Punjab
ਪੰਜਾਬ ’ਚ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ: ਜਾਣੋ ਕੌਣ ਕਿੱਥੇ ਹੋਇਆ ਤਾਇਨਾਤ
These officers were transferred in Punjab.

These officers were transferred in Punjab.
ਪੰਜਾਬ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਵਿਚਾਲੇ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਦੇ 4 ਸੀਨੀਅਰ ਅਫ਼ਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਨੇ ਕੁੱਝ ਸਮਾਂ ਪਹਿਲਾਂ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਬਤੌਰ ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ ਤੇ ਮੈਡੀਕਲ ਸੁਪਰਡੈਂਟ ਵਜੋਂ ਪਦ-ਉੱਨਤ ਕੀਤਾ ਸੀ। ਸਰਕਾਰ ਨੇ ਹੁਣ ਉਕਤ ਚਾਰੇ ਅਫ਼ਸਰਾਂ ਦੀਆਂ ਨਵੀਂ ਜਗ੍ਹਾ ’ਤੇ ਬਦਲੀਆਂ ਤੇ ਤਾਇਨਾਤੀਆਂ ਕੀਤੀਆਂ ਹਨ।
ਜਾਣੋ ਕੌਣ ਕਿੱਥੇ ਹੋਇਆ ਤਾਇਨਾਤ
ਜਾਣਕਾਰੀ ਅਨੁਸਾਰ ਰੂਪਨਗਰ ਦੇ ਸਿਵਲ ਸਰਜਨ ਡਾ. ਸੁਖਵਿੰਦਰਜੀਤ ਸਿੰਘ ਨੂੰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦਾ ਡਿਪਟੀ ਡਾਇਰੈਕਟਰ ਲਾਇਆ ਗਿਆ ਹੈ। ਡਾ. ਹਰੀਪਾਲ ਸਿੰਘ ਨੂੰ ਬਰਨਾਲਾ ਦਾ ਸਿਵਲ ਸਰਜਨ, ਡਾ. ਪ੍ਰਭਜੋਤ ਰੰਧਾਵਾ ਨੂੰ ਰੂਪਨਗਰ ਦਾ ਸਿਵਲ ਸਰਜਨ ਅਤੇ ਡਾ. ਰਾਜੀਵ ਪਰਾਸ਼ਰ ਨੂੰ ਫ਼ਿਰੋਜ਼ਪੁਰ ਦਾ ਸਿਵਲ ਸਰਜਨ ਨਿਯੁਕਤ ਕੀਤਾ ਗਿਆ ਹੈ।







