ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਵਿਸ਼ਾਲ ਨਗਰ ਕੀਰਤਨ
Thousands of devotees paid homage in Nagar Kirtan on the occasion of the birth anniversary of Sri Guru Gobind Singh in Jalandhar
Thousands of devotees paid homage in Nagar Kirtan on the occasion of the birth anniversary of Sri Guru Gobind Singh in Jalandhar
ਜਲੰਧਰ/ ਐਸ ਐਸ ਚਾਹਲ :
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਮੁੱਖ ਨਗਰ ਕੀਰਤਨ ਸਮੂਹ ਸਿੰਘ ਸਭਾਵਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵੱਲੋਂ ਸਜਾਇਆ ਗਿਆ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਅਰਦਾਸ ਨਾਲ ਆਰੰਭ ਹੋਏ ਨਗਰ ਕੀਰਤਨ ’ਚ ਗੁਰੂ ਜੱਸ ਗਾਇਨ ਕਰਦਿਆਂ ਸੰਗਤਾਂ ਨੇ ਪਾਲਕੀ ਸਾਹਿਬ ਨਾਲ ਪੈਦਲ ਚੱਲ ਕੇ ਗੁਰੂ ਜਸ ਗਾਇਨ ਕੀਤਾ। ਪੰਜ ਪਿਆਰਿਆਂ ਤੋਂ ਬਾਅਦ ਅਲੌਕਿਕ ਦਿੱਖ ਦੇ ਰਹੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਚਵਰ ਸਾਹਿਬ ਦੀ ਸੇਵਾ ਸੰਤ ਬਾਬਾ ਜੀਤ ਸਿੰਘ ਨਿਰਮਲ ਕੁਟੀਆ ਜੌਹਲਾਂ ਵਾਲਿਆਂ ਨੇ ਨਿਭਾਈ। ਜਲ ਸੇਵਾ ਕਰਦੇ ਭਾਈ ਘਨ੍ਹਈਆ ਜੀ ਸੇਵਕ ਦਲ, ਗੁਰੂ ਰਾਮਦਾਸ ਸੇਵਕ ਸਭਾ ਤੇ ਸਫ਼ਾਈ ਤੇ ਫੁੱਲਾਂ ਦੀ ਵਰਖਾ ਕਰਦੇ ਦਸਮੇਸ਼ ਸੇਵਕ ਸਭਾ ਦੇ ਸੇਵਾਦਾਰ, ਨਗਰ ਕੀਰਤਨ ਕੰਟਰੋਲ ਦੀ ਸੇਵਾ ਗੁਰਦੁਆਰਾ ਦੀਵਾਨ ਅਸਥਾਨ ਨੌਜਵਾਨ ਸਭਾ ਤੇ ਸ਼ਬਦ ਗਾਇਨ ਕਰਦੇ ਕੀਰਤਨੀ ਜਥੇ ਮਾਹੌਲ ਨੂੰ ਆਨੰਦਮਈ ਕੀਤਾ। ਨਗਰ ਕੀਰਤਨ ਪੁਰਾਤਨ ਰੂਟ ਤੋਂ ਹੁੰਦਾ ਹੋਇਆ ਰਾਤ ਨੂੰ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਸਮਾਪਤ ਹੋਇਆ।
