
ਪੰਜਾਬ ’ਚ ਬੀਤੇ ਕੁਝ ਦਿਨਾਂ ਤੋਂ ਪੀਆਰਟੀਸੀ ਤੇ ਰੋਡਵੇਜ਼ ਦੇ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਜਾ ਰਹੀ ਸੀ ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪਰ ਹੁਣ ਰਾਹਤ ਦੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪੀਆਰਟੀਸੀ ਪਨਬੱਸ ਠੇਕਾ ਵਰਕਰਜ਼ ਯੂਨੀਅਨ ਨੇ ਮੰਗਲਵਾਰ ਨੂੰ ਆਪਣੀ ਹੜਤਾਲ ਵਾਪਸ ਲੈ ਲਈ ਹੈ। ਜਿਸ ਨਾਲ ਹੁਣ ਆਮ ਲੋਕਾਂ ਨੂੰ ਰਾਹਤ ਮਿਲੇਗੀ।
ਦੱਸ ਦਈਏ ਕਿ ਠੇਕਾ ਮੁਲਾਜ਼ਮਾਂ ਵੱਲੋਂ ਠੇਕਾ ਕਰਮਚਾਰੀਆਂ ਨੂੰ ਸਥਾਈ ਰੁਜ਼ਗਾਰ ਦੇਣ, ਕਿਲੋਮੀਟਰ ਸਕੀਮ ਨੂੰ ਬੰਦ ਕਰਨ ਅਤੇ ਗ੍ਰਿਫਤਾਰ ਕੀਤੇ ਗਏ ਬੱਸ ਕਰਮਚਾਰੀਆਂ ਦੀ ਰਿਹਾਈ ਦੀ ਮੰਗ ਕੀਤੀ।
ਯੂਨੀਅਨ ਦਾ ਕਹਿਣਾ ਹੈ ਕਿ ਸਰਕਾਰ ਨੇ ਗ੍ਰਿਫਤਾਰ ਕੀਤੇ ਗਏ ਬੱਸ ਕਰਮਚਾਰੀਆਂ ਦੀ ਰਿਹਾਈ ਦੀ ਮੰਗ ਨੂੰ ਸਵੀਕਾਰ ਕਰ ਲਿਆ ਹੈ।








