Jalandhar

ਅਮਿਤ ਸ਼ਾਹ ਦੇ ਨਾਮ ‘ਤੇ AAP MP ਨੂੰ ਆਈ ‘ਸ਼ੱਕੀ ਕਾਲ’!

ਅਮਿਤ ਸ਼ਾਹ ਦੇ ਨਾਮ 'ਤੇ AAP MP ਨੂੰ ਆਈ 'ਸ਼ੱਕੀ ਕਾਲ'!

 ਆਮ ਆਦਮੀ ਪਾਰਟੀ (AAP) ਦੇ ਹੁਸ਼ਿਆਰਪੁਰ ਤੋਂ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਂ ‘ਤੇ ਆਈ ਇੱਕ ਸ਼ੱਕੀ ਫ਼ੋਨ ਕਾਲ ‘ਤੇ ਗੰਭੀਰ ਚਿੰਤਾ ਪ੍ਰਗਟਾਈ ਅਤੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ। ਡਾ. ਚੱਬੇਵਾਲ ਨੇ ਇਸ ਘਟਨਾ ਨੂੰ ਬੇਹੱਦ ਸ਼ੱਕੀ ਕਰਾਰ ਦਿੰਦਿਆਂ ਕਿਹਾ ਕਿ ਅਜਿਹੀਆਂ ਚਾਲਾਂ ‘ਆਪ’ ਆਗੂਆਂ ਵਿਰੁੱਧ ਖੇਡੀ ਜਾ ਰਹੀ ਗੰਦੀ ਅਤੇ ਨਿਰਾਸ਼ਾਜਨਕ ਰਾਜਨੀਤੀ ਨੂੰ ਦਰਸਾਉਂਦੀਆਂ ਹਨ।

ਇੱਕ ਬਿਆਨ ਵਿੱਚ ਡਾਕਟਰ ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਬੀਤੇ ਕੱਲ੍ਹ ਉਨ੍ਹਾਂ ਦਾ ਜਨਮ ਦਿਨ ਹੋਣ ਕਾਰਨ ਉਨ੍ਹਾਂ ਨੂੰ ਸਵੇਰ ਤੋਂ ਹੀ ਕਾਫੀ ਫ਼ੋਨ ਆ ਰਹੇ ਸਨ। ਇਸੇ ਦੌਰਾਨ ਸਵੇਰੇ ਕਰੀਬ 8:45 ਵਜੇ ਉਨ੍ਹਾਂ ਨੂੰ ਇੱਕ ਅਜੀਬ ਫ਼ੋਨ ਕਾਲ ਆਈ। ਉਨ੍ਹਾਂ ਦੱਸਿਆ ਕਿ ਫ਼ੋਨ ਕਰਨ ਵਾਲੇ ਨੇ ਪਹਿਲਾਂ ਉਨ੍ਹਾਂ ਨੂੰ ਪੁੱਛਿਆ ਕਿ ਕੀ ਆਪ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਜੀ ਬੋਲ ਰਹੇ ਹਨ?” ਜਿਸ ‘ਤੇ ਉਨ੍ਹਾਂ ਨੇ ਆਪਣੀ ਪਛਾਣ ਦੀ ਪੁਸ਼ਟੀ ਕੀਤੀ।

ਡਾਕਟਰ ਚੱਬੇਵਾਲ ਨੇ ਦੱਸਿਆ ਕਿ ਇਸ ਤੋਂ ਬਾਅਦ ਕਾਲ ਕਰਨ ਵਾਲੇ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਤੁਹਾਡੇ ਨਾਲ ਗੱਲ ਕਰਨਾ ਚਾਹੁੰਦੇ ਹਨ। ਉਨ੍ਹਾਂ ਜਵਾਬ ਦਿੱਤਾ ਕਿ ਕਾਲ ਕਨੈਕਟ ਕੀਤੀ ਜਾ ਸਕਦੀ ਹੈ। ਥੋੜ੍ਹੀ ਦੇਰ ਬਾਅਦ ਫ਼ੋਨ ‘ਤੇ ਦੂਜੀ ਆਵਾਜ਼ ਆਈ ਜਿਸ ਨੇ ਉਨ੍ਹਾਂ ਨੂੰ ਜਨਮ ਦਿਨ ਦੀ ਨਿੱਘੀ ਵਧਾਈ ਦਿੱਤੀ।

ਇਸ ਤੋਂ ਬਾਅਦ ਕਾਲ ਕਰਨ ਵਾਲੇ ਨੇ ਕਥਿਤ ਤੌਰ ‘ਤੇ ਉਨ੍ਹਾਂ ਦੀ ਮੌਜੂਦਗੀ ਬਾਰੇ ਪੁੱਛਿਆ। ਜਦੋਂ ਡਾਕਟਰ ਚੱਬੇਵਾਲ ਨੇ ਦੱਸਿਆ ਕਿ ਉਹ ਆਪਣੇ ਲੋਕ ਸਭਾ ਹਲਕੇ ਹੁਸ਼ਿਆਰਪੁਰ ਵਿੱਚ ਹਨ, ਤਾਂ ਕਾਲ ਕਰਨ ਵਾਲੇ ਨੇ ਉਨ੍ਹਾਂ ਨੂੰ ਕਿਹਾ ਕਿ ਜਦੋਂ ਵੀ ਤੁਸੀਂ ਦਿੱਲੀ ਆਓ, ਤਾਂ ਮੈਨੂੰ ਜ਼ਰੂਰ ਮਿਲਣਾ।

Back to top button