JalandharPunjab

ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਪੰਜਾਬ ਸਰਕਾਰ ਨੂੰ ਇੱਕ ਮਹੀਨੇ ਦੇ ਅੰਦਰ ਬੇਅਦਬੀ ਸੋਧ ਕਾਨੂੰਨ ਦੀਆਂ ਧਾਰਾਵਾਂ ‘ਚ ਸੋਧ ਕਰਨ ਦੇ ਆਦੇਸ਼

Sri Akal Takht Sahib orders Punjab government to amend sections of Sacrilege Amendment Act within a month

Sri Akal Takht Sahib orders Punjab government to amend sections of Sacrilege Amendment Act within a month

ਅੰਮ੍ਰਿਤਸਰ : ਐਸ ਐਸ ਚਾਹਲ / ਅਮਨਦੀਪ ਸਿੰਘ

ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ਸੰਬੰਧੀ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇੱਕ ਮਹੱਤਵਪੂਰਨ ਧਾਰਮਿਕ ਸੁਣਵਾਈ ਸ਼ੁਰੂ ਹੋਈ। ਅਕਾਲ ਤਖ਼ਤ ਦੇ ਨਿਰਦੇਸ਼ਾਂ ਤੋਂ ਬਾਅਦ, ਪੰਜਾਬ ਸਰਕਾਰ ਦੇ ਸਾਰੇ ਸਿੱਖ ਮੰਤਰੀ ਅਤੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਅਤੇ ਪੰਜ ਸਿੰਘ ਸਾਹਿਬਾਨ ਦੇ ਸਾਹਮਣੇ ਪੇਸ਼ ਹੋਏ। ਉਹ ਲਿਖਤੀ ਸਪੱਸ਼ਟੀਕਰਨ ਵੀ ਲੈ ਕੇ ਆਏ, ਜੋ ਕਾਰਵਾਈ ਦੌਰਾਨ ਪੇਸ਼ ਕੀਤੇ ਗਏ ਸਨ।

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਸਰਕਾਰ ਨੂੰ ਬੇਅਦਬੀ ਕਾਨੂੰਨ ਵਿੱਚ ਸੋਧ ਲਈ ਦਿੱਤਾ ਗਿਆ ਸਮਾਂ

ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਦੀ ਬੇਅਦਬੀ ਸੋਧ ਕਾਨੂੰਨ ਨੂੰ ਲੈਕੇ ਹੋਈ ਪੇਸ਼ੀ ਦੌਰਾਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਆਪਣੇ ਸ਼ੰਕੇ ਅਤੇ ਕਾਨੂੰਨ ਦੀਆਂ ਤਰੁੱਟੀਆਂ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਸ਼ੰਕਿਆਂ ਦਾ ਹੱਲ ਵੀ ਦੱਸਿਆ ਅਤੇ ਪੰਜਾਬ ਸਰਕਾਰ ਨੂੰ ਇੱਕ ਮਹੀਨੇ ਦਾ ਸਮਾਂ ਇਸ ਕਾਨੂੰਨ ਵਿੱਚ ਸੋਧ ਅਤੇ ਤਰੁੱਟੀਆਂ ਨੂੰ ਦੂਰ ਕਰਨ ਲਈ ਦਿੱਤਾ ਹੈ।

ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026’ ‘ਤੇ ਵਿਚਾਰ-ਵਟਾਂਦਰਾ ਸ਼ੁਰੂ ਕਰਨ ਤੋਂ ਪਹਿਲਾਂ, ਪੰਜ ਸਿੰਘ ਸਾਹਿਬਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਅਰਦਾਸ ਕੀਤੀ।

ਅਰਦਾਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਗਿਆਨੀ ਮੰਗਲ ਸਿੰਘ ਹਾਜ਼ਰ ਹਨ।

naidunia_imagenaidunia_image

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੈਬਨਿਟ ਅਤੇ ਸਪੀਕਰ ਨੂੰ ਇੱਕ ਮਹੀਨੇ ਦੇ ਅੰਦਰ ਕਾਨੂੰਨ ਦੀਆਂ ਧਾਰਾਵਾਂ ਵਿੱਚ ਸੋਧ ਕਰਨ ਦੇ ਹੁਕਮ ਦਿੱਤੇ ਹਨ।

