EducationJalandhar

ਪੰਜਾਬ ‘ਚ ਇਥੇ 5 ਦਿਨ ਬੰਦ ਰਹਿਣਗੇ ਸਕੂਲ, ਪੜ੍ਹੋ ਪੂਰੀ ਜਾਣਕਾਰੀ

Schools will remain closed for 5 days in Punjab, read full information

Schools will remain closed for 5 days in Punjab, read full information

ਸਿੱਖ ਸੰਗਤ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਬੜੇ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਤਾਬਦੀ ਸਮਾਗਮ ਕਰਵਾਏ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਇੱਕ ਵੱਡਾ ਫ਼ੈਸਲਾ ਲਿਆ ਹੈ। ਜਿਸ ਦੇ ਮੁਤਾਬਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਬਲਾਕ ਦੇ ਸਾਰੇ ਸਕੂਲ 22 ਤੋਂ 26 ਨਵੰਬਰ ਤੱਕ ਬੰਦ ਰਹਿਣਗੇ। ਇਸ ਦੇ ਬਾਰੇ ਪੰਜਾਬ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਜਾਣਕਾਰੀ ਦਿੱਤੀ ਗਈ ਹੈ।

Back to top button