Punjab
ਅਕਾਲੀ ਦਲ ਦੇ ਸਾਬਕਾ ਵਿਧਾਇਕ ਦੇ ਪੋਤੇ ਦੇ ਮਾਰੀਆਂ ਅੰਨ੍ਹੇਵਾਹ ਗੋਲੀਆਂ, ਮੱਚਿਆ ਹੜ੍ਹਕਮ
Former Akali Dal MLA's grandson shoots indiscriminately, causing panic

Former Akali Dal MLA’s grandson shoots indiscriminately, causing panic
ਗੁਰਦਾਸਪੁਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਘੁੰਮਣ ਕਲਾਂ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡ ਘੁੰਮਣ ਕਲਾਂ ਵਿੱਚ, ਮੋਟਰਸਾਈਕਲ ‘ਤੇ ਸਵਾਰ ਅਣਪਛਾਤੇ ਵਿਅਕਤੀਆਂ ਨੇ ਸਾਬਕਾ ਵਿਧਾਇਕ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸਵਰਗੀ ਹਰਬੰਸ ਸਿੰਘ ਘੁੰਮਣ ਦੇ ਪੋਤੇ ‘ਤੇ ਗੋਲੀਆਂ ਚਲਾ ਦਿੱਤੀਆਂ।
ਗੋਲੀਬਾਰੀ ਨਾਲ ਗੰਭੀਰ ਜ਼ਖਮੀ ਹੋਏ ਨੌਜਵਾਨ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਹਾਲਤ ਸਥਿਰ ਬਣੀ ਹੋਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।









