Punjab
ਆਪ ਸਰਕਾਰ ਖਿਲਾਫ ਧਰਨੇ ‘ਤੇ ਬੈਠੀ ‘ਆਪ’ ਕੌਂਸਲਰ

ਲੁਧਿਆਣਾ ਆਮ ਆਦਮੀ ਪਾਰਟੀ ਦੀ ਕੌਂਸਲਰ ਨਿਧੀ ਗੁਪਤਾ ਬੀਤੇ ਕੁਝ ਦਿਨਾਂ ਤੋਂ ਆਪਣੀ ਹੀ ਮੇਅਰ ਅਤੇ ਨਗਰ ਨਿਗਮ ਦੇ ਖਿਲਾਫ ਸਵਾਲ ਖੜੇ ਕਰ ਰਹੀ ਹੈ, ਜਿੱਥੇ ਕੂੜੇ ਦੇ ਡੰਪ ਨਾ ਚੁੱਕੇ ਜਾਣ ਨੂੰ ਲੈ ਕੇ ਕੌਂਸਲਰ ਨਿਧੀ ਗੁਪਤਾ ਵੱਲੋਂ ਅਫਸਰ ‘ਤੇ ਸਵਾਲ ਖੜ੍ਹੇ ਕੀਤੇ ਹਨ ਅਤੇ ਕਿਹਾ ਕਿ ਕਈ ਵਾਰ ਫੋਨ ਕਰਨ ਦੇ ਬਾਵਜੂਦ ਉਨਾਂ ਦੇ ਵਾਰਡ ਦੇ ਵਿੱਚੋਂ ਸਫਾਈ ਨਹੀਂ ਹੋ ਰਹੀ ਹੈ। ਉੱਥੇ ਹੀ ਅੱਜ ਨਗਰ ਨਿਗਮ ਦੀ ਮੀਟਿੰਗ ਦੇ ਦੌਰਾਨ ਜਦੋਂ ਉਹਨਾਂ ਨੇ ਬੋਲਣਾ ਸ਼ੁਰੂ ਕੀਤਾ ਤਾਂ ਮੇਹਰ ਨੇ ਜ਼ੀਰੋ ਆਵਰ ਦਾ ਹਵਾਲਾ ਦਿੱਤਾ ਪਰ ਜਿਵੇਂ ਹੀ ਕੌਂਸਲਰ ਬੋਲਣ ਲੱਗੀ ਤਾਂ ਜਿੰਨੇ ਵੀ ਨਗਰ ਨਿਗਮ ਦੇ ਅਧਿਕਾਰੀ ਹੈ ਸਾਰੇ ਹੀ ਵਾਕ ਆਊਟ ਕਰ ਗਏ। ਜਿਸ ਤੋਂ ਬਾਅਦ ਵਿਰੋਧੀ ਪਾਰਟੀ ਦੇ ਕੌਂਸਲਰਾਂ ਦੇ ਨਾਲ ਖੁਦ ਆਮ ਆਦਮੀ ਪਾਰਟੀ ਦੀ ਕੌਂਸਲਰ ਵੀ ਧਰਨੇ ਤੇ ਬੈਠ ਗਈ।









