JalandharPunjab

ਵੱਡੀ ਖ਼ਬਰ; AAP ਨੇ ਵਿਧਾਨ ਸਭਾ ਚੋਣਾਂ 2027 ਲਈ ਇਸ ਨੂੰ ਐਲਾਨਿਆ CM ਚਿਹਰਾ

AAP announces this as CM face for assembly elections 2027

AAP announces this as CM face for assembly elections 2027

ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।  ਬਠਿੰਡਾ ਵਿਖੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਸਿਆਸਤ ਨੂੰ ਲੈ ਕੇ ਇੱਕ ਬਹੁਤ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਵੱਲੋਂ ਭਗਵੰਤ ਮਾਨ ਹੀ ਮੁੱਖ ਮੰਤਰੀ ਅਹੁਦੇ ਦਾ ਚਿਹਰਾ ਹੋਣਗੇ।

 ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਗਾਮੀ ਵਿਧਾਨ ਸਭਾ ਚੋਣਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਹੀ ਲੜੇਗੀ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਇਸ ਵਾਰ ਵਿਧਾਨ ਸਭਾ ਚੋਣਾਂ ਨਵੰਬਰ ਵਿੱਚ ਹੀ ਹੋ ਸਕਦੀਆਂ ਹਨ। ਇਸ ਕਰਕੇ ਹੁਣ ਪਾਰਟੀ ਕੋਲ ਸਿਰਫ਼ ਚਾਰ ਮਹੀਨੇ ਦਾ ਸਮਾਂ ਬਚਿਆ ਹੈ।

Back to top button