Uncategorized

CM ਵਲੋਂ ਪੰਜਾਬ ਦੇ ਮੁਲਾਜ਼ਮਾਂ ਨੂੰ 8% DA ਜਾਰੀ ਕਰਨ ਦਾ ਵੱਡਾ ਐਲਾਨ

ਪੰਜਾਬ ‘ਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ DA (Dearness Allowance) ਅਤੇ ਹੋਰ ਬਕਾਇਆ ਮੰਗਾਂ ਨੂੰ ਲੈ ਕੇ ਅੱਜ ਵੱਡਾ ਫੈਸਲਾ ਹੋਇਆ ਹੈ। ਚੰਡੀਗੜ੍ਹ ਵਿੱਚ  ਮੁੱਖ ਮੰਤਰੀ ਮਾਨ ਨਾਲ ਮੁਲਾਜ਼ਮ ਆਗੂਆਂ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ CM ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਨੂੰ 8 ਫੀਸਦੀ DA ਜਾਰੀ ਕਰੇਗੀ।

ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੁਲਾਜ਼ਮ ਆਗੂਆਂ ਨੇ ਪ੍ਰੈੱਸ ਕਾਨਫਰੰਸ ਕੀਤੀ। ਅਮਨ ਅਰੋੜਾ ਨੇ ਕਿਹਾ ਕਿ CM ਨਾਲ ਮੀਟਿੰਗ ਤੋਂ ਬਾਅਦ ਮੁਲਾਜ਼ਮਾਂ ਅਤੇ ਸਰਕਾਰ ਵਿਚਕਾਰ ਚੱਲ ਰਿਹਾ ਡੈੱਡਲਾਕ ਟੁੱਟ ਗਿਆ ਹੈ।

Back to top button