India

ਰੇਲਵੇ ਟ੍ਰੈਕ ‘ਤੇ ਹੋਏ ਬੰਬ ਧਮਾਕੇ ਦੀ ਖਾਲਿਸਤਾਨ ਟਾਈਗਰ ਫੋਰਸ ਨੇ ਲਈ ਜੁੰਮੇਵਾਰੀ

Khalistan Tiger Force claims responsibility for bomb blast on railway track

Khalistan Tiger Force claims responsibility for bomb blast on railway track
ਸ਼ੰਭੂ-ਅੰਬਾਲਾ ਰੇਲਵੇ ਟ੍ਰੈਕ ‘ਤੇ ਹੋਏ ਬੰਬ ਧਮਾਕੇ ਨਾਲ ਸੰਬੰਧਤ ਨਵਾਂ ਖੁਲਾਸਾ ਸਾਹਮਣੇ ਆਇਆ ਹੈ। ਖਬਰਾਂ ਦੇ ਅਨੁਸਾਰ ਇਸ ਧਮਾਕੇ ਦੀ ਜ਼ਿੰਮੇਵਾਰੀ ਖਾਲਿਸਤਾਨੀ ਆਤੰਕੀ ਸੰਗਠਨ KTF (ਖਾਲਿਸਤਾਨ ਟਾਈਗਰ ਫੋਰਸ) ਨੇ ਆਪਣੇ ਸੋਸ਼ਲ ਮੀਡੀਆ ਪੋਸਟ ਰਾਹੀਂ ਲਈ ਹੈ।
ਸੰਗਠਨ ਨੇ ਇਸ ਧਮਾਕੇ ਦੇ ਇਰਾਦੇ ਅਤੇ ਕਾਰਵਾਈ ਦੀ ਸਵੀਕਾਰੋਤੀ ਜਰਮਨੀ ਵਿੱਚ ਰਹਿ ਰਹੇ ਜਸਵਿੰਦਰ ਮੁਲਤਾਨੀ ਵੱਲੋਂ ਕੀਤੀ ਗਈ। ਪੋਸਟ ਵਿੱਚ ਦਾਅਵਾ ਕੀਤਾ ਗਿਆ ਕਿ ਇਹ ਧਮਾਕਾ ਖਾਲਿਸਤਾਨੀ ਲਕੜੀ ਨਾਲ ਸੰਬੰਧਿਤ ਨੀਤੀਆਂ ਅਤੇ ਹੱਕਾਂ ਲਈ ਕੀਤਾ ਗਿਆ।
ਪੁਲਿਸ ਅਤੇ ਖੁਫੀਆ ਏਜੰਸੀਆਂ ਇਸ ਘਟਨਾ ਦੀ ਜਾਂਚ ਕਰ ਰਹੀਆਂ ਹਨ ਅਤੇ ਧਮਾਕੇ ਨਾਲ ਜੁੜੇ ਸਾਰੇ ਲਿੰਕਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ

ਸ਼ੰਭੂ-ਅੰਬਾਲਾ ਰੇਲਵੇ ਮਾਰਗ ‘ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾਈ, 4 ਮੁਲਜ਼ਮ ਗ੍ਰਿਫ਼ਤਾ

ਪੰਜਾਬ ਪੁਲਿਸ ਨੇ 12 ਘੰਟਿਆਂ ਦੇ ਅੰਦਰ ਹੀ ਸ਼ੰਭੂ ਅੰਬਾਲਾ ਰੇਲਵੇ ਮਾਰਗ ‘ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾ ਲਈ ਹੈ। ਇਸ ਦੇ ਨਾਲ ਹੀ ਸਰਹੱਦ ਪਾਰੋਂ ਪਾਕਿਸਤਾਨ ਦੀ ਖੁਫੀਆਂ ਏਜੰਸੀ (ਆਈ ਐਸ ਆਈ) ਦੀ ਸ਼ਹਿ ‘ਤੇ ਚੱਲਣ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ ਕਰਕੇ ਭਾਰੀ ਮਾਤਰਾ ਵਿੱਚ ਜੰਗੀ ਅਸਲਾ ਐਮੋਨੀਸ਼ਨ ਬਰਾਮਦ ਕਰਦਿਆਂ ਅੱਤਵਾਦੀ ਮਾਡਿਊਲ ਦੇ 4 ਪੇਸ਼ੇਵਰ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਹ ਖੁਲਾਸਾ ਪਟਿਆਲਾ ਰੇਂਜ ਦੇ ਡੀਆਈਜੀ ਕੁਲਦੀਪ ਸਿੰਘ ਚਾਹਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਡੀਆਈਜੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ‘ਸ਼ੰਭੂ ਅੰਬਾਲਾ ਰੇਲਵੇ ਮਾਰਗ ‘ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾਉਣ ਲਈ ਪਟਿਆਲਾ ਦੇ ਐਸ ਪੀ (ਸਥਾਨਕ) ਵੈਭਵ ਚੌਧਰੀ ਦੀ ਨਿਗਰਾਨੀ ਹੇਠ ਡੀ ਐਸ ਪੀ ਡੀ ਸੁਖਅਮ੍ਰਿੰਤ ਸਿੰਘ ਰੰਧਾਵਾ, ਸੀਆਈਏ ਪਟਿਆਲਾ ਦੇ ਇੰਚਾਰਜ ਇੰਸਪੈਕਟਰ ਪ੍ਰਦੀਪ ਸਿੰਘ ਬਾਜਵਾ ਸੀਆਈਏ ਸਮਾਣਾ ਦੇ ਇੰਚਾਰਜ, ਇੰਸਪੈਕਟਰ ਅੰਕੁਰਦੀਪ ਸਿੰਘ, ਮੁੱਖ ਅਫਸਰ ਥਾਣਾ ਕੋਤਵਾਲੀ ਪਟਿਆਲਾ ਇੰਸਪੈਕਟਰ ਜਸਪ੍ਰੀਤ ਸਿੰਘ ਕਾਹਲੋ, ਇੰਚਾਰਜ ਸਪੈਸਲ ਸੈਲ ਰਾਜਪੁਰਾ ਐਸਆਈ ਮਨਪ੍ਰੀਤ ਸਿੰਘ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ।