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਇਹ ਸਪੱਸ਼ਟ ਕਰੇ ਕਿ ਐਕਟ ਵਿੱਚ ਕਿਹੜੀਆਂ-ਕਿਹੜੀਆਂ ਧਾਰਾਵਾਂ ਨੂੰ ਸ਼ਾਮਲ ਕੀਤਾ ਜਾਣ ਚਾਹੀਦਾ ਹੈ। ਇਸ ‘ਤੇ ਜਥੇਦਾਰ ਨੇ ਕਿਹਾ ਕਿ ਕਾਨੂੰਨ ਬਣਾਉਣਾ ਸਰਕਾਰ ਦਾ ਅਧਿਕਾਰ ਹੈ ਅਤੇ ਸਰਕਾਰ ਕਾਨੂੰਨ ਬਣਾ ਸਕਦੀ ਹੈ, ਪਰ ਧਰਮ ਨਾਲ ਸਬੰਧਿਤ ਕਿਸੇ ਵੀ ਕਾਨੂੰਨ ਵਿੱਚ ਸੋਧ ਜਾਂ ਨਵੀਂ ਧਾਰਨਾ ਲਿਆਉਣ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਲਾਹ-ਮਸ਼ਵਰਾ ਕਰਨਾ ਲਾਜ਼ਮੀ ਹੈ।

ਚਰਚਾ ਦੌਰਾਨ ਇਹ ਮੁੱਦਾ ਵੀ ਉੱਠਿਆ ਕਿ ਸਾਲ 2008 ਵਿੱਚ ਜਦੋਂ ਐਕਟ ਵਿੱਚ ਸੋਧ ਕੀਤੀ ਗਈ ਸੀ, ਉਦੋਂ ਐੱਸਜੀਪੀਸੀ ਤੋਂ ਮਤਾ ਅਤੇ ਰਾਏ ਲਈ ਗਈ ਸੀ, ਪਰ ਇਸ ਵਾਰ ਸੋਧ ਕਰਦੇ ਸਮੇਂ ਐੱਸਜੀਪੀਸੀ ਤੋਂ ਕੋਈ ਰਸਮੀ ਸਲਾਹ ਨਹੀਂ ਲਈ ਗਈ।

ਇਸ ‘ਤੇ ਵਿਧਾਨ ਸਭਾ ਦੀ ਸਿਲੈਕਟ ਕਮੇਟੀ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਕਮੇਟੀ ਨੇ ਸੁਝਾਅ ਲੈਣ ਦੀ ਪ੍ਰਕਿਰਿਆ ਦੌਰਾਨ ਐੱਸਜੀਪੀਸੀ ਨੂੰ ਵੀ ਰਸਮੀ ਸੱਦਾ ਭੇਜਿਆ ਸੀ ਅਤੇ ਆਪਣੇ ਸੁਝਾਅ ਪੇਸ਼ ਕਰਨ ਲਈ ਕਿਹਾ ਸੀ।

ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਿਸ ਦਿਨ ਪੰਜਾਬ ਸਰਕਾਰ ਨੇ ਇਹ ਬਿੱਲ ਪਾਸ ਕੀਤਾ ਸੀ, ਉਸੇ ਦਿਨ ਉਨ੍ਹਾਂ ਨੇ ਬਿਆਨ ਜਾਰੀ ਕਰਕੇ ਵਿਧਾਨ ਸਭਾ ਸਪੀਕਰ ਨੂੰ ਅਪੀਲ ਕੀਤੀ ਸੀ ਕਿ ਸਿਲੈਕਟ ਕਮੇਟੀ ਦੀ ਰਿਪੋਰਟ ਪਹਿਲਾਂ ਸਦਨ ਵਿੱਚ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਸਬੰਧਿਤ ਕਾਨੂੰਨੀ ਧਾਰਾਵਾਂ ਅਨੁਸਾਰ ਕਮੇਟੀ ਕਈ ਮਹੀਨਿਆਂ ਤੋਂ ਇਸ ਵਿਸ਼ੇ ‘ਤੇ ਕੰਮ ਕਰ ਰਹੀ ਹੈ, ਇਸ ਲਈ ਉਸ ਦੀ ਰਿਪੋਰਟ ‘ਤੇ ਪਹਿਲਾਂ ਵਿਚਾਰ ਹੋਣਾ ਚਾਹੀਦਾ ਸੀ।

