਤੀ ਨਾਗਰਿਕਾਂ ਨੂੰ ਹੱਥਕੜੀਆਂ ਲਗਾ ਕੇ ਦੇਸ਼ ਨਿਕਾਲਾ ਦਿੱਤਾ ਗਿਆ ਸੀ, ਜਿਸ ਕਾਰਨ ਹੰਗਾਮਾ ਹੋਇਆ ਸੀ। ਕਈ ਸੰਗਠਨਾਂ ਨੇ ਅਮਰੀਕੀ ਪ੍ਰਸ਼ਾਸਨ ਦੇ ਇਸ ਕਦਮ ਦਾ ਵਿਰੋਧ ਕੀਤਾ ਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਭਾਰਤੀ ਨਾਗਰਿਕਾਂ ਨੂੰ ਸਨਮਾਨਜਨਕ ਤੌਰ ‘ਤੇ ਵਾਪਸ ਭੇਜਿਆ ਜਾਵੇ।
ਡਿਪੋਰਟ ਕੀਤੇ ਗਏ ਲੋਕਾਂ ‘ਚੋਂ, 16 ਕਰਨਾਲ ਦੇ, 14 ਕੈਥਲ ਦੇ ਤੇ ਪੰਜ ਕੁਰੂਕਸ਼ੇਤਰ ਦੇ ਸਨ। ਉਨ੍ਹਾਂ ਨੂੰ ਬਾਅਦ ‘ਚ ਉਨ੍ਹਾਂ ਦੇ ਸਬੰਧਤ ਜ਼ਿਲ੍ਹਿਆਂ ‘ਚ ਲਿਜਾਇਆ ਗਿਆ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਇਆ ਗਿਆ। ਕਰਨਾਲ ਦੇ ਪੁਲਿਸ ਸੁਪਰਡੈਂਟ ਗੰਗਾ ਰਾਮ ਪੂਨੀਆ ਨੇ ਕਿਹਾ ਕਿ ਡਿਪੋਰਟ ਕੀਤੇ ਗਏ ਲੋਕ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਆਏ ਸਨ।
ਜ਼ਮੀਨ ਵੇਚਣ ਤੋਂ ਬਾਅਦ ਪਹੁੰਚੇ ਅਮਰੀਕਾ
ਕੈਥਲ ਦੇ ਡਿਪਟੀ ਸੁਪਰਡੈਂਟ ਆਫ਼ ਪੁਲਿਸ ਲਲਿਤ ਕੁਮਾਰ ਨੇ ਕਿਹਾ ਕਿ ਐਤਵਾਰ ਨੂੰ ਦਿੱਲੀ ਹਵਾਈ ਅੱਡੇ ਤੋਂ 14 ਲੋਕਾਂ ਨੂੰ ਕੈਥਲ ਪੁਲਿਸ ਲਾਈਨਜ਼ ਲਿਆਂਦਾ ਗਿਆ। ਇਹ ਲੋਕ ਅਮਰੀਕਾ ‘ਚ ਦਾਖਲ ਹੋਣ ਲਈ ਇੱਕ ਖ਼ਤਰਨਾਕ ਰਸਤਾ ਅਪਣਾ ਰਹੇ ਸਨ। ਇਸ ਸਮੂਹ ‘ਚ ਕਲਾਇਤ, ਪੁੰਡਰੀ, ਕੈਥਲ, ਢਾਂਡ ਤੇ ਗੁਹਲਾ ਬਲਾਕਾਂ ਦੇ ਵਸਨੀਕ ਸ਼ਾਮਲ ਸਨ। ਡਿਪੋਰਟ ਕੀਤੇ ਗਏ, ਜਿਨ੍ਹਾਂ ‘ਚੋਂ ਜ਼ਿਆਦਾਤਰ 25 ਤੋਂ 40 ਸਾਲ ਦੀ ਉਮਰ ਦੇ ਸਨ, ਨੇ ਆਪਣੀ ਵਾਪਸੀ ‘ਤੇ ਨਿਰਾਸ਼ਾ ਪ੍ਰਗਟ ਕੀਤੀ।
ਉਨ੍ਹਾਂ ਨੇ ਜ਼ਮੀਨ ਵੇਚ ਕੇ, ਪੈਸੇ ਉਧਾਰ ਲੈ ਕੇਅਤੇ ਬਿਹਤਰ ਮੌਕਿਆਂ ਦੀ ਭਾਲ ‘ਚ ਅਮਰੀਕਾ ਜਾਣ ਲਈ ਬਚਤ ਕਰਕੇ ਕਾਫ਼ੀ ਪੈਸਾ ਲਗਾਇਆ ਸੀ। ਹਾਲਾਂਕਿ, ਟਰੰਪ ਪ੍ਰਸ਼ਾਸਨ ਦੇ ਸੱਤਾ ‘ਚ ਆਉਣ ਤੋਂ ਬਾਅਦ, ਸੰਯੁਕਤ ਰਾਜ ਅਮਰੀਕਾ ‘ਚ ਗੈਰ-ਕਾਨੂੰਨੀ ਇਮੀਗ੍ਰੇਸ਼ਨ ਦੀ ਸਹੂਲਤ ਦੇਣ ਵਾਲੇ ਸਾਰੇ ਰਸਤੇ ਬੰਦ ਕਰ ਦਿੱਤੇ ਗਏ ਹਨ। ਇਸ ਸਾਲ ਦੇ ਸ਼ੁਰੂ ‘ਚ, ਅਮਰੀਕੀ ਅਧਿਕਾਰੀਆਂ ਨੇ ਪੰਜਾਬ, ਹਰਿਆਣਾ ਤੇ ਗੁਜਰਾਤ ਤੋਂ ਕਈ ਨੌਜਵਾਨਾਂ ਨੂੰ ਦੇਸ਼ ਨਿਕਾਲਾ ਦਿੱਤਾ।
