India

20 ਮਈ ਨੂੰ ਪੰਜਾਬ ਬੰਦ ਕਰਨ ਦਾ ਐਲਾਨ?

Punjab shutdown announced on May 20?

Punjab shutdown announced on May 20?

ਆਨਲਾਈਨ ਦਵਾਈ ਕਾਰੋਬਾਰ ਦੇ ਵਿਰੋਧ ‘ਚ ਪੰਜਾਬ ਭਰ ਦੇ ਮੈਡੀਕਲ ਸਟੋਰ ਮਾਲਕਾਂ ਨੇ 20 ਮਈ ਨੂੰ ਪੂਰੀ ਤਰ੍ਹਾਂ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਇਸ ਹੜਤਾਲ ਦੌਰਾਨ ਦੇਸ਼ ਭਰ ਵਿੱਚ ਲਗਭਗ 12 ਲੱਖ ਦਵਾਈ ਵਿਕਰੇਤਾ ਆਪਣੀਆਂ ਦੁਕਾਨਾਂ ਬੰਦ ਰੱਖਣਗੇ। ਨਤੀਜੇ ਵਜੋਂ ਆਮ ਲੋਕਾਂ ਨੂੰ ਦਵਾਈਆਂ ਦੀ ਕਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਖਾਸ ਕਰਕੇ ਉਹ ਮਰੀਜ਼ ਜੋ ਰੋਜ਼ਾਨਾ ਦੀ ਦਵਾਈ ‘ਤੇ ਨਿਰਭਰ ਹਨ।

ਪੰਜਾਬ ਕੈਮਿਸਟ ਐਸੋਸੀਏਸ਼ਨ ਵੱਲੋਂ ਕੀਤੇ ਗਏ ਬੰਦ ਦੇ ਐਲਾਨ ਨੂੰ ਹੁਣ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.) ਅਤੇ ਅਪੋਲੋ ਫਾਰਮੇਸੀ ਵੱਲੋਂ ਵੀ ਸਮਰਥਨ ਮਿਲ ਗਿਆ ਹੈ। ਐਸੋਸੀਏਸ਼ਨ ਨੇ ਦਾਅਵਾ ਕੀਤਾ ਹੈ ਕਿ 20 ਮਈ ਨੂੰ ਪੂਰਾ ਪੰਜਾਬ ਮੁਕੰਮਲ ਤੌਰ ’ਤੇ ਬੰਦ ਰਹੇਗਾ ਅਤੇ ਇਸ ਦਾ ਵਿਆਪਕ ਅਸਰ ਵੇਖਣ ਨੂੰ ਮਿਲੇਗਾ। 

ਉਨ੍ਹਾਂ ਕਿਹਾ ਕਿ ਵੱਖ-ਵੱਖ ਜਥੇਬੰਦੀਆਂ ਅਤੇ ਨਿੱਜੀ ਸੰਸਥਾਵਾਂ ਵੱਲੋਂ ਵੀ ਇਸ ਬੰਦ ਨੂੰ ਸਮਰਥਨ ਦਿੱਤਾ ਜਾ ਰਿਹਾ ਹੈ, ਜਿਸ ਨਾਲ ਇਹ ਅੰਦੋਲਨ ਹੁਣ ਸੂਬਾ ਪੱਧਰੀ ਬਣ ਚੁੱਕਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਨਾ ਮੰਨਿਆ ਗਿਆ ਤਾਂ ਆਉਣ ਵਾਲੇ ਸਮੇਂ ’ਚ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।

ਆਗੂਆਂ ਨੇ ਕਿਹਾ ਕਿ ਆਨਲਾਈਨ ਦਵਾਈਆਂ ਦੀ ਖਰੀਦ-ਫਰੋਖਤ ਕਾਰਨ ਸਥਾਨਕ ਕੈਮਿਸਟਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬਿਨਾਂ ਢੰਗ ਦੇ ਨਿਯੰਤਰਣ ਦੇ ਚੱਲ ਰਹੀ ਆਨਲਾਈਨ ਫਾਰਮੇਸੀ ਪ੍ਰਣਾਲੀ ਰਵਾਇਤੀ ਮੈਡੀਕਲ ਸਟੋਰਾਂ ਲਈ ਖਤਰਾ ਬਣ ਰਹੀ ਹੈ। 

Back to top button