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚੱਲ ਰਹੀ ਪੂਰੀ ਕਾਰਵਾਈ ਦਾ ਪਹਿਲੀ ਵਾਰ ਸਿੱਧਾ ਪ੍ਰਸਾਰਣ (ਲਾਈਵ) ਵੀ ਕੀਤਾ ਗਿਆ। ਜਥੇਦਾਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਾਰਵਾਈ ਦਾ ਸਿੱਧਾ ਪ੍ਰਸਾਰਣ ਕਰਵਾਉਣ ਦੀ ਬੇਨਤੀ ਕੀਤੀ ਗਈ ਸੀ, ਜਿਸ ਤੋਂ ਬਾਅਦ ਇਸ ਨੂੰ ਲਾਈਵ ਪ੍ਰਸਾਰਿਤ ਕੀਤਾ ਗਿਆ। ਖ਼ਬਰ ਲਿਖੇ ਜਾਣ ਤੱਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਣਵਾਈ ਦੀ ਕਾਰਵਾਈ ਜਾਰੀ ਸੀ।

naidunia_image

naidunia_image

naidunia_image

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅੱਗੇ ਪੇਸ਼ ਹੁੰਦੇ ਹੋਏ।

naidunia_image

naidunia_image

naidunia_image

naidunia_image

naidunia_image

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਲਈ ਆਮ ਆਦਮੀ ਪਾਰਟੀ ਤੇ ਕੈਬਨਟ ਮੰਤਰੀ ਵਿਧਾਇਕ ਅਤੇ ਸਪੀਕਰ ਪਹੁੰਚ ਚੁੱਕੇ ਹਨ। ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਕਾਂਗਰਸ ਦੇ ਵਿਧਾਇਕ ਵੀ ਪਹੁੰਚ ਚੁੱਕੇ ਹਨ।ਗੈਰ ਸਿੱਖ ਵਿਧਾਇਕਾਂ ਦਾ ਸਪਸ਼ਟੀਕਰਨ ਵੀ ਲਿਖਤੀ ਰੂਪ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਚੁੱਕਿਆ ਹੈ।

ਆਮ ਆਦਮੀ ਪਾਰਟੀ (ਆਪ) ਦੇ ਮੰਤਰੀ ਅਤੇ ਵਿਧਾਇਕ ਪੰਜ ਗੱਡੀਆਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਹਨ। ਅੰਮ੍ਰਿਤਸਰ ਪਹੁੰਚਣ ‘ਤੇ, ਉਹ “ਸਤਿਨਾਮ ਵਾਹਿਗੁਰੂ” ਦਾ ਜਾਪ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ।

naidunia_image

ਸਾਰੇ ਪੱਖਾਂ ਨੂੰ ਸੁਣਨ ਤੋਂ ਬਾਅਦ ਵਿਚਾਰ-ਵਟਾਂਦਰਾ ਕੀਤਾ ਜਾਵੇਗਾ: ਗਿਆਨੀ ਕੁਲਦੀਪ ਸਿੰਘ ਗੜਗੱਜ

ਸੁਣਵਾਈ ਤੋਂ ਪਹਿਲਾਂ ਮੀਡੀਆ ਨਾਲ ਗੱਲ ਕਰਦਿਆਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ 2008 ਦੇ ਐਕਟ ਨੂੰ ਖਾਲਸਾ ਪੰਥ ਦੀ ਸਹਿਮਤੀ ਤੋਂ ਬਿਨਾਂ ਅਤੇ ਸਿੱਖ ਸੰਸਥਾਵਾਂ ਨੂੰ ਪਾਸੇ ਕਰਕੇ ਸੋਧਿਆ ਗਿਆ ਸੀ। ਉਨ੍ਹਾਂ ਟਿੱਪਣੀ ਕੀਤੀ ਕਿ ਇਸ ਸੋਧ ਤੋਂ ਬਾਅਦ, ਸਰਕਾਰ ਨੇ ਕਾਨੂੰਨ ਰਾਹੀਂ ਗੁਰੂ ਅਤੇ ਸਿੱਖ ਵਿਚਕਾਰ ਪ੍ਰਭਾਵਸ਼ਾਲੀ ਢੰਗ ਨਾਲ ਆਪਣੇ ਆਪ ਨੂੰ ਸ਼ਾਮਲ ਕਰ ਲਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਸਿੱਖ ਧਰਮ ਦੇ ਧਾਰਮਿਕ ਮਾਮਲਿਆਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਰਵਾਇਤੀ ਅਧਿਕਾਰ ਖੇਤਰ ਵਿੱਚ ਦਖਲ ਦਿੱਤਾ ਹੈ।

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੇ ਸਿੱਖ ਮੰਤਰੀਆਂ ਅਤੇ ਵਿਧਾਇਕਾਂ ਨੂੰ ਇਸ ਮਾਮਲੇ ‘ਤੇ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਪੰਜ ਸਿੰਘ ਸਾਹਿਬਾਨ ਹੁਣ ਸਾਰੀਆਂ ਸਬੰਧਤ ਧਿਰਾਂ ਨੂੰ ਸੁਣਨ ਤੋਂ ਬਾਅਦ ਪੂਰੇ ਮੁੱਦੇ ‘ਤੇ ਵਿਚਾਰ-ਵਟਾਂਦਰਾ ਕਰਨਗੇ।

naidunia_image

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚ ਚੁੱਕੇ ਹਨ।

ਆਮ ਆਦਮੀ ਪਾਰਟੀ (ਆਪ) ਦੇ ਮੰਤਰੀ ਅਤੇ ਵਿਧਾਇਕ ਪੰਜ ਗੱਡੀਆਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਹਨ। ਅੰਮ੍ਰਿਤਸਰ ਪਹੁੰਚਣ ‘ਤੇ, ਉਹ “ਸਤਿਨਾਮ ਵਾਹਿਗੁਰੂ” ਦਾ ਜਾਪ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ।

naidunia_image

ਸਾਰੇ ਸਿੱਖ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਣੇ ਸ਼ੁਰੂ ਹੋ ਗਏ ਹਨ। ਜਿਸ ਵਿਚ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ, ਬਿਕਰਮ ਸਿੰਘ ਮਜੀਠੀਆ ਤੇ ਲੁਧਿਆਣਾ ਦੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਪਹੁੰਚ ਚੁੱਕੇ ਹਨ।

naidunia_image

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੁਲਾਏ ਜਾਣ ’ਤੇ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਲਿਖਤੀ ਸਪੱਸ਼ਟੀਕਰਨ ਲੈ ਕੇ ਪੁੱਜੇ।

