Punjab

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Punjab Congress president Raja Warring receives death threat.

ਪੰਜਾਬ ਵਿੱਚ ਤਰਨਤਾਰਨ ਉਪ ਚੋਣ ਵਿਚਾਲੇ, ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਵੜਿੰਗ ਤੋਂ ਇਲਾਵਾ, ਸੀਨੀਅਰ ਕਾਂਗਰਸੀ ਨੇਤਾ ਰਾਜਬੀਰ ਭੁੱਲਰ ਨੂੰ ਵੀ ਧਮਕੀ ਦਿੱਤੀ ਗਈ ਹੈ।

ਇਸ ਮਾਮਲੇ ਵਿੱਚ ਪਾਕਿਸਤਾਨ ਬੈਠੇ ਗੈਂਗਸਟਰ ਅਤੇ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਦੋ ਹੋਰਾਂ ਲੋਕਾਂ ਵਿਰੁੱਧ ਤਰਨਤਾਰਨ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਰਾਜਾ ਵੜਿੰਗ ਨੇ ਹਾਲ ਹੀ ਵਿੱਚ ਚੋਣ ਪ੍ਰਚਾਰ ਦੌਰਾਨ ਸਵਾਲ ਉਠਾਏ ਸੀ ਕਿ ਗੈਂਗਸਟਰ ਚੋਣਾਂ ਵਿੱਚ ਧਮਕੀਆਂ ਦੇ ਰਹੇ ਹਨ।  

Back to top button