Jalandhar

ਹਰਦੀਪ ਸਿੰਘ ASI ਨੇ ਬਣੇ ਕਿਸ਼ਨਗੜ੍ਹ ਪੁਲਸ ਚੌਂਕੀ ਦੇ ਇੰਚਾਰਜ

Hardeep Singh becomes in-charge of Kishangarh police post

Hardeep Singh becomes in-charge of Kishangarh police post
ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ‘ਤੇ ਸਥਿਤ ਕਸਬਾ ਕਿਸ਼ਨਗੜ੍ਹ ਵਿਖੇ ਪੁਲਸ ਚੌਂਕੀ ਦੇ ਨਵੇਂ ਇੰਚਾਰਜ ਏਐਸਆਈ ਹਰਦੀਪ ਸਿੰਘ ਨੇ ਚੌਂਕੀ ਇੰਚਾਰਜ ਵਜੋਂ ਅਹੁਦਾ ਸੰਭਾਲ ਲਿਆ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚ ਸਮਾਜ ਵਿਰੋਧੀ ਅਤੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ। ਸ਼ਾਮ ਦੇ ਸਮੇਂ ਚੌਂਕ ਅਤੇ ਅਹਿਮ ਥਾਵਾਂ ‘ਤੇ ਨਾਕਾਬੰਦੀ ਕਰਕੇ ਬੁਲੇਟ ਮੋਟਰਸਾਈਕਲ ‘ਤੇ ਪਟਾਕੇ ਵਜਾਉਣ ਵਾਲਿਆਂ, ਗੱਡੀਆਂ ਵਿੱਚ ਉੱਚੀ ਆਵਾਜ਼ ਵਿੱਚ ਡੀਜੇ ਵਜਾਉਣ ਵਾਲਿਆਂ ਅਤੇ ਬਿਨਾਂ ਨੰਬਰੀ ਮੋਟਰਸਾਈਕਲ ਚਾਲਕਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਇਲਾਕੇ ਚ ਵਿੱਚ ਬਣੇ ਪੀਜੀ ਮਾਲਕਾਂ ਨੂੰ ਵੀ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਹਰੇਕ ਪੀਜੀ ਵਿੱਚ ਰਹਿ ਰਹੇ ਵਿਦਿਆਰਥੀਆਂ ਦੀ ਪੂਰੀ ਡਿਟੇਲ ਪੁਲਸ ਚੌਂਕੀ ਵਿੱਚ ਜਮ੍ਹਾਂ ਕਰਵਾਉਣ। ਰਾਤ ਸਮੇਂ ਬਿਨਾਂ ਕਿਸੇ ਕੰਮ ਤੋਂ ਇਲਾਕੇ ਵਿੱਚ ਘੁੰਮਣ ਵਾਲੇ ਵਿਦਿਆਰਥੀਆਂ ਖਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਲਾਕੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਪੁਲਸ ਚੌਂਕੀ ਵਿਖੇ ਸਟਾਫ ਦੀ ਘਾਟ ਨੂੰ ਪੂਰਾ ਕਰਦਿਆਂ ਇੱਕ ਹੋਰ ਥਾਣੇਦਾਰ ਅਤੇ ਮਹਿਲਾ ਸਟਾਫ ਦੀ ਵੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਪਰਾਧਿਕ ਅਨਸਰਾਂ ਨੂੰ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਚਾਹੇ ਉਹ ਕਿੰਨੀ ਵੀ ਪਹੁੰਚ ਕਿਉਂ ਨਾ ਰੱਖਦੇ ਹੋਣ, ਹੁਣ ਦੇਖਣਾ ਇਹ ਹੋਵੇਗਾ ਕਿ ਵਾਕਿਆ ਹੀ ਇਹ ਕੁਝ ਹੋਵੇਗਾ ਜਾਂ ਫਿਰ ਗੱਲਾਂ ਦਾ ਕੜਾਹ ਹੀ ਹੋਵੇਗਾ 

Back to top button