
This leader shot dead in Punjab, know the whole matter
ਕਪੂਰਥਲਾ ਜ਼ਿਲ੍ਹੇ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਸ਼ਾਹਜਹਾਨਪੁਰ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ‘ਤੇ ਨੌਜਵਾਨਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਦੱਸ ਦੇਈਏ ਕਿ ਇਹ ਘਟਨਾ ਬੀਤੀ ਰਾਤ ਵਾਪਰੀ ਹੈ। ਸੁਲਤਾਨਪੁਰ ਲੋਧੀ ਦੇ ਪਿੰਡ ਸ਼ਾਹਜਹਾਨਪੁਰ ਵਿਖੇ ਕੁੱਝ ਨਕਾਬਪੋਸ਼ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਜਿੰਦਾ ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਦੌਰਾਨ ਉਹ ਵਾਲ ਵਾਲ ਬਚ ਗਏ ਹਨ।
ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਜਿੰਦਾ ਨੇ ਦੱਸਿਆ ਕਿ “ਉਹ ਸ਼ਨੀਵਾਰ ਦੀ ਬੀਤੀ ਰਾਤ ਦਾ ਖਾਣਾ ਖਾਣ ਤੋਂ ਬਾਅਦ ਸੈਰ ਕਰਨ ਲਈ ਘਰ ਦੇ ਬਾਹਰ ਹੀ ਗਲੀ ‘ਚ ਘੁੰਮ ਰਹੇ ਸਨ, ਐਨੇ ਨੂੰ ਦੋ ਨਕਾਬਪੋਸ਼ ਅਣਪਛਾਤੇ ਨੌਜਵਾਨ ਇੱਕ ਮੋਟਰਸਾਇਕਲ ‘ਤੇ ਸਵਾਰ ਹੋ ਕੇ ਆਏ ਅਤੇ ਆਉਂਦੇ ਸਾਰ ਹੀ ਉਕਤ ਦੋਹਾਂ ਹਥਿਆਰਬੰਦ ਨੌਜਵਾਨਾ ਨੇ ਮੇਰੇ ‘ਤੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਜਿਸ ਦੌਰਾਨ ਉਹਨਾਂ ਨੇ ਭੱਜ ਕੇ ਜਾਨ ਬਚਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹਮਲਾਵਰਾਂ ਕੋਲ 2 ਪਿਸਤੌਲ ਸੀ ਅਤੇ ਦੋਵਾਂ ਨੇ ਹੀ ਮੇਰੇ ਉਪਰ ਗੋਲੀਆਂ ਚਲਾਈਆਂ”









