Jalandhar

CM ਦੇ OSD ਘੁੰਮਣ ਦੇ ਮਾਮਲੇ ਵਿੱਚ ਹੁਣ ED ਦੀ ਐਂਟਰੀ, ਰਾਜਨੀਤਿਕ ਹਲਕਿਆਂ ਵਿੱਚ ਹਲਚਲ

ED's entry into CM's OSD rotation case, stir in political circles

ਪੰਜਾਬ ਦੇ ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਨਾਲ ਸਬੰਧਤ ਮਾਮਲੇ ਵਿੱਚ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਹੁਣ ਐਂਟਰੀ ਹੋ ਚੁੱਕੀ ਹੈ। ਕੇਂਦਰੀ ਜਾਂਚ ਏਜੰਸੀ ਨੇ ਜਲੰਧਰ ਵਿੱਚ ਇਸ ਮਾਮਲੇ ਨੂੰ ਲੈ ਕੇ ਕੇਸ ਦਰਜ ਕਰ ਲਿਆ ਹੈ। ਇਹ ਘਟਨਾਕ੍ਰਮ ਇਸ ਲਈ ਵੀ ਬਹੁਤ ਮਹੱਤਵਪੂਰਨ ਹੈ ਕਿਉਂਕਿ ਇੱਕ ਦਿਨ ਪਹਿਲਾਂ ਹੀ, ਸੁਪਰੀਮ ਕੋਰਟ ਨੇ ਰਾਜਬੀਰ ਘੁੰਮਣ ਨੂੰ ਉਨ੍ਹਾਂ ਦੀ ਗ੍ਰਿਫਤਾਰੀ ਅਤੇ ਕਿਸੇ ਵੀ ਜ਼ਬਰਦਸਤੀ ਕਾਰਵਾਈ ‘ਤੇ ਅੰਤਰਿਮ ਰੋਕ ਲਗਾ ਕੇ ਇੱਕ ਮਹੱਤਵਪੂਰਨ ਰਾਹਤ ਦਿੱਤੀ ਸੀ।

ਸੁਪਰੀਮ ਕੋਰਟ ਤੋਂ ਰਾਹਤ ਮਿਲਣ ਤੋਂ ਤੁਰੰਤ ਬਾਅਦ ਈਡੀ ਦੀ ਇਸ ਕਾਰਵਾਈ ਨੇ ਪੰਜਾਬ ਦੇ ਰਾਜਨੀਤਿਕ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਦਾ ਇਹ ਕਦਮ ਜਲੰਧਰ ਸਥਿਤ ਇਸਦੇ ਖੇਤਰੀ ਦਫਤਰ ਰਾਹੀਂ ਚੁੱਕਿਆ ਗਿਆ ਹੈ।

ਜਾਂਚ ਏਜੰਸੀ ਹੁਣ ਇਸ ਪੂਰੇ ਮਾਮਲੇ ਵਿੱਚ ਵਿੱਤੀ ਬੇਨਿਯਮੀਆਂ, ਮਨੀ ਲਾਂਡਰਿੰਗ ਅਤੇ ਵਿੱਤੀ ਲੈਣ-ਦੇਣ ਦੀ ਜਾਂਚ ਕਰਨ ਦੀ ਤਿਆਰੀ ਕਰ ਰਹੀ ਹੈ। ਈਡੀ ਵੱਲੋਂ ਕੇਸ ਦਰਜ ਕਰਨ ਨਾਲ, ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ

Back to top button