ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ; ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫਾ
Big news, big setback to Shiromani Akali Dal revival;

Big news, big setback to Shiromani Akali Dal revival;
ਪੰਜਾਬ ਦੇ ਸਿਆਸੀ ਜਗਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਕਈ ਸੀਨੀਅਰ ਆਗੂਆਂ ਵੱਲੋਂ ਕਈ ਨਵੀਆਂ ਪਾਰਟੀਆਂ ਜੁਆਇੰਨ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਪੰਜਾਬ ਦੇ ਕਈ ਨੇਤਾਵਾਂ ਨੇ ਨਵੀਆਂ ਪਾਰਟੀਆਂ ਜੁਆਇੰਨ ਕੀਤੀਆਂ ਹਨ। ਇਸ ਵਿਚਾਲੇ ਹੁਣ ਇੱਕ ਹੋਰ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਸਰਗਰਮ ਅਤੇ ਸੀਨੀਅਰ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਆਪਣੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਉਨ੍ਹਾਂ ਨੇ ਭਰੇ ਮਨ ਨਾਲ ਲਿਆ ਹੈ।
ਵੱਡੇ ਦੋਸ਼ ਲਗਾਉਂਦਿਆਂ ਕੀਤਾ ਅਜਿਹਾ ਦਾਅਵਾ
ਬਰਜਿੰਦਰ ਸਿੰਘ ਬਰਾੜ ਨੇ ਆਪਣੇ ਅਸਤੀਫੇ ਨਾਲ ਕਈ ਗੰਭੀਰ ਦੋਸ਼ ਵੀ ਲਗਾਏ ਹਨ। ਉਨ੍ਹਾਂ ਕਿਹਾ ਕਿ ਕੁਝ ਲੋਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਮ ਦਾ ਸਹਾਰਾ ਲੈ ਕੇ ਪੰਥ ਅਤੇ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਮੁਤਾਬਕ ਇੱਕ ਵੱਡੀ ਸਾਜ਼ਿਸ਼ ਦੇ ਤਹਿਤ ਇਸ ਨਵੇਂ ਦਲ ਦੀ ਰਚਨਾ ਕੀਤੀ ਗਈ ਸੀ, ਜਿਸਦਾ ਮਕਸਦ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਸੀ। ਉਨ੍ਹਾਂ ਵੱਡੇ ਦੋਸ਼ ਲਗਾਉਂਦਿਆਂ ਦਾਅਵਾ ਕੀਤਾ ਕਿ ਇਸ ਸਾਜ਼ਿਸ਼ ਵਿਚ ਕੇਂਦਰੀ ਏਜੰਸੀਆਂ ਅਤੇ ਪੰਜਾਬ ਦੀ ਮੌਜੂਦਾ ਸਰਕਾਰ ਦੀ ਵੀ ਭੂਮਿਕਾ ਰਹੀ ਹੈ, ਜਿਨ੍ਹਾਂ ਨੇ ਪੰਥਕ ਰਾਜਨੀਤੀ ਨੂੰ ਨੁਕਸਾਨ ਪਹੁੰਚਾਉਣ ਲਈ ਹਰ ਤਰ੍ਹਾਂ ਦੇ ਹਥਕੰਡੇ ਅਪਣਾਏ। ਬਰਾੜ ਨੇ ਖਾਸ ਤੌਰ ‘ਤੇ ਮਨਪ੍ਰੀਤ ਸਿੰਘ ਇਆਲੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਨੇ ਉਨ੍ਹਾਂ ਨੂੰ ਇਸ ਦਲ ਵਿਚ ਲਿਆਉਣ ਵਿਚ ਭੂਮਿਕਾ ਨਿਭਾਈ ਪਰ ਪੰਥ ਅਤੇ ਪੰਜਾਬ ਦੇ ਮੁੱਦਿਆਂ ‘ਤੇ ਉਹ ਅਕਸਰ ਚੁੱਪ ਰਹਿੰਦੇ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਇਆਲੀ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੇ ਖ਼ਿਲਾਫ਼ ਹੀ ਬੋਲਦੇ ਹਨ, ਜਦਕਿ ਸਰਕਾਰਾਂ ਦੇ ਖ਼ਿਲਾਫ਼ ਕੁਝ ਨਹੀਂ ਕਹਿੰਦੇ। ਉਨ੍ਹਾਂ ਮੁਤਾਬਕ, ਇਸਦੇ ਪਿੱਛੇ ਉਨ੍ਹਾਂ ਦੇ ਨਿੱਜੀ ਅਤੇ ਵਪਾਰਕ ਹਿੱਤ ਹੋ ਸਕਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਗਿਆਨੀ ਹਰਪ੍ਰੀਤ ਸਿੰਘ ‘ਤੇ ਵੀ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਹ ਕੇਂਦਰੀ ਏਜੰਸੀਆਂ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਹਨ। ਅੰਤ ਵਿਚ ਬਰਾੜ ਨੇ ਕਿਹਾ ਕਿ ਉਹ ਕਾਫ਼ੀ ਸਮੇਂ ਤੋਂ ਇਹ ਸਭ ਕੁਝ ਦੇਖ ਰਹੇ ਸਨ ਪਰ ਹੁਣ ਉਨ੍ਹਾਂ ਦੀ ਜ਼ਮੀਰ ਉਨ੍ਹਾਂ ਨੂੰ ਚੁੱਪ ਰਹਿਣ ਦੀ ਇਜਾਜ਼ਤ ਨਹੀਂ ਦਿੰਦੀ।







