Punjab
ਪੰਜਾਬ ਵਿਚ ASI ਦਾ ਗੋਲੀਆਂ ਮਾਰ ਕੇ ਕਤਲ, ਤਾਲਿਬਾਨ ਜਥੇਬੰਦੀ ਨੇ ਲਈ ਜ਼ਿੰਮੇਵਾਰੀ
ASI shot dead in Punjab; Taliban organization claims responsibility.

ASI shot dead in Punjab; Taliban organization claims responsibility.
ਅੰਮ੍ਰਿਤਸਰ ਤੋਂ ਖ਼ਬਰ ਆਈ ਹੈ ਕਿ ਉੱਥੇ ਇਕ ਪੁਲਸ ਕਰਮੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਹੱਤਿਆਕਾਂਡ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ (Tehreek-e-Taliban Hindustan) ਨੇ ਲਈ ਹੈ।
ਮਰਨ ਵਾਲੇ ਪੁਲਸ ਮੁਲਾਜ਼ਮ ਦੀ ਪਛਾਣ ASI ਹਰਜੀਤ ਸਿੰਘ ਵਜੋਂ ਹੋਈ ਹੈ। ਹਰਜੀਤ ਸਿੰਘ ਤਰਨਤਾਰਨ ਦੇ ਰਹਿਣ ਵਾਲੇ ਸਨ ਅਤੇ ਥਾਣਾ ਗੇਟ ਹਕੀਮਾ ਪੁਲਿਸ ਥਾਣੇ ਵਿੱਚ ਨੌਕਰੀ ਕਰ ਰਹੇ ਸਨ। ਘਟਨਾ ਦੇਰ ਰਾਤ ਦੀ ਦੱਸੀ ਜਾ ਰਹੀ ਹੈ।
ਸੀਐਮ ਮਾਨ ਵੱਲੋਂ ਸਹਾਇਤਾ ਦਾ ਐਲਾਨ
ਸੀਐਮ ਮਾਨ ਨੇ ਐਕਸ ਪੋਸਟ ਕਰਦਿਆਂ ਆਖਿਆ ਕਿ, ‘ਜ਼ਿਲ੍ਹਾ ਅੰਮ੍ਰਿਤਸਰ ਵਿਖੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹਾਦਤ ਦਾ ਜਾਮ ਪੀਣ ਵਾਲੇ ਸਹਾਇਕ ਥਾਣੇਦਾਰ ਹਰਜੀਤ ਸਿੰਘ ਜੀ ਦੀ ਬਹਾਦਰੀ ਨੂੰ ਦਿਲੋਂ ਸਲਾਮ… ਉਨ੍ਹਾਂ ਦੀ ਅਥਾਹ ਹਿੰਮਤ ਅਤੇ ਡਿਊਟੀ ਪ੍ਰਤੀ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਪੰਜਾਬ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਸ਼ਹੀਦ ਦੇ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੀ ਹੈ। ਸਤਿਕਾਰ ਵਜੋਂ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਅਤੇ HDFC ਬੈਂਕ ਵੱਲੋਂ 1 ਕਰੋੜ ਰੁਪਏ ਦਾ ਵਾਧੂ ਬੀਮਾ ਪਰਿਵਾਰ ਨੂੰ ਦਿੱਤਾ ਜਾਵੇਗਾ। ਅਸੀਂ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ, ਉਨ੍ਹਾਂ ਦੀ ਇਹ ਮਹਾਨ ਕੁਰਬਾਨੀ ਸਾਨੂੰ ਸਾਰਿਆਂ ਨੂੰ ਆਪਣੀ ਡਿਊਟੀ ਪੂਰੀ ਬਹਾਦਰੀ ਤੇ ਇਮਾਨਦਾਰੀ ਨਾਲ ਨਿਭਾਉਣ ਦੀ ਪ੍ਰੇਰਨਾ ਦਿੰਦੀ ਰਹੇਗੀ।’