Patiala Police

 

ਪੁਲਿਸ ਦੀਆਂ ਟੀਮਾਂ ਨੇ ਬਹੁਤ ਹੀ ਪੇਸ਼ੇਵਰ ਪਹੁੰਚ ਅਪਣਾਉਂਦੇ ਹੋਏ ਇਸ ਮਾਮਲੇ ਵਿੱਚ ਮੁਲਜ਼ਮ ਪਰਦੀਪ ਸਿੰਘ ਖ਼ਾਲਸਾ ਪੁੱਤਰ ਨਿਰਮਲ ਸਿੰਘ ਵਾਸੀ ਵਾਰਡ ਨੰਬਰ 1 ਡਾਕਟਰ ਨਿਸਾਨ ਸਿੰਘ ਵਾਲੀ ਗਲੀ ਮਾਨਸਾ, ਕੁਲਵਿੰਦਰ ਸਿੰਘ ਬੱਗਾ ਪੁੱਤਰ ਸੀਰਾ ਸਿੰਘ ਵਾਸੀ ਬੱਪੀਆਨਾ ਜ਼ਿਲ੍ਹਾ ਮਾਨਸਾ, ਸਤਨਾਮ ਸਿੰਘ ਸੱਤਾ ਪੁੱਤਰ ਲਖਵਿੰਦਰ ਸਿੰਘ ਵਾਸੀ ਪੰਜਵੜ੍ਹ ਜ਼ਿਲ੍ਹਾ ਤਰਨ ਤਾਰਨ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਸੁਖਵਿੰਦਰ ਸਿੰਘ ਵਾਸੀ ਬਾਬਾ ਬਿਧੀਚੰਦ ਨਗਰ ਮੁਰਾਦਪੁਰ ਖੁਰਦ ਗੋਇੰਦਵਾਲ, ਬਾਈਪਾਸ ਥਾਣਾ ਸਿਟੀ ਤਰਨਤਾਰਨ ਨੂੰ ਗ੍ਰਿਫ਼ਤਾਰ ਕੀਤਾ ਹੈ।’

ਮੁਲਜ਼ਮਾਂ ਕੋਲੋਂ ਬਰਾਮਦ ਅਸਲਾ

ਡੀਆਈਜੀ ਨੇ ਦੱਸਿਆ ਕਿ ‘ਇਨ੍ਹਾਂ ਮੁਲਜ਼ਮਾਂ ਕੋਲੋਂ ਭਾਰੀ ਮਾਤਰਾਂ ਵਿੱਚ ਜੰਗੀ ਅਸਲਾ ਐਮੋਨੀਸ਼ਨ ਬਰਾਮਦ ਕੀਤਾ ਗਿਆ ਹੈ, ਜੋ ਕਿ ਇੰਨ੍ਹਾਂ ਨੇ ਸਰਹੱਦ ਪਾਰ ਬੈਠੇ ਆਪਣੇ ਅੱਤਵਾਦੀ ਹੈਡਲਰਾਂ ਦੀ ਮਦਦ ਨਾਲ ਹਾਸਲ ਕੀਤਾ ਹੈ, ਜਿਸ ਵਿੱਚ ਇਕ ਬੰਬ, 2 ਪਿਸਟਲ ਸਮੇਤ ਜਿੰਦਾ ਰੌਂਦ, ਆਈਈਡੀ ਦੀ ਵਰਤੋ ਵਿੱਚ ਅਉਣ ਵਾਲਾ ਸਮਾਨ ਅਤੇ ਮਲੇਸ਼ੀਆ ਬੈਠੇ ਹੈਡਲਰਾਂ ਨਾਲ ਗੱਲਬਾਤ ਕਰਨ ਲਈ ਵਰਤਿਆ ਜਾਣ ਵਾਲਾ ਲੈਪਟਾਪ ਅਤੇ ਹੋਰ ਤਕਨੀਕੀ ਸਮੱਗਰੀ ਬਰਾਮਦ ਕੀਤੀ ਹੈ।’

Back to top button