Jalandhar

ਪੰਜਾਬ ‘ਚ ਦਿਨ ਦਿਹਾੜੇ DC ਤੇ SSP ਦੀ ਰਿਹਾਇਸ਼ ਨੇੜੇ ਚੱਲੀਆਂ ਗੋਲੀਆਂ

Gunfire erupts near DC and SSP's residence in broad daylight in Punjab

Gunfire erupts near DC and SSP’s residence in broad daylight in Punjab

ਲੀਲਾ ਭਵਨ ਇਲਾਕੇ ਵਿੱਚ ਪਾਰਕਿੰਗ ਨੂੰ ਲੈਕੇ ਹੋਈ ਛੋਟੀ ਜਿਹੀ ਬਹਿਸ ਪਿੱਛੇ ਦੁਕਾਨਦਾਰ ‘ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਪਟਿਆਲਾ ਦੇ ਮਾਲ ਰੋਡ ‘ਤੇ ਪਾਰਕਿੰਗ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਇੱਕ ਦੁਕਾਨਦਾਰ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ। ਇਸ ਦੌਰਾਨ ਦੁਕਾਨਦਾਰ ਦਾ ਬੇਟਾ ਵੀ ਜ਼ਖਮੀ ਹੋਇਆ ਹੈ। ਜ਼ਖ਼ਮੀ ਨੂੰ ਤੁਰੰਤ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ,ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।  

 

ਮਾਮਲੇ ਸਬੰਧੀ ਜਾਣਕਾਰੀ ਦਿੰਦਿਆ ਜ਼ਖ਼ਮੀ ਦੁਕਾਨਦਾਰ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਉਹ ਪਟਿਆਲਾ ਦੇ ਮਾਲ ਰੋਡ ਸਥਿਤ ਆਪਣੀ ਕਾਰ ਐਕਸੈਸਰੀਜ਼ ਦੀ ਦੁਕਾਨ ‘ਤੇ ਕੰਮ ਕਰ ਰਹੇ ਸਨ। ਇਸ ਦੌਰਾਨ ਇੱਕ ਸਕਾਰਪੀਓ ਗੱਡੀ ਆ ਕੇ ਉਨ੍ਹਾਂ ਦੀ ਦੁਕਾਨ ਦੇ ਅੱਗੇ ਖੜ੍ਹੀ ਕਰ ਦਿੱਤੀ ਗਈ। ਜਦੋਂ ਉਨ੍ਹਾਂ ਨੇ ਗੱਡੀ ਹਟਾਉਣ ਲਈ ਕਿਹਾ ਤਾਂ ਗੱਡੀ ਸਵਾਰ ਵਿਅਕਤੀ ਨੇ ਪਹਿਲਾਂ ਉਨ੍ਹਾਂ ਦੇ ਹੱਥ ਵਿੱਚ ਗੋਲੀ ਮਾਰੀ ਅਤੇ ਇਸ ਤੋਂ ਬਾਅਦ ਪੱਟ ਵਿੱਚ ਦੂਜੀ ਗੋਲੀ ਮਾਰ ਦਿੱਤੀ ਅਤੇ ਫਰਾਰ ਹੋ ਗਿਆ।

 

ਪੀੜਤ ਨੇ ਦੱਸਿਆ ਕਿ ‘ਜਿਸ ਵਿਅਕਤੀ ਨੇ ਮੇਰੇ ‘ਤੇ ਹਮਲਾ ਕੀਤਾ, ਮੈਂ ਉਸ ਨੂੰ ਗੱਡੀ ਦੁਕਾਨ ਸਾਹਮਣੇ ਲਗਾਉਣ ਤੋਂ ਰੋਕਿਆ ਸੀ, ਜਿਸ ਤੋਂ ਗੁੱਸੇ ‘ਚ ਆਕੇ ਉਸ ਵਿਅਕਤੀ ਨੇ ਗਾਲ੍ਹਾਂ ਕੱਡਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਹੱਥੋਂਪਾਈ ਕੀਤੀ। ਜਿਸ ਤੋਂ ਬਾਅਦ ਉਸ ਨੇ ਪਿਸਟਲ ਕੱਢੀ ਅਤੇ ਮੇਰੇ ਉੱਤੇ ਫਾਇਰ ਕਰ ਦਿੱਤਾ, ਜੇਕਰ ਮੈਂ ਬਚਾਅ ਨਹੀਂ ਕਰਦਾ ਤਾਂ ਮੇਰੀ ਛਾਤੀ ਵਿੱਚ ਗੋਲੀ ਲੱਗਣੀ ਸੀ, ਹਮਲਾਵਰ ਨੂੰ ਮੈਂ ਨਹੀਂ ਜਾਣਦਾ ਪਰ ਉਸ ਨੇ ਕਿਸ ਵਜ੍ਹਾ ਤੋਂ ਮੇਰੇ ‘ਤੇ ਜਾਨਲੇਵਾ ਹਮਲਾ ਕੀਤਾ, ਪੁਲਿਸ ਇਸ ਦੀ ਜਾਂਚ ਕਰੇ। ਸਰਕਾਰ ਨੂੰ ਵੀ ਅਪੀਲ ਹੈ ਕਿ ਅਜਿਹੇ ਲੋਕਾਂ ਤੋਂ ਆਮ ਜਨਤਾ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।

  ਥਾਣਾ ਲਾਹੋਰੀ ਗੇਟ ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ। ਪੁਲਿਸ ਨੇ ਜ਼ਖਮੀ ਦੇ ਬਿਆਨ ਦਰਜ ਕਰਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮੌਕੇ ’ਤੇ ਪੁੱਜ ਕੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰ ਅਤੇ ਉਸ ਦੀ ਸਕਾਰਪੀਓ ਕਾਰ ਦੀ ਪਛਾਣ ਕੀਤੀ ਜਾ ਸਕੇ। ਪੁਲਿਸ ਦਾ ਦਾਅਵਾ ਹੈ ਕਿ ਦੋਸ਼ੀ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮਾਮਲੇ ਦੀ ਪੜਤਾਲ ਕਰ ਰਹੇ ਡੀਐਸਪੀ ਸਿਟੀ-1 ਸੰਜੀਵ ਸਿੰਗਲਾ ਨੇ ਦੱਸਿਆ ਕਿ ‘ਘਟਨਾ ਵਿੱਚ ਵਰਤੀ ਗਈ ਕਾਲੇ ਰੰਗ ਦੀ ਸਕਾਰਪੀਓ ਗੱਡੀ, ਜਿਸ ‘ਤੇ ਅਸਥਾਈ (ਟੈਂਪਰੇਰੀ) ਨੰਬਰ ਲੱਗਿਆ ਹੋਇਆ ਸੀ, ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਦੀਆਂ ਟੀਮਾਂ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀਆਂ ਹਨ ਅਤੇ ਉਸ ਨੂੰ ਜਲਦ ਕਾਬੂ ਕਰਕੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।’

 

ਜ਼ਿਕਰਯੋਗ ਹੈ ਕਿ ਜਿਸ ਇਲਾਕੇ ‘ਚ ਇਹ ਘਟਨਾ ਵਾਪਰੀ ਹੈ, ਉਹ ਇਲਾਕਾ ਵੀਆਈਪੀ ਇਲਾਕਾ ਮੰਨਿਆ ਜਾਂਦਾ ਹੈ, ਜਿੱਥੇ DC ਅਤੇ SSP ਦੀ ਰਿਹਾਇਸ਼ ਹੈ। ਅਜਿਹੇ ਵਿੱਚ ਚਿੰਤਾ ਦਾ ਵਿਸ਼ਾ ਹੈ 

Back to top button