Punjab

‘ਆਪ’ ਵੱਲੋਂ ਸ਼ਾਹਕੋਟ ਅਤੇ ਸਮਾਣਾ ਹਲਕਿਆਂ ਲਈ ਇੰਚਾਰਜ ਨਿਯੁਕਤ

AAP appoints in-charge for Shahkot and Samana constituencies

AAP appoints in-charge for Shahkot and Samana constituencies
ਆਮ ਆਦਮੀ ਪਾਰਟੀ (AAP) ਵੱਲੋਂ ਸਮਾਣਾ ਅਤੇ ਸ਼ਾਹਕੋਟ ਵਿਧਾਨ ਸਭਾ ਹਲਕਿਆਂ ਲਈ ਨਵੇਂ ਹਲਕਾ ਇੰਚਾਰਜਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ ਹੈ। ਸਮਾਣਾ ਤੋਂ ਸੁਰਜੀਤ ਸਿੰਘ ਰੱਖੜਾ ਅਤੇ ਸ਼ਾਹਕੋਟ ਤੋਂ ਬਲਵੀਰ ਸਿੰਘ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵੱਲੋਂ ਦੋਵਾਂ ਅਹੁਦੇਦਾਰਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਮਿਲਣ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਹਨ।
ਪਾਰਟੀ ਨੇ ਨਵੇਂ ਹਲਕਾ ਇੰਚਾਰਜਾਂ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਯੋਗਦਾਨ ਪਾਉਣਗੇ।

Back to top button