
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੱਧੂ ਨੂੰ ਪਟਿਆਲਾ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਸਿੱਧੂ 317 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆਏ ਹਨ। ਸਿੱਧੂ ਦੇ ਬਾਹਰ ਆਉਣ ‘ਤੇ ਸਮਰਥਕਾਂ ਨੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ। ਨਵਜੋਤ ਸਿੰਘ ਸਿੱਧੂ ਦੇ ਬਾਹਰ ਆਉਣ ਮੌਕੇ ਉਨ੍ਹਾਂ ਦੇ ਸਮਰਥਕਾਂ ਅਤੇ ਵਰਕਰਾਂ ਨੇ ਖੁਸ਼ੀ ਵਿਚ ਭੰਗੜੇ ਪਾਏ।
ਦੱਸ ਦਈਏ ਕਿ ਨਵਜੋਤ ਸਿੱਧੂ 35 ਸਾਲ ਪੁਰਾਣੇ ਰੋਡ ਰੇਜ਼ ਕੇਸ ਵਿਚ 1 ਸਾਲ ਦੀ ਸਜ਼ਾ ਕੱਟ ਰਹੇ ਸਨ। ਪਿਛਲੇ ਸਾਲ ਮਈ ਮਹੀਨੇ ‘ਚ ਸੁਪਰੀਮ ਕੋਰਟ ਵੱਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਪਟਿਆਲਾ ਦੀ ਇਕ ਅਦਾਲਤ ਵਿਚ ਆਤਮ-ਸਮਰਪਣ ਕਰ ਦਿੱਤਾ ਸੀ।






