Jalandhar

ਪੰਜਾਬ ਚ 2 ਪੁਲਿਸ ਮੁਲਾਜ਼ਮਾਂ ਦੇ ਕਤਲ ਦੀ ਇਸ ਅੱਤਵਾਦੀ ਜਥੇਬੰਦੀ ਨੇ ਲਈ ਜ਼ਿੰਮੇਵਾਰੀ

This terrorist organization has claimed responsibility for the murder of 2 policemen in Punjab.

This terrorist organization has claimed responsibility for the murder of 2 policemen in Punjab.
ਜ਼ਿਲ੍ਹਾ ਗੁਰਦਾਸਪੁਰ ਦੇ ਦੀਨਾਨਗਰ ਵਿੱਚ ਦੋਰਾਂਗਲਾ ਥਾਣੇ ਦੇ ਅਧੀਨ ਆਉਂਦੇ ਪਿੰਡ ਆਦੀਆ ਨੇੜੇ ਇੱਕ ਚੈਕ ਪੋਸਟ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਹੋਣ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ । ਤਹਿਰੀਕ ਏ ਤਾਲਿਬਾਨ ਹਿੰਦੁਸਤਾਨ ਦੇ ਅਲ ਬੁਰਕ ਬ੍ਰਿਗੇਡ ਨੇ ਇਸ ਕਤਲਕਾਂਡ ਦੀ ਜ਼ਿੰਮੇਵਾਰੀ ਲਈ ਹੈ।
ਗੁਰਦਸਪੂਰ: ਦੋ ਪੁਲਿਸ ਮੁਲਾਜ਼ਮਾਂ ਦਾ ਕਤਲ ਦਾ ਮਾਮਲਾ, ਇਸ ਅੱਤਵਾਦੀ ਸੰਗਠਨ ਨੇ ਲਈ ਜ਼ਿੰਮੇਵਾਰੀ
ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ ਨੇ ਗੁਰਦਾਸਪੁਰ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਦੀ ਜ਼ਿੰਮੇਵਾਰੀ ਲਈ ਹੈ। ਇਸ ਸੰਗਠਨ ਦੀ ਇੱਕ ਪੋਸਟ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਉਨ੍ਹਾਂ ਨੇ ਇੱਕ ਚੇਤਾਵਨੀ ਜਾਰੀ ਕੀਤੀ, ਜਿਸ ਵਿੱਚ ਮੰਗ ਕੀਤੀ ਗਈ ਕਿ ਉਹ ਤੁਰੰਤ ਫੌਜ ਅਤੇ ਪੁਲਿਸ ਤੋਂ ਅਸਤੀਫਾ ਦੇ ਦੇਣ, ਨਹੀਂ ਤਾਂ ਉਹ ਸਾਰੇ ਵਰਦੀਧਾਰੀ ਕਰਮਚਾਰੀਆਂ ‘ਤੇ ਉਨ੍ਹਾਂ ਦੇ ਘਰਾਂ ਵਿੱਚ ਹਮਲਾ ਕਰਨਗੇ।
ਗੁਰਦਾਸਪੁਰ ਜ਼ਿਲ੍ਹੇ ਦੇ ਆਦਿਆ ਪਿੰਡ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੇ ਕਤਲ ਦੇ ਮਾਮਲੇ ਨੇ ਇੱਕ ਖ਼ਤਰਨਾਕ ਮੋੜ ਲੈ ਲਿਆ ਹੈ। ਇਸ ਘਿਨਾਉਣੇ ਕਤਲੇਆਮ ਤੋਂ ਕੁਝ ਘੰਟਿਆਂ ਬਾਅਦ ਹੀ, ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਘੁੰਮ ਰਹੀ ਹੈ, ਜਿਸ ਵਿੱਚ ਇੱਕ ਕਥਿਤ ਅੱਤਵਾਦੀ ਸੰਗਠਨ ਵੱਲੋਂ ਹਮਲੇ ਦੀ ਜ਼ਿੰਮੇਵਾਰੀ ਲਈ ਗਈ ਹੈ। ਇਸ ਦਾਅਵੇ ਨੇ ਨਾ ਸਿਰਫ਼ ਪੰਜਾਬ ਪੁਲਿਸ ਸਗੋਂ ਕੇਂਦਰੀ ਖੁਫੀਆ ਏਜੰਸੀਆਂ ਨੂੰ ਵੀ ਹਾਈ ਅਲਰਟ ‘ਤੇ ਰੱਖ ਦਿੱਤਾ ਹੈ।

Back to top button