Jalandhar

AAP ਨੂੰ ਵੱਡਾ ਝਟਕਾ, ਪੰਜਾਬ ਦੇ ਡਾਇਰੈਕਟਰ ਇਸ ਆਗੂ ਨੇ ਦਿੱਤਾ ਪਾਰਟੀ ‘ਚੋਂ ਅਸਤੀਫਾ

AAP suffers a big setback, Punjab director, this leader resigns from the party

AAP suffers a big setback, Punjab director, this leader resigns from the party
ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਗਾਡਾ ਪੰਜਾਬ ਦੇ ਡਾਇਰੈਕਟਰ ਅਤੇ ਬਾਘਾਪੁਰਾਣਾ ਵਿਧਾਨ ਸਭਾ ਹਲਕੇ ਦੇ ਕੋਆਰਡੀਨੇਟਰ ਜਸਵਿੰਦਰ ਸਿੰਘ ਸਿੱਧੂ ਨੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਨੇ ਇਹ ਕਦਮ ਚੰਡੀਗੜ੍ਹ ਵਿੱਚ ਬਜਟ ਸੈਸ਼ਨ ਦੌਰਾਨ ਮੁਲਾਜ਼ਮਾਂ ‘ਤੇ ਹੋਏ ਪੁਲਿਸ ਲਾਠੀਚਾਰਜ ਅਤੇ ਸਰਕਾਰ ਵੱਲੋਂ ਆਪਣੇ ਵਾਅਦੇ ਪੂਰੇ ਨਾ ਕਰਨ ਦੇ ਵਿਰੋਧ ਵਿੱਚ ਚੁੱਕਿਆ। ਇਸ ਘਟਨਾ ਨੇ ਪੰਜਾਬ ਵਿੱਚ ਰਾਜਨੀਤਿਕ ਮਾਹੌਲ ਗਰਮ ਕਰ ਦਿੱਤਾ ਹੈ।
ਜਸਵਿੰਦਰ ਸਿੰਘ ਸਿੱਧੂ, ਜੋ ਕਿ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਪ੍ਰਧਾਨ ਵੀ ਸਨ, ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਰਾਹੀਂ ਆਪਣੇ ਅਸਤੀਫੇ ਦਾ ਐਲਾਨ ਕੀਤਾ। 

Back to top button