naidunia_image

ਲੁਧਿਆਣਾ ਦੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਲਈ ਪਹੁੰਚੇ।

naidunia_image

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਲਈ ਪਹੁੰਚੇ ਬਿਕਰਮ ਮਜੀਠੀਆ

ਜ਼ਿਕਰਯੋਗ ਹੈ ਕਿ ਐਤਵਾਰ ਨੂੰ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ’ਚ ਪਾਰਟੀ ਵਿਧਾਇਕਾਂ ਤੇ ਮੰਤਰੀਆਂ ਦੀ ਹੋਈ ਬੈਠਕ ’ਚ ਇਹ ਫ਼ੈਸਲਾ ਲਿਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹਰੇਕ ਆਦੇਸ਼ ਦਾ ਅੱਖਰ-ਅੱਖਰ ਪਾਲਣ ਕੀਤਾ ਜਾਵੇਗਾ। ਪਾਰਟੀ ਦੇ ਸਾਰੇ ਮੰਤਰੀ, ਵਿਧਾਇਕ ਤੇ ਵਿਧਾਨ ਸਭਾ ਦੇ ਸਪੀਕਰ, ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤਾ ਗਿਆ ਹੈ, ਸੋਮਵਾਰ ਨੂੰ ਨਿਮਰ ਸਿੱਖ ਦੇ ਰੂਪ ’ਚ ਸਰਕਾਰ ਦੀ ਸਥਿਤੀ ਸਪਸ਼ਟ ਕਰਨਗੇ ਤੇ ਆਪਣਾ ਪੱਖ ਰੱਖਣਗੇ ਤੇ ਉਨ੍ਹਾਂ ਦੀ ਨਕਲ ਕਰਨ ਵਾਲੇ ਵਿਅਕਤੀ ਦੀ ਫ਼ਰਜ਼ੀ ਵੀਡੀਓ ਨਾਲ ਸਬੰਧਤ ਸਾਰਾ ਵੇਰਵਾ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਣਗੇ।

ਮੀਟਿੰਗ ਤੋਂ ਬਾਅਦ ਸਰਕਟ ਹਾਊਸ ਵਿਖੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰ ਸਿੱਖ ਲਈ ਪਵਿੱਤਰ ਅਸਥਾਨ ਹੈ ਤੇ ਸਾਡੀ ਕੌਮ ਦਾ ਸਰਵਉੱਚ ਤਖ਼ਤ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤਾ ਕੋਈ ਵੀ ਹੁਕਮ ਜਾਂ ਆਦੇਸ਼ ਸਾਨੂੰ ਪੂਰੀ ਸ਼ਰਧਾ ਨਾਲ ਪ੍ਰਵਾਨ ਹੈ ਤੇ ਉਸ ਦੀ ਪਾਲਣਾ ਕੀਤੀ ਜਾਵੇਗੀ। ਸਾਡੇ ਸਾਰੇ ਮੰਤਰੀ, ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ, ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤਾ ਗਿਆ ਹੈ, ਉਹ ਸੋਮਵਾਰ ਨੂੰ ਉੱਥੇ ਹਾਜ਼ਰ ਹੋਣਗੇ। ਉਹ ਇੱਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸਰਕਾਰ ਦੀ ਸਥਿਤੀ ਸਪੱਸ਼ਟ ਕਰਨ ਦੇ ਨਾਲ-ਨਾਲ ਆਪਣਾ ਪੱਖ ਵੀ ਪੇਸ਼ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਮੇਰੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਭ ਤੋਂ ਮਹਾਨ ਹੈ। ਪਵਿੱਤਰ ਤਖ਼ਤ ਤੋਂ ਮਿਲਣ ਵਾਲੇ ਹਰ ਹੁਕਮ ਦੀ ਅੱਖਰ-ਅੱਖਰ ਪਾਲਣਾ ਕੀਤੀ ਜਾਵੇਗੀ। ਤਖ਼ਤ ਸਾਹਿਬ ਦਾ ਆਦੇਸ਼ ਮੇਰੇ ਤੇ ਮੇਰੇ ਪਰਿਵਾਰ ਲਈ ਹਮੇਸ਼ਾ ਸਰਵਉੱਚ ਰਿਹਾ ਹੈ ਤੇ ਰਹੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਮੇਰੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਇਸ ਗੱਲ ਤੋਂ ਵੀ ਹੁੰਦਾ ਹੈ ਕਿ ਜਦੋਂ ਮੈਨੂੰ ਪਹਿਲਾਂ ਤਖ਼ਤ ਸਾਹਿਬ ਵੱਲੋਂ ਬੁਲਾਇਆ ਗਿਆ ਸੀ ਤਾਂ ਮੈਂ ਉੱਥੇ ਪੇਸ਼ ਹੋਣ ਲਈ ਭਾਰਤ ਦੇ ਰਾਸ਼ਟਰਪਤੀ ਦੇ ਇੱਕ ਸਮਾਗਮ ਨੂੰ ਵੀ ਛੱਡ ਦਿੱਤਾ ਸੀ।