ਪ੍ਰਬੰਧਕ ਕਮੇਟੀ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ, ਪਰਮਿੰਦਰ ਸਿੰਘ ਦਸਮੇਸ਼ ਨਗਰ, ਸੁਰਿੰਦਰ ਸਿੰਘ ਵਿਰਦੀ, ਦਵਿੰਦਰ ਸਿੰਘ ਰਿਆਤ, ਦਵਿੰਦਰ ਸਿੰਘ ਰਹੇਜਾ, ਇਕ਼ਬਾਲ ਸਿੰਘ ਢੀਂਡਸਾ, ਨਿਰਮਲ ਸਿੰਘ ਬੇਦੀ, ਗੁਰਜੀਤ ਸਿੰਘ ਟੱਕਰ, ਗੁਰਮੀਤ ਸਿੰਘ ਬਾਵਾ ਅਤੇ ਜਸਕੀਰਤ ਸਿੰਘ ਜੱਸੀ ਨੇ ਲੰਗਰ ਲਾਉਣ ਅਤੇ ਸੇਵਾ ਨਿਭਾਉਣ ਵਾਲੀਆਂ ਸੰਸਥਾਵਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ। ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਉਚੇਚੇ ਤੌਰ ’ਤੇ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਪੁੱਜੇ। ਸਿਆਸੀ ਨੁਮਾਇੰਦਿਆਂ ’ਚ ਸਰਬਜੀਤ ਸਿੰਘ ਮੱਕੜ, ਰਜਿੰਦਰ ਬੇਰੀ, ਨਿਤਿਨ ਕੋਹਲ਼ੀ, ਰਾਜਵਿੰਦਰ ਕੌਰ ਥਿਆੜਾ ਤੇ ਅਮਰਜੀਤ ਸਿੰਘ ਅਮਰੀ ਆਦਿ ਸ਼ਾਮਲ ਹੋਏ।
ਇਸ ਮੌਕੇ ਜਥੇਦਾਰ ਕੁਲਵੰਤ ਸਿੰਘ ਮੰਨਣ, ਮਹਿੰਦਰਜੀਤ ਸਿੰਘ, ਗੁਰ ਕਿਰਪਾਲ ਸਿੰਘ, ਜਸਵਿੰਦਰ ਸਿੰਘ ਮੱਕੜ, ਗੁਰਬਖ਼ਸ਼ ਸਿੰਘ ਜੁਨੇਜਾ, ਚਰਨ ਸਿੰਘ ਮਕਸੂਦਾਂ, ਜਸਬੀਰ ਸਿੰਘ ਰੰਧਾਵਾ, ਅਮਰਜੀਤ ਸਿੰਘ ਕਿਸ਼ਨਪੁਰਾ, ਹਰਵਿੰਦਰ ਸਿੰਘ ਨਾਗੀ, ਹਰਜਿੰਦਰ ਸਿੰਘ ਆਵਾਜ਼-ਏ-ਕੌਮ, ਜਸਕੀਰਤ ਸਿੰਘ ਜੱਸੀ, ਦਵਿੰਦਰ ਸਿੰਘ ਰਿਆਤ, ਗੁਰਿੰਦਰ ਸਿੰਘ ਮਝੈਲ, ਜਸਵਿੰਦਰ ਸਿੰਘ ਬਸ਼ੀਰਪੁਰਾ, ਭੁਪਿੰਦਰਪਾਲ ਸਿੰਘ, ਹਰਜੋਤ ਸਿੰਘ ਲੱਕੀ, ਜਤਿੰਦਰਪਾਲ ਸਿੰਘ, ਬਲਦੇਵ ਸਿੰਘ, ਹਰਜੀਤ ਸਿੰਘ ਬਾਬਾ, ਗੁਰਦਵਾਰਾ ਦੀਵਾਨ ਅਸਥਾਨ ਨੌਜਵਾਨ ਸਭਾ ਦੇ ਸਾਰੇ ਮੇਂਬਰ ਹਾਜ਼ਰ ਹੋਏ। — ਝਾਕੀਆਂ ਨੇ ਨਗਰ ਕੀਰਤਨ ਦੀ ਦਿੱਖ ਬਣਾਈ ਅਲੌਕਿਕ ਨਗਾਰੇ ਦੀਆਂ ਗੂੰਜਾਂ ਤੋਂ ਬਾਅਦ ਸ਼ਬਦਾਂ ਦੀ ਧੁੰਨ ਵਜਾਉਂਦਾ ਬੈਂਡ, ਖਾਲਸੇ ਦੀ ਚੜ੍ਹਦੀ ਕਲਾ ਦਰਸਾਉਂਦੀਆਂ ਗੱਤਕੇ ਦੀਆਂ ਟੀਮਾਂ, ਸਕੂਲੀ ਬੱਚੇ, ਘੋੜ ਸਵਾਰ ਪੰਜ ਨਿਸ਼ਾਨਚੀ ਸਿੰਘ, ਸੰਗਤਾਂ ਦੇ ਬੈਠਣ ਦੀ ਸਹੂਲਤ ਤੇ ਵੱਖ-ਵੱਖ ਸਲੋਗਨਾਂ ਨਾਲ ਸੇਧ ਦਿੰਦੇ ਹੋਏ ਅਣਗਿਣਤ ਈ-ਰਿਕਸ਼ਾ, ਠੰਢਾ ਬੁਰਜ, ਜੰਗੀ ਸ਼ਸਤਰ, ਪੰਜਾਬੀ ਮਾਂ ਬੋਲੀ ਨਾਲ ਜੁੜਨ ਲਈ ਤਿਆਰ ਕੀਤਾ ਊੜਾ, ਅੰਮ੍ਰਿਤ ਛੱਕਣ ਵਾਲਾ ਖੰਡਾ ਬਾਟਾ, ਸ਼ਬਦ ਗੁਰੂ ਦੇ ਸਾਜ਼, ਤੰਤੀ ਸਾਜ ਅਤੇ ਬੰਦੀ ਸਿੰਘ ਰਿਹਾਅ ਕਰੋ ਮਾਡਲ ਸੰਬੰਧਿਤ ਝਾਕੀਆਂ ਨੇ ਨਗਰ ਕੀਰਤਨ ਦੀ ਦਿੱਖ ਨੂੰ ਅਲੌਕਿਕ ਕੀਤਾ।
ਸੇਵਾ ਸੁਸਾਇਟੀਆਂ ਨੇ ਨਿਭਾਈ ਸੇਵਾ ਜਲ ਸੇਵਾ ਕਰਦੇ ਭਾਈ ਘਨ੍ਹਈਆ ਜੀ ਸੇਵਕ ਦਲ, ਗੁਰੂ ਰਾਮਦਾਸ ਸੇਵਕ ਸਭਾ ਅਤੇ ਸਫ਼ਾਈ ਅਤੇ ਫੁੱਲਾਂ ਦੀ ਵਰਖਾ ਕਰਦੇ ਦਸਮੇਸ਼ ਸੇਵਕ ਸਭਾ ਦੇ ਸੇਵਾਦਾਰ, ਨਗਰ ਕੀਰਤਨ ਕੰਟਰੋਲ ਦੀ ਸੇਵਾ ਗੁਰਦੁਆਰਾ ਦੀਵਾਨ ਅਸਥਾਨ ਨੌਜਵਾਨ ਸਭਾ ਅਤੇ ਸ਼ਬਦ ਗਾਇਨ ਕਰਦੇ ਕੀਰਤਨੀ ਜੱਥੇ ਮਾਹੌਲ ਨੂੰ ਆਨੰਦਮਈ ਬਣਾਇਆ। ਨਿਹੰਗ ਸਿੰਘ ਜਥੇਬੰਦੀਆਂ ਤੇ ਸੰਤ ਸਮਾਜ ਤੋਂ ਉਚੇਚੇ ਤੌਰ ’ਤੇ ਹਾਜ਼ਰੀ ਭਰੀ। — ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦਿੱਤੀ ਡੀਸੀਪੀ ਮਨਪ੍ਰੀਤ ਸਿੰਘ ਢਿੱਲੋਂ, ਏਡੀਸੀਪੀ ਸੁਖਵਿੰਦਰ ਸਿੰਘ, ਏਡੀਸੀਪੀ ਅਕਰਿਸ਼ੀ ਜੈਨ, ਏਡੀਸੀਪੀ ਗੁਰਬਾਜ ਸਿੰਘ, ਏਸੀਪੀ ਮਨਮੋਹਨ ਸਿੰਘ ਸਾਰੇ ਪੁਲਿਸ ਪ੍ਰਸਾਸ਼ਨ ਵੱਲੋਂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਦਿੱਤੀ l — ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਚੌਕ ਅੱਡਾ ਹੁਸ਼ਿਆਰਪੁਰ ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਚੌਂਕ ਅੱਡਾ ਹੁਸ਼ਿਆਰਪੁਰ ਵਿਖੇ ਨਗਰ ਕੀਰਤਨ ’ਚ ਸ਼ਾਮਿਲ ਸੰਗਤਾਂ ਵਾਸਤੇ ਦੁੱਧ ਦੇ ਲੰਗਰ ਲਾਏ ਗਏ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਹੀਰਾ ਭਾਟੀਆ, ਪ੍ਰਧਾਨ ਅੰਮ੍ਰਿਤਪਾਲ ਸਿੰਘ ਭਾਟੀਆ, ਜਨਰਲ ਸਕੱਤਰ ਮੱਖਣ ਸਿੰਘ, ਬੂਟਾ ਸਿੰਘ ਭਾਟੀਆ, ਮਨਮਹਿੰਦਰ ਸਿੰਘ ਸੰਦਲ, ਸਰਦਾਰਾ ਸਿੰਘ ਮੱਕੜ, ਜੋਗਿੰਦਰ ਸਿੰਘ, ਦਵਿੰਦਰ ਸਿੰਘ ਮਠਾਰੂ, ਮਲਕੀਤ ਸਿੰਘ, ਪਰਮਿੰਦਰ ਕੌਰ, ਰੁਪਿੰਦਰ ਕੌਰ, ਹਰਜਿੰਦਰ ਕੌਰ ਅਤੇ ਇੰਦਰਜੀਤ ਕੌਰ ਹਾਜ਼ਰ ਸਨ। ਆਗਮਨ ਪੁਰਬ ਸਮਾਗਮ ਭਲਕੇ ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਚੌਂਕ ਅੱਡਾ ਹੁਸ਼ਿਆਰਪੁਰ ਜਨਰਲ ਸਕੱਤਰ ਮੱਖਣ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਆਗਮਨ ਪੁਰਬ ਭਲਕੇ 4 ਜਨਵਰੀ ਨੂੰ ਮਨਾਇਆ ਜਾ ਰਿਹਾ ਹੈ। — ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ ਸੋਢਲ ਰੋਡ ਵੱਲੋਂ ਲੰਗਰਾਂ ਨਾਲ ਸੰਗਤਾਂ ਦੀ ਸੇਵਾ ਕੀਤੀ ਗਈ। ਲੰਗਰ ਵੰਡਣ ਦੀ ਸੇਵਾ ਕਰਨ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਕੰਵਲਜੀਤ ਸਿੰਘ ਸੇਠੀ, ਪਰਮਜੀਤ ਸਿੰਘ ਭਾਟੀਆ ਚੇਅਰਮੈਨ, ਜਨਰਲ ਸਕੱਤਰ ਅਰਵਿੰਦਰ ਸਿੰਘ ਰੇਰੂ, ਖੁਸ਼ਪਾਲ ਸਿੰਘ ਛਾਬੜਾ, ਹਰਮੀਤ ਸਿੰਘ ਸੇਠੀ, ਗੁਰਪ੍ਰੀਤ ਸਿੰਘ ਡਿਪਟੀ, ਮਨਜਿੰਦਰ ਸਿੰਘ ਬੱਲ, ਹਰਜੀਤ ਸਿੰਘ ਆਦਿ ਵਲੋਂ ਸੇਵਾਵਾਂ ਨਿਭਾਈਆਂ ਗਈਆਂ।
ਜ਼ਿਲ੍ਹਾ ਅਕਾਲੀ ਦਲ ਵੱਲੋਂ ਕੀਤਾ ਨਿੱਘਾ ਸਵਾਗਤ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਵੱਲੋਂ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਪੰਜ ਘੋੜ ਸਵਾਰ ਨਿਸ਼ਾਨਚੀ ਸਿੰਘ, ਪੰਜ ਪਿਆਰਿਆਂ ਤੇ ਨਗਰ ਕੀਰਤਨ ’ਚ ਸ਼ਾਮਲ ਸੰਗਤਾਂ ਦਾ ਫੁੱਲਾਂ ਦੀ ਵਰਖਾ ਕਰਦਿਆਂ ਇਕਬਾਲ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਘੋੜ ਸਵਾਰ ਨਿਸ਼ਾਨਚੀ ਸਿੰਘ, ਪੰਜ ਪਿਆਰਿਆਂ ਨੂੰ ਸਿਰੋਪਾਓ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰ ਕੇ ਨਤਮਸਤਕ ਹੋਏ। ਸ੍ਰੀ ਗੁਰੂ ਕਲਗੀਧਰ ਗਤਕਾ ਅਖਾੜਾ ਦੇ ਜਥੇ ਦੇ ਸਿੰਘਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਲੰਧਰ ਦੀ ਸਟੇਜ ਤੋਂ ਗੱਤਕੇ ਦੇ ਜੌਹਰ ਵਿਖਾਏ ਗਏ।
ਇਕਬਾਲ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਨੇ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ, ਸ਼ਹਿਰ ਵਾਸੀਆਂ ਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਆਗਮਨ ਪੁਰਬ ਦੀ ਵਧਾਈ ਦਿੱਤੀ ਅਤੇ ਵੱਖ-ਵੱਖ ਆਗੂਆਂ ਵੱਲੋਂ ਸਬੋਧਨ ਕੀਤਾ ਗਿਆ। ਇਸ ਮੌਕੇ ਸੀਨੀਅਰ ਅਕਾਲੀ ਆਗੂ ਪ੍ਰੋਫੈਸਰ ਮਨਜੀਤ ਸਿੰਘ, ਐੱਚਐੱਸ ਵਾਲੀਆ, ਸਾਬਕਾ ਸੰਸਦੀ ਸਕੱਤਰ ਕੇਡੀ ਭੰਡਾਰੀ, ਸਰਬਜੀਤ ਸਿੰਘ ਮੱਕੜ, ਦਵਿੰਦਰ ਸਿੰਘ ਰਹੇਜਾ, ਵਨੀਤ ਧੀਰ ਮੇਅਰ, ਨਿਤਿਨ ਕੋਹਲੀ, ਸਾਹਿਬ ਸਿੰਘ ਢਿੱਲੋਂ, ਕਮਲਜੀਤ ਸਿੰਘ ਟੋਨੀ, ਮਨਿੰਦਰਪਾਲ ਸਿੰਘ ਗੁੰਬਰ, ਚਰਨਜੀਵ ਸਿੰਘ ਲਾਲੀ, ਸੁਰਜੀਤ ਸਿੰਘ ਨੀਲਾਮਹਿਲ, ਠੇਕੇਦਾਰ ਕਰਤਾਰ ਸਿੰਘ ਬਿੱਲਾ, ਹਰਜਿੰਦਰ ਸਿੰਘ ਢੀਂਡਸਾ, ਗੌਰਵ ਸੇਠ ਕੌਂਸਲਰ, ਅਮਰਜੀਤ ਸਿੰਘ ਬਰਮੀ, ਆਤਮ ਪ੍ਰਕਾਸ਼ ਸਿੰਘ ਬਬਲੂ, ਮਨਬੀਰ ਸਿੰਘ ਅਕਾਲੀ ਆਦਿ ਹਾਜ਼ਰ ਸਨ। — ਸਿੱਖ ਤਾਲਮੇਲ ਕਮੇਟੀ ਨੇ ਲੰਗਰ ਲਾਇਆ ਸਿੱਖ ਤਾਲਮੇਲ ਕਮੇਟੀ ਵੱਲੋਂ ਨਗਰ ਕੀਰਤਨ ’ਚ ਸ਼ਾਮਿਲ ਸੰਗਤਾਂ ਲਈ ਸਿੱਖ ਤਾਲਮੇਲ ਕਮੇਟੀ ਦੇ ਮੁੱਖ ਦਫਤਰ ਪੁਲੀ ਅਲੀ ਮਹੱਲਾ ਵਿਖੇ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾਏ ਗਏ। ਬੱਚਿਆਂ ਕੋਲੋਂ ਸਿੱਖ ਇਤਿਹਾਸ ਨਾਲ ਸੰਬੰਧਿਤ ਪ੍ਰੋਫੈਸਰ ਰਣਜੀਤ ਸਿੰਘ ਵੱਲੋਂ ਸਵਾਲ ਪੁੱਛੇ ਗਏ। ਜਵਾਬ ਦੇਣ ਵਾਲੇ ਬੱਚਿਆਂ ਨੂੰ ਆਕਰਸ਼ਿਤ ਇਨਾਮ ਦਿੱਤੇ ਗਏ। ਲੰਗਰ ਦੀ ਸੇਵਾ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਢਾ, ਰਜਿੰਦਰ ਸਿੰਘ, ਹਰਪ੍ਰੀਤ ਸਿੰਘ ਨੀਟੂ, ਗੁਰਵਿੰਦਰ ਸਿੰਘ ਸਿੱਧੂ, ਹਰਜਿੰਦਰ ਸਿੰਘ ਪਰੂਥੀ, ਹਰਪ੍ਰੀਤ ਸਿੰਘ ਸੋਨੂ, ਹਰਪਾਲ ਸਿੰਘ ਪਾਲੀ ਚੱਢਾ, ਰਣਜੀਤ ਸਿੰਘ ਗੋਲਡੀ,ਪਲਵਿੰਦਰ ਸਿੰਘ ਬਾਬਾ, ਹਰਵਿੰਦਰ ਸਿੰਘ ਚਟਕਾਰਾ ਮਨਪ੍ਰੀਤ ਸਿੰਘ ਬਿੰਦਰਾ ਹਰਨੇਕ ਸਿੰਘ ਨੇਕੀ, ਜੈਦੀਪ ਸਿੰਘ ਬਾਜਵਾ ਪ੍ਰਭਜੋਤ ਸਿੰਘ ਖਾਲਸਾ ਤਜਿੰਦਰ ਸਿੰਘ ਸੰਤ ਨਗਰ ਪਰਮਪ੍ਰੀਤ ਸਿੰਘ ਵਿਟੀ ਗੁਰਜੀਤ ਸਿੰਘ ਪੋਪਲੀ, ਅਵਨੀਤ ਸਿੰਘ ਬਲਵਿੰਦਰ ਸਿੰਘ ਆਦਿ ਵੱਲੋਂ ਸੇਵਾਵਾਂ ਨਿਭਾਈਆਂ ਗਈਆਂ। — 350 ਸਾਲਾ ਸ਼ਤਾਬਦੀ ਕਮੇਟੀ ਵੱਲੋਂ ਭਰਵਾਂ ਸਵਾਗਤ 350 ਸਾਲਾ ਸ਼ਤਾਬਦੀ ਕਮੇਟੀ ਦੀ ਸੁਚੱਜੀ ਅਗਵਾਈ ਹੇਠ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ। ਗੁਰੂ ਕੇ ਲੰਗਰ ਵਰਤਾਏ ਗਏ। ਪ੍ਰਸਿੱਧ ਢਾਡੀ ਜਥਿਆਂ ਨੇ ਬੀਰ ਰਸੀ 12 ਰਾਹੀਂ ਗੁਰੂ ਗੋਬਿੰਦ ਸਿੰਘ ਜੀ ਦੇ ਇਤਿਹਾਸ ਬਾਰੇ ਚਾਨਣਾ ਪਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਐੱਸਜੀਪੀਸੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਜਥੇਦਾਰ ਜਗਜੀਤ ਸਿੰਘ ਗਾਬਾ, ਗੁਰਬਖਸ਼ ਸਿੰਘ ਜਨੇਜਾ, ਚਰਨ ਸਿੰਘ, ਰਣਜੀਤ ਸਿੰਘ ਰਾਣਾ,ਸਰਬਜੀਤ ਸਿੰਘ ਰਾਜਪਾਲ, ਹਰਭਜਨ ਸਿੰਘ ਸੈਣੀ ,ਕੰਵਲਜੀਤ ਸਿੰਘ ਟੋਨੀ, ਮਨਜੀਤ ਸਿੰਘ ਠੁਕਰਾਾਲ,ਪਰਮਿੰਦਰ ਸਿੰਘ ਡਿੰਪੀ, ਜਤਿੰਦਰ ਸਿੰਘ ਖਾਲਸਾ, ਸਤਪਾਲ ਸਿੰਘ ਸਿਦਕੀ, ਹਰਿੰਦਰ ਸਿੰਘ ਢੀਂਡਸਾ ,ਕਰਤਾਰ ਸਿੰਘ ਬਿੱਲਾ ਠੇਕੇਦਾਰ, ਪਰਮਪ੍ਰੀਤ ਸਿੰਘ ਵਿਟੀ, ਰਣਜੀਤ ਸਿੰਘ ਗੋਲਡੀ,ਸੁਰਿੰਦਰ ਸਿੰਘ ਬਾਬਾ ਭਵਨਜੀਤ ਸਿੰਘ, ਸੇਵਾ ਸੁਸਾਇਟੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਮੈਂਬਰ ਹਾਜ਼ਰ ਹੋਏ।







