Big blow to Punjab Congress; Former CM Bibi Bhattal's nephew joins AAP ਪੰਜਾਬ ਸਿਆਸਤ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਰਾਜਨੀਤਿਕ ਗਲਿਆਰਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸੀ ਆਗੂ ਹੈਨਰੀ ਸਿੱਧੂ ਸਣੇ ਕਾਂਗਰਸ ਦੇ ਕਈ ਵੱਡੇ ਆਗੂ 'ਆਪ' ਵਿੱਚ ਸ਼ਾਮਲ ਹੋਏ ਹਨ। ਦੱਸ ਦੇਈਏ ਕਿ ਹੈਨਰੀ ਸਿੱਧੂ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦਾ ਭਤੀਜਾ ਹੈ। ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ।