DGP ਪੰਜਾਬ ਨੇ ਪੁਲਿਸ ਦੇ 2 DSP ਕੀਤੇ ਸਸਪੈਂਡ, ਜਾਣੋ ਕੀ ਹੈ ਵਜ੍ਹਾ
DGP Punjab suspends 2 DSPs of police, know the reason

DGP Punjab suspends 2 DSPs of police, know the reason
ਤਰਨ ਤਾਰਨ ਪੁਲਿਸ ਦੇ 2 ਅਫ਼ਸਰਾਂ ਖਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਤਰਨਤਾਰਨ ਦੇ 2 DSP’s ਸਸਪੈਂਡ ਕੀਤੇ ਗਏ ਹਨ। ਇਹ ਕਾਰਵਾਈ DGP ਗੌਰਵ ਯਾਦਵ ਦੇ ਹੁਕਮਾਂ ਮਗਰੋਂ ਕੀਤੀ ਗਈ ਹੈ। DSP ਹਰਿੰਦਰ ਸਿੰਘ ਤੇ DSP ਗੁਲਜ਼ਾਰ ਸਿੰਘ ਨੂੰ ਸਸਪੈਂਡ ਕੀਤਾ ਗਿਆ ਹੈ। ਸਾਰਾ ਮਾਮਲਾ ਤਰਨਤਾਰਨ ਜ਼ਿਮਨੀ ਚੋਣਾਂ ਨਾਲ ਜੁੜਿਆ ਹੋਇਆ ਹੈ। ਦੱਸ ਦੇਈਏ ਕਿ ਜ਼ਿਮਨੀ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦੀ ਗ੍ਰਿਫਤਾਰੀ ਕੀਤੀ ਗਈ ਸੀ ਤੇ ਉਨ੍ਹਾਂ ਖਿਲਾਫ FIR ਦਰਜ ਕੀਤੀ ਗਈ ਸੀ। ਇੇਸੇ ਨੂੰ ਲੈ ਕੇ ਅਕਾਲੀ ਆਗੂਆਂ ਵੱਲੋਂ ਪੰਜਾਬ-ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਸੀ।
ਪੁਲਿਸ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਰਹੀ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਕੰਚਨਪ੍ਰੀਤ ਕੌਰ ਰੰਧਾਵਾ ਸ਼੍ਰੋਮਣੀ ਅਕਾਲੀ ਦਲ IT ਵਿੰਗ ਦੇ ਪ੍ਰਦੇਸ਼ ਪ੍ਰਧਾਨ ਨਛੱਤਰ ਸਿੰਘ ਗਿੱਲ ਸਣੇ 30 ਲੋਕਾਂ ਖਿਲਾਫ 30 ਲੋਕਾਂ ਖਿਲਾਫ FIR ਦਰਜ ਕੀਤੀ ਗਈ ਸੀ ਤੇ 12 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ। ਤੇ ਇਨ੍ਹਾਂ ਸਾਰਿਆਂ ਨੂੰ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਤ ਅਦਾਲਤਾਂ ਵੱਲੋਂ ਜ਼ਮਾਨਤ ਵੀ ਦੇ ਦਿੱਤੀ ਗਈ ਸੀ।