ਉਨ੍ਹਾਂ ਕਿਹਾ ਕਿ ਪਰ ਜਦੋਂ ਧਾਰਮਿਕ ਪਦਵੀਆਂ ’ਤੇ ਬੈਠੇ ਸਿਆਸੀ ਤੌਰ ’ਤੇ ਨਿਯੁਕਤ ਲੋਕ ਆਪਣੇ ਸਿਆਸੀ ਆਕਾਵਾਂ ਨੂੰ ਖੁਸ਼ ਕਰਨ ਲਈ ਇੱਕ-ਪਾਸੜ ਫ਼ੈਸਲੇ ਲੈਣ ਲੱਗ ਪੈਂਦੇ ਹਨ ਤਾਂ ਕੁਦਰਤੀ ਤੌਰ ’ਤੇ ਸਵਾਲ ਉੱਠਦੇ ਹਨ। ਸ਼੍ਰੋਮਣੀ ਕਮੇਟੀ ਨੇ ਹੁਣ ਹੁਕਮ ਦਿੱਤਾ ਹੈ ਕਿ ਗੁਰਦੁਆਰਿਆਂ ਦੇ ਬਾਹਰ ਮੇਰੇ ਸਮਾਜਿਕ ਬਾਈਕਾਟ ਦੇ ਪੋਸਟਰ ਲਾਏ ਜਾਣ ਪਰ ਸ਼੍ਰੋਮਣੀ ਅਕਾਲੀ ਦਲ ਜਾਂ ਸੁਖਬੀਰ ਬਾਦਲ ਖ਼ਿਲਾਫ਼ ਅਜਿਹੇ ਪੋਸਟਰ ਗੁਰਦੁਆਰਿਆਂ ਦੇ ਬਾਹਰ ਕਦੇ ਕਿਉਂ ਨਹੀਂ ਲਗਾਏ ਗਏ, ਜਦਕਿ ਉਨ੍ਹਾਂ ਨੇ ਬੇਅਦਬੀ ਦੀਆਂ ਘਟਨਾਵਾਂ ਦੀ ਜ਼ਿੰਮੇਵਾਰੀ ਖ਼ੁਦ ਕਬੂਲ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਦੋ ਦਸੰਬਰ ਨੂੰ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਸਾਥੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਆਪਣੀਆਂ ਗ਼ਲਤੀਆਂ ਮੰਨੀਆਂ, ਗੁਨਾਹ ਕਬੂਲ ਕੀਤੇ, ਗੋਲੀਕਾਂਡ ਦੀਆਂ ਘਟਨਾਵਾਂ ਦੀ ਜ਼ਿੰਮੇਵਾਰੀ ਲਈ ਤੇ ਇਹ ਵੀ ਮੰਨਿਆ ਕਿ ਸੰਗਤ ਵਿਰੁੱਧ ਹੁਕਮ ਜਾਰੀ ਕੀਤੇ ਗਏ ਸਨ। ਕੀ ਕਿਸੇ ਨੇ ਗੁਰਦੁਆਰਿਆਂ ਦੇ ਬਾਹਰ ਉਨ੍ਹਾਂ ਦੇ ਬਾਈਕਾਟ ਦੇ ਪੋਸਟਰ ਲਾਏ ਸਨ, ਜਿਵੇਂ ਅੱਜ ਮੇਰੇ ਖ਼ਿਲਾਫ਼ ਲਾਏ ਜਾ ਰਹੇ ਹਨ? ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਹੰਕਾਰ ’ਚ ਆ ਕੇ ਅਜਿਹਾ ਕਰ ਰਹੇ ਹਨ ਕਿਉਂਕਿ ਉਨ੍ਹਾਂ ਕੋਲ ਮੇਰੇ ਖ਼ਿਲਾਫ਼ ਚੁੱਕਣ ਲਈ ਕੋਈ ਅਸਲ ਮੁੱਦਾ ਨਹੀਂ ਬਚਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਸਮਝਦਾਰ ਹਨ ਉਹ ਅਜਿਹੀ ਰਾਜਨੀਤੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਵੀ ਮੈਂ ਪਿੰਡਾਂ, ਸਮਾਜਿਕ ਇਕੱਠਾਂ ਤੇ ਜਨਤਕ ਰੈਲੀਆਂ ’ਚ ਜਾਂਦਾ ਹਾਂ ਤਾਂ ਉੱਥੇ ਭਾਰੀ ਇਕੱਠ ਹੁੰਦਾ ਹੈ। ਵਿਰੋਧੀ ਧਿਰ ਇਸ ਨੂੰ ਬਰਦਾਸ਼ਤ ਨਹੀਂ ਕਰ ਸਕਦੀ ਕਿਉਂਕਿ ਉਹ ਖ਼ੁਦ ਅਜਿਹਾ ਜਨਤਕ ਸਮਰਥਨ ਜੁਟਾਉਣ ’ਚ ਅਸਮਰੱਥ ਹਨ। ਇਸ ਜ਼ੋਰਦਾਰ ਹੁੰਗਾਰੇ ਤੋਂ ਨਿਰਾਸ਼ ਹੋ ਕੇ ਰਵਾਇਤੀ ਸਿਆਸੀ ਪਾਰਟੀਆਂ ਮੇਰੇ ’ਤੇ ਬੇਬੁਨਿਆਦ ਦੋਸ਼ ਲਾਉਣ ਦੇ ਪੱਧਰ ਤੱਕ ਉੱਤਰ ਆਈਆਂ ਹਨ। ਪੰਜਾਬ ਦੇ ਲੋਕ ਅਜਿਹੀ ਰਾਜਨੀਤੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।

ਉਨ੍ਹਾਂ ਕਿਹਾ ਕਿ ਭਾਜਪਾ, ਕਾਂਗਰਸ ਤੇ ਅਕਾਲੀ ਮੈਨੂੰ ਧਾਰਮਿਕ ਤੌਰ ’ਤੇ ਬਦਨਾਮ ਕਰਕੇ ਸਿਆਸੀ ਲਾਹਾ ਲੈਣਾ ਚਾਹੁੰਦੇ ਹਨ, ਜਦੋਂ ਕਿ ਮੈਂ ਸਿਰਫ਼ ਰੋਜ਼ਗਾਰ, ਪਾਣੀ, ਬਿਜਲੀ, ਸਿਹਤ, ਸਿੱਖਿਆ ਅਤੇ ਸਰਬਪੱਖੀ ਵਿਕਾਸ ਵਰਗੇ ਮੁੱਦਿਆਂ ‘ਤੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਿਹਾ ਹਾਂ।

ਜਥੇਦਾਰ ਨੂੰ ਪੱਤਰ ਲਿਖਣਗੇ ਸੀਐੱਮ

ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਛੇਤੀ ਹੀ ਜਥੇਦਾਰ ਸਾਹਿਬ ਨੂੰ ਪੱਤਰ ਲਿਖ ਕੇ ਦੱਸੇਗੀ ਕਿ ਕਿਸ ਤਰ੍ਹਾਂ ਮੈਨੂੰ ਬਦਨਾਮ ਕਰਨ ਲਈ ਇੱਕ ਫਰਜ਼ੀ ਵੀਡੀਓ ’ਚ ਮੇਰੀ ਨਕਲ ਉਤਾਰਨ ਵਾਲੇ ਵਿਅਕਤੀ ਦੀ ਵਰਤੋਂ ਕੀਤੀ ਗਈ। ਪੱਤਰ ਦੇ ਵੇਰਵਿਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਸਾਡੇ ਮੰਤਰੀਆਂ ਤੇ ਵਿਧਾਇਕਾਂ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋਣ ਤੋਂ ਬਾਅਦ ਅਸੀਂ ਅਗਲੀ ਰਣਨੀਤੀ ’ਤੇ ਵਿਚਾਰ-ਵਟਾਂਦਰਾ ਕਰਾਂਗੇ। ਸਿੱਖ ਪੰਥ ’ਚ ਸੰਗਤ ਹੀ ਸਰਵਉੱਚ ਹੈ 

Back to top button