[the_ad id="98460"] [the_ad id="98341"]
Punjab

ਪੰਜਾਬ ਸਰਕਾਰ ਨੇ ਸਕੂਲਾਂ ਦੀਆਂ ਇਸ ਦਿਨ ਤੱਕ ਵਧਾਈਆਂ ਛੁੱਟੀਆਂ

ਜਲੰਧਰ /ਅਮਨਦੀਪ ਰਾਜਾ

ਪੰਜਾਬ ਵਿੱਚ ਕੜਾਕੇ ਦੀ ਸਰਦੀ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ Punjab Government ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਵੱਡਾ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਚੱਲ ਰਹੀਆਂ ਸਰਦੀ ਦੀਆਂ ਛੁੱਟੀਆਂ ਵਿੱਚ ਵਾਧਾ ਕਰਦਿਆਂ ਹੁਣ ਇਹ ਛੁੱਟੀਆਂ 7 ਜਨਵਰੀ ਤੱਕ ਜਾਰੀ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਸਰਕਾਰੀ ਬਿਆਨ ਅਨੁਸਾਰ ਸਵੇਰ ਦੇ ਸਮੇਂ ਤੀਬਰ ਠੰਡ ਅਤੇ ਘੱਟ ਦਿੱਖ ਕਾਰਨ ਬੱਚਿਆਂ ਦੀ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ, ਜਿਸ ਨਾਲ ਹਾਦਸਿਆਂ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਨੂੰ ਦੇਖਦੇ ਹੋਏ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਪ੍ਰਧਾਨ ਕਰਦਿਆਂ ਛੁੱਟੀਆਂ ਵਧਾਉਣ ਦਾ ਫੈਸਲਾ ਲਿਆ ਗਿਆ ਹੈ।

Back to top button