Punjab
ਘਰ ਦੀ ਡਿੱਗੀ ਛੱਤ, ਮਾਂ-ਪੁੱਤ ਦੀ ਮੌਤ, 2 ਧੀਆਂ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Roof of house collapses, mother and son die, 2 daughters injured;

Roof of house collapses, mother and son die, 2 daughters injured;
ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਘਰ ਦੀ ਛੱਤ ਡਿੱਗਣ ਨਾਲ ਮਾਂ ਅਤੇ ਪੁੱਤ ਦੀ ਮੌਤ ਹੋ ਗਈ। ਇਹ ਹਾਦਸਾ ਸੋਮਵਾਰ ਰਾਤ ਨੂੰ ਵਾਪਰਿਆ, ਜਿਸ ਵਿੱਚ ਪਰਿਵਾਰ ਦੀਆਂ ਦੋ ਧੀਆਂ ਗੰਭੀਰ ਜ਼ਖਮੀ ਹੋ ਗਈਆਂ। ਜ਼ਖਮੀਆਂ ਦਾ ਬਠਿੰਡਾ ਦੇ ਏਮਜ਼ ਵਿੱਚ ਇਲਾਜ ਚੱਲ ਰਿਹਾ ਹੈ
ਜਾਣਕਾਰੀ ਅਨੁਸਾਰ, ਨਗਰ ਕੌਂਸਲ ਦੇ ਸੀਵਰੇਜ ਵਿਭਾਗ ਵਿੱਚ ਕੰਮ ਕਰਨ ਵਾਲੇ ਧਰਮ ਸਿੰਘ ਉਰਫ਼ ਕਾਲਾ ਦਾ ਪਰਿਵਾਰ ਆਪਣੇ ਕਮਰੇ ਵਿੱਚ ਸੌਂ ਰਿਹਾ ਸੀ। ਰਾਤ 11 ਵਜੇ ਦੇ ਕਰੀਬ ਛੱਤ ਅਚਾਨਕ ਡਿੱਗ ਗਈ। ਧਰਮ ਸਿੰਘ ਦੀ ਪਤਨੀ ਵੀਰਪਾਲ ਕੌਰ (40) ਅਤੇ ਉਨ੍ਹਾਂ ਦੇ ਪੁੱਤਰ ਅਰਸ਼ਦੀਪ ਸਿੰਘ (14) ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਨ੍ਹਾਂ ਦੀਆਂ ਦੋ ਧੀਆਂ ਸਨਮਪ੍ਰੀਤ ਕੌਰ ਅਤੇ ਖੁਸ਼ਪ੍ਰੀਤ ਕੌਰ ਗੰਭੀਰ ਜ਼ਖਮੀ ਹਨ।










