
Congress removes MP Charanjit Channi from its list of star campaigners
ਆਲ ਇੰਡੀਆ ਕਾਂਗਰਸ ਕਮੇਟੀ ਨੇ ਬਿਹਾਰ ਚੋਣਾਂ ਦੇ ਦੂਜੇ ਗੇੜ ਦੇ ਚੋਣ ਪ੍ਰਚਾਰ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ’ਚੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦਾ ਨਾਂਅ ਹਟਾ ਦਿਤਾ ਗਿਆ ਹੈ।
ਪਹਿਲੇ ਗੇੜ ਦੇ ਚੋਣ ਪ੍ਰਚਾਰ ਲਈ ਚੰਨੀ ਸਟਾਰ ਪ੍ਰਚਾਰਕ ਸਨ। ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਦਿਨੀਂ ਬਿਹਾਰ ਦੇ ਛਪਰਾ ਵਿਚ ਚੋਣ ਪ੍ਰਚਾਰ ਦੌਰਾਨ ਸਾਬਕਾ ਮੁੱਖ ਮੰਤਰੀ ਤੇ ਮੌਜੂਦਾ ਸਮੇਂ ਜਲੰਧਰ ਤੋਂ ਲੋਕ ਸਭਾ ਮੈਂਬਰ ਚੰਨੀ ਨੂੰ ਨਿਸ਼ਾਨੇ ’ਤੇ ਲੈਂਦੇ ਹੋਏ ਕਾਂਗਰਸ ਪਾਰਟੀ ’ਤੇ ਸ਼ਬਦੀ ਹਮਲਾ ਕੀਤਾ ਸੀ। ਉਨ੍ਹਾਂ ਨੇ ਚੰਨੀ ਦੀ ਬਿਹਾਈਆਂ ਵਿਰੁਧ ਟਿੱਪਣੀ ਨੂੰ ਅਪਣੇ ਭਾਸ਼ਣ ਦਾ ਹਿੱਸਾ ਬਣਾਇਆ ਸੀ। ਇਸੇ ਕਰ ਕੇ ਹੁਣ ਕਾਂਗਰਸ ਨੇ ਚੰਨੀ ਦਾ ਨਾਮ ਸਟਾਰ ਪ੍ਰਚਾਰਕਾਂ ’ਚੋਂ ਹਟਾਇਆ ਹੈ ।







