IndiaPoliticsPunjab

ਵੱਡੀ ਖਬਰ, ਚੋਣ ਕਮਿਸ਼ਨ ਵੱਲੋਂ ਪੰਜਾਬ ‘ਚ ਚੋਣਾਂ ਦਾ ਹੋਇਆ ਐਲਾਨ; ਨੋਟੀਫਿਕੇਸ਼ਨ ਜਾਰੀ

ਪੰਜਾਬ ਵਿੱਚ ਚੋਣ ਕਮਿਸ਼ਨ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਜਿਸ ਨੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਦੱਸ ਦੇਈਏ ਕਿ ਇੱਕ ਵਾਰ ਫਿਰ ਤੋਂ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਇਆ ਹੈ। ਇਸ ਵਿੱਚ ਲਿਖਿਆ ਗਿਆ ਹੈ- ”ਪੰਜਾਬ ਵਿੱਚ ਚਾਰ ਮਿਉਂਸਿਪਲ ਸੰਸਥਾਵਾਂ ਉੱਪਰ 5 ਜੁਲਾਈ ਨੂੰ ਵੋਟਾਂ ਪੈਣਗੀਆਂ।

ਪੰਜਾਬ ਰਾਜ ਚੋਣ ਕਮਿਸ਼ਨ ਨੇ ਸੂਬੇ ਦੀਆਂ 4 ਮਿਉਂਸਿਪਲ ਸੰਸਥਾਵਾਂ ਲਈ ਆਮ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਕਮਿਸ਼ਨ ਵੱਲੋਂ ਜਾਰੀ ਪ੍ਰੈੱਸ ਨੋਟ ਅਨੁਸਾਰ ਹੇਠ ਲਿਖੀਆਂ ਸੰਸਥਾਵਾਂ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ

ਨਗਰ ਨਿਗਮ, ਹੁਸ਼ਿਆਰਪੁਰ (ਜ਼ਿਲ੍ਹਾ ਹੁਸ਼ਿਆਰਪੁਰ)

ਨਗਰ ਕੌਂਸਲ, ਗੁਰੂ ਹਰਿ ਸਹਾਇ (ਜ਼ਿਲ੍ਹਾ ਫਿਰੋਜ਼ਪੁਰ)

ਨਗਰ ਕੌਂਸਲ, ਜਲਾਲਾਬਾਦ (ਜ਼ਿਲ੍ਹਾ ਫਾਜ਼ਿਲਕਾ)

ਨਗਰ ਪੰਚਾਇਤ, ਮਮਦੋਟ (ਜ਼ਿਲ੍ਹਾ ਫਿਰੋਜ਼ਪੁਰ)

ਨਾਮਜ਼ਦਗੀਆਂ ਅਤੇ ਚੋਣ ਪ੍ਰਕਿਰਿਆ ਦਾ ਪੂਰਾ ਸ਼ਡਿਊਲ

ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ 22 ਜੂਨ 2026 (ਸੋਮਵਾਰ) ਤੋਂ ਸ਼ੁਰੂ ਹੋਵੇਗੀ। ਉਮੀਦਵਾਰ ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿੱਚ ਆਪਣੇ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾ ਸਕਣਗੇ।

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਚੋਣਾਂ ਦਾ ਹੋਇਆ ਐਲਾਨ; ਨੋਟੀਫਿਕੇਸ਼ਨ ਜਾਰੀ...

ਨਾਮਜ਼ਦਗੀ ਦਾਖਲ ਕਰਨ ਦੀ ਆਖ਼ਰੀ ਮਿਤੀ: 25 ਜੂਨ 2026 (ਵੀਰਵਾਰ), ਦੁਪਹਿਰ 3:00 ਵਜੇ ਤੱਕ

ਨਾਮਜ਼ਦਗੀਆਂ ਦੀ ਪੜਤਾਲ: 26 ਜੂਨ 2026 (ਸ਼ੁੱਕਰਵਾਰ)

ਨਾਮ ਵਾਪਸ ਲੈਣ ਦੀ ਆਖ਼ਰੀ ਮਿਤੀ: 27 ਜੂਨ 2026 (ਸ਼ਨੀਵਾਰ), ਦੁਪਹਿਰ 3:00 ਵਜੇ ਤੱਕ

ਵੋਟਿੰਗ ਦੀ ਮਿਤੀ: 5 ਜੁਲਾਈ 2026 (ਐਤਵਾਰ)

ਵੋਟਿੰਗ ਦਾ ਸਮਾਂ ਅਤੇ ਗਿਣਤੀ

ਚੋਣਾਂ ਲਈ ਵੋਟਿੰਗ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਹੋਵੇਗੀ। ਪੰਜਾਬ ਰਾਜ ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਵੋਟਿੰਗ ਈਵੀਐਮ ਮਸ਼ੀਨਾਂ ਦੀ ਬਜਾਏ ਬੈਲਟ ਪੇਪਰਾਂ ਰਾਹੀਂ ਕਰਵਾਈ ਜਾਵੇਗੀ। ਵੋਟਾਂ ਦੀ ਗਿਣਤੀ ਵੋਟਿੰਗ ਖ਼ਤਮ ਹੋਣ ਤੋਂ ਤੁਰੰਤ ਬਾਅਦ ਉਸੇ ਦਿਨ ਕੀਤੀ ਜਾਵੇਗੀ।

Back to top button