Jalandhar
ਰਵੀਦਾਸ ਜੈਯੰਤੀ ਤੇ PM ਮੋਦੀ ਜਲੰਧਰ ਦੇ ਡੇਰਾ ਬੱਲਾਂ ‘ਚ ਹੋਣਗੇ ਨਤਮਸਤਕ
Ravidas Jayanti and PM Modi will pay obeisance at Dera Ballan in Jalandhar

Ravidas Jayanti and PM Modi will pay obeisance at Dera Ballan in Jalandhar
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਵਰੀ ਮਹੀਨੇ ਦੇ ਪਹਿਲੇ ਦਿਨ ਪੰਜਾਬ ਦਾ ਦੌਰਾ ਕਰਨਗੇ। ਗੁਰੂ ਰਵਿਦਾਸ ਜਯੰਤੀ ਮੌਕੇ ਪ੍ਰਦਾਨ ਮੰਤਰੀ ਪੰਜਾਬ ਆ ਰਹੇ ਹਨ। ਉਹ ਜਲੰਧਰ ਦੇ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ। ਜ਼ਿਕਰਯੋਗ ਹੈ ਕਿ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਨੂੰ ”ਪਦਮ ਸ਼੍ਰੀ” ਸਨਮਾਨ ਦਾ ਐਲਾਨ। ਪ੍ਰਸ਼ਾਸਨ ਅਤੇ ਡੇਰਾ ਪ੍ਰਬੰਧਨ ਵੱਲੋਂ ਇਸ ਸਮਾਗਮ ਦੀਆਂ ਤਿਆਰੀਆਂ ਜਲਦ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਸ਼ਰਧਾਲੂਆਂ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਲਈ ਕਾਫ਼ੀ ਉਤਸ਼ਾਹ ਦਿਖਾਈ ਦੇ ਰਿਹਾ ਹੈ।
ਜਲੰਧਰ ਦੇ ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਨੂੰ ਪਦਮ ਸ਼੍ਰੀ ਲਈ ਚੁਣਿਆ ਗਿਆ ਹੈ। ਗਣਤੰਤਰ ਦਿਵਸ ਦੇ ਮੌਕੇ ‘ਤੇ, ਕੇਂਦਰ ਸਰਕਾਰ ਨੇ ਸਮਾਜ ਸੇਵਾ, ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਲਈ ਸੰਤ ਨਿਰੰਜਨ ਦਾਸ ਮਹਾਰਾਜ ਨੂੰ ਪਦਮ ਸ਼੍ਰੀ ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ।









