
Big earthquake in Punjab politics, Cabinet Minister Laljit Bhullar dismissed in DM death case!
ਪੰਜਾਬ ਦੀ ਰਾਜਨੀਤੀ ਵਿੱਚ ਅੱਜ ਉਸ ਵੇਲੇ ਵੱਡਾ ਭੂਚਾਲ ਆ ਗਿਆ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਅਸਤੀਫਾ ਲੈ ਲਿਆ। ਇਹ ਕਾਰਵਾਈ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਵਿਖੇ ਤਾਇਨਾਤ ਡਿਸਟ੍ਰਿਕਟ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਦੁਖਦਾਈ ਖੁਦਕੁਸ਼ੀ ਅਤੇ ਉਸ ਤੋਂ ਬਾਅਦ ਵਾਇਰਲ ਹੋਈ ਇੱਕ ਵੀਡੀਓ ਦੇ ਸਬੰਧ ਵਿੱਚ ਕੀਤੀ ਗਈ ਹੈ।
ਕੀ ਹੈ ਮਾਮਲਾ?
ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿੱਚ ਸੇਵਾਵਾਂ ਨਿਭਾ ਰਹੇ ਡੀ.ਐਮ. ਗਗਨਦੀਪ ਸਿੰਘ ਰੰਧਾਵਾ ਨੇ ਅਚਾਨਕ ਖੁਦਕੁਸ਼ੀ ਕਰ ਲਈ। ਘਟਨਾ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਪਰ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ। ਇਸ ਮੌਤ ਤੋਂ ਬਾਅਦ ਸੂਬੇ ਦੇ ਪ੍ਰਬੰਧਕੀ ਅਤੇ ਰਾਜਨੀਤਿਕ ਹਲਕਿਆਂ ਵਿੱਚ ਹੜਕੰਪ ਮਚ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਦਾ ਸਖ਼ਤ ਰੁਖ਼
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਤੁਰੰਤ ਐਕਸ਼ਨ ਲਿਆ। ਉਨ੍ਹਾਂ ਨੇ ਨਾ ਸਿਰਫ ਮੰਤਰੀ ਭੁੱਲਰ ਦਾ ਅਸਤੀਫਾ ਲਿਆ, ਬਲਕਿ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਇਸ ਪੂਰੇ ਮਾਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ।
ਮੁੱਖ ਮੰਤਰੀ ਨੇ ਕਿਹਾ: “ਡਿਸਟ੍ਰਿਕਟ ਮੈਨੇਜਰ ਦੀ ਖੁਦਕੁਸ਼ੀ ਬਹੁਤ ਹੀ ਮੰਦਭਾਗੀ ਘਟਨਾ ਹੈ। ਇਸ ਦੇ ਪਿੱਛੇ ਕੀ ਕਾਰਨ ਹਨ, ਇਹ ਜਾਂਚ ਦਾ ਵਿਸ਼ਾ ਹੈ। ਅਸੀਂ ਚਾਹੁੰਦੇ ਹਾਂ ਕਿ ਜਾਂਚ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇ ਅਤੇ ਕਿਸੇ ਵੀ ਤਰ੍ਹਾਂ ਦਾ ਦਬਾਅ ਨਾ ਰਹੇ, ਇਸੇ ਲਈ ਮੰਤਰੀ ਦਾ ਅਸਤੀਫਾ ਲਿਆ ਗਿਆ ਹੈ। ਕਿਸੇ ਨੂੰ ਮੌਤ ਲਈ ਮਜਬੂਰ ਕਰਨ ਵਰਗੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।”
ਲਾਲਜੀਤ ਭੁੱਲਰ ਨੇ ਦੋਸ਼ਾਂ ਨੂੰ ਨਕਾਰਿਆ
ਇਸ ਮਾਮਲੇ ਵਿੱਚ ਅਸਤੀਫਾ ਦੇਣ ਵਾਲੇ ਮੰਤਰੀ ਲਾਲਜੀਤ ਭੁੱਲਰ ਨੇ ਕਿਹਾ, “ਮੇਰੇ ‘ਤੇ ਲੱਗੇ ਦੋਸ਼ ਝੂਠੇ ਅਤੇ ਬੇਬੁਨਿਆਦ ਹਨ। ਮੈਂ ਆਪਣਾ ਅਸਤੀਫਾ ਮੁੱਖ ਮੰਤਰੀ ਮਾਨ ਨੂੰ ਭੇਜ ਦਿੱਤਾ ਹੈ
ਸੂਤਰਾਂ ਅਨੁਸਾਰ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਗਗਨਦੀਪ ਸਿੰਘ ਰੰਧਾਵਾ ਨੇ ਕਥਿਤ ਤੌਰ ਉਤੇ ਮੰਤਰੀ ਲਾਲਜੀਤ ਭੁੱਲਰ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਕਾਰਨ ਖੁਦਕੁਸ਼ੀ ਕਰ ਲਈ ਹੈ।
ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦੇ ਡੀਐਮ ਗਗਨਦੀਪ ਸਿੰਘ ਰੰਧਾਵਾ ਨੇ ਸਲਫਾਸ ਨਿਗਲ ਕੇ ਆਪਣੀ ਜਾਨ ਦੇ ਦਿੱਤੀ। ਮੌਤ ਤੋਂ ਪਹਿਲਾਂ ਡੀਐਮ ਗਗਨਦੀਪ ਸਿੰਘ ਰੰਧਾਵਾ ਨੇ ਵੀਡੀਓ ਬਣਾਈ ਸੀ ਜਿਸ ’ਚ ਉਸ ਨੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਆਪਣੀ ਮੌਤ ਦਾ ਜਿੰਮੇਵਾਰ ਦੱਸਿਆ। ਨਾਲ ਹੀ ਭੁੱਲਰ ’ਤੇ ਕਈ ਵੱਡੇ ਇਲਜ਼ਾਮ ਵੀ ਲਗਾਏ